ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ) – ਭਾਰਤ ਸਰਕਾਰ ਦੇ ਯੁਵਕ ਮਾਮਲੇ ਅਤੇ ਖੇਡ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਵਲੋਂ 15 ਅਕਤੂਬਰ ਨੂੰ ਸਰੂਪ ਰਾਣੀ ਮਹਿਲਾ ਮਹਾਵਿਦਿਆਲਿਆ, ਅੰਮ੍ਰਿਤਸਰ ਵਿਖੇ ਯੁਵਕ ਮੇਲਾ ਕਰਵਾਇਆ ਜਾ ਰਿਹਾ ਹੈ।ਜ਼ਿਲ੍ਹਾ ਯੂਥ ਅਫ਼ਸਰ ਆਕਾਂਕਸ਼ਾ ਮਾਹਵਰੀਆ ਨੇ ਦੱਸਿਆ ਕਿ ਆਜ਼ਾਦੀ ਦੇ ਅੰਮਿ੍ਰਤ ਮਹੋਤਸਵ ਤਹਿਤ ਕਰਵਾਏ ਜਾ ਰਹੇ ਇਸ ਪ੍ਰੋਗਰਾਮ ਸਮੇਂ ਪੇਂਟਿੰਗ, ਭਾਸ਼ਣ, ਕਵਿਤਾ, ਫੋਟੋਗ੍ਰਾਫੀ, ਨੌਜਵਾਨ ਸੰਵਾਦ ਅਤੇ ਸੱਭਿਆਚਾਰਕ ਪ੍ਰੋਗਰਾਮ ਭੰਗੜਾ ਅਤੇ ਗਿੱਧਾ ਵੀ ਕਰਵਾਇਆ ਜਾਵੇਗਾ।ਉਨ੍ਹਾਂ ਜ਼ਿਲ੍ਹੇ ਨਾਲ ਸਬੰਧਤ 15 ਤੋਂ 29 ਸਾਲ ਦੀ ਉਮਰ ਦੇ ਨੌਜਵਾਨਾਂ ਨੂੰ ਇਸ ਵਿੱਚ ਭਾਗ ਲੈਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਦੇਸ਼ ਦੇ ਸਾਰੇ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਯੁਵਕ ਮੇਲਾ ਕਰਵਾਇਆ ਜਾ ਰਿਹਾ ਹੈ।ਰਜਿਸਟ੍ਰਰੇਸ਼ਨ ਆਫਲਾਈਨ ਅਤੇ ਆਨਲਾਈਨ ਦੋਵਾਂ ਮੋਡ ਵਿੱਚ ਕੀਤੀ ਜਾ ਸਕਦੀ ਹੈ।ਗੂਗਲ ਫਾਰਮ ਦਾ ਲਿੰਕ ਨਹਿਰੂ ਯੁਵਾ ਕੇਂਦਰ ਦੇ ਸੋਸ਼ਲ ਮੀਡੀਆ ਪੇਜ਼ ’ਤੇ ਅਪਲੋਡ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਜੇਤੂ ਪ੍ਰਤੀਯੋਗੀ ਰਾਜ ਪੱਧਰੀ ਮੁਕਾਬਲੇ ਵਿੱਚ ਭਾਗ ਲੈਣਗੇ ਅਤੇ ਰਾਜ ਪੱਧਰੀ ਮੁਕਾਬਲੇ ਦੇ ਜੇਤੂ ਵਿਦਿਆਰਥੀ ਕੌਮੀ ਪੱਧਰ ਦੇ ਮੁਕਾਬਲੇ ਵਿੱਚ ਭਾਗ ਲੈਣਗੇ।ਵਧੇਰੇ ਜਾਣਕਾਰੀ ਲਈ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਦਫਤਰ ਨੇੜੇ ਸਿਵਲ ਲਾਈਨ ਥਾਣਾ ਰਾਮਬਾਗ ਫਾਟਕ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …