Wednesday, October 14, 2026

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਦੀ ਅਧਿਆਪਕਾ ਗਰੇਵਾਲ ਸ਼ਲਾਘਾਯੋਗ ਸੇਵਾਵਾਂ ਲਈ ਸਨਮਾਨਿਤ

ਅੰਮ੍ਰਿਤਸਰ, 13 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੀ ਉੱਦਮੀ ਅਤੇ ਹਰਫ਼ਨਮੌਲਾ ਅਧਿਆਪਕ ਰਾਜਬੀਰ ਕੌਰ ਗਰੇਵਾਲ ਨੂੰ ਸਿੱਖਿਆ ਦੇ ਖੇਤਰ ’ਚ 15 ਸਾਲ ਦੇ ਤਜ਼ਰਬੇ ਅਤੇ ਸਮਾਜ ’ਚ ਸ਼ਲਾਘਾਯੋਗ ਸੇਵਾਵਾਂ ਬਦਲੇ ਇੰਟਰਨੈਸ਼ਨਲ ਪੀਸ, ਹੈਰੀਟੇਜ ਐਂਡ ਇਨਵਾਇਰਮੈਂਟਲ ਵੈਲਫੇਅਰ ਆਰਗੇਨਾਇਜੇਸ਼ਨ ਕੈਨੇਡਾ ਦੇ ਚੇਅਰਮੈਨ ਰਵਿੰਦਰ ਸਿੰਘ ਕੰਗ ਦੀ ਯੋਗ ਅਗਵਾਈ ਹੇਠ ਅੰਤਰਰਾਸ਼ਟਰੀ ਪੱਧਰ ’ਤੇ ਸਨਮਾਨਿਤ ਕੀਤਾ ਗਿਆ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਰਾਜਬੀਰ ਕੌਰ ਗਰੇਵਾਲ ਦੀਆਂ ਪ੍ਰਾਪਤੀਆਂ ’ਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਕ ਸੂਝਵਾਨ ਅਧਿਆਪਕ ਉਮੀਦ ਨੂੰ ਉਤਸ਼ਾਹਿਤ ਕਰ ਸਕਦਾ ਹੈ, ਕਲਪਨਾ ਨੂੰ ਜਗਾ ਸਕਦਾ ਹੈ ਅਤੇ ਸਿੱਖਣ ਪ੍ਰਤੀ ਰੁਚੀ ਪੈਦਾ ਕਰ ਸਕਦਾ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਸਭ ਖ਼ੂਬੀਆਂ ਦੀ ਮਾਲਕ ਗਰੇਵਾਲ ਨੇ ਸਕੂਲ ਨੂੰੂਬੁਲੰਦੀਆਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਯੋਗਦਾਨ ਦਿੱਤਾ।ਪ੍ਰਿੰ: ਗਿੱਲ ਨੇ ਅਧਿਆਪਕਾ ਗਰੇਵਾਲ ਨੂੰ ਸੁਨਹਿਰੇ ਭਵਿੱਖ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਉਨ੍ਹਾਂ ਨੇ ਕਿਹਾ ਕਿ ਉਪਰੋਕਤ ਸਮਾਗਮ ’ਚ ਅੰਤਰਰਾਸ਼ਟਰੀ ਪੱਧਰ ’ਤੇ 151 ਅਧਿਆਪਕਾਂ ਨੂੰ ਨਾਮਾਂਕਿਤ ਕੀਤਾ ਗਿਆ, ਜਿਸ ’ਚ ਭਾਰਤ ਦੇ 51 ਅਧਿਆਪਕਾਂ ਨੂੰ ਸ਼ਾਮਿਲ ਕੀਤਾ ਗਿਆ।ਭਾਰਤ ਦੇਸ਼ ਦੇ 51 ਅਧਿਆਪਕਾਂ ’ਚੋਂ ਅਧਿਆਪਕਾ ਗਰੇਵਾਲ ਨੂੰ ਉਪਰੋਕਤ ਐਵਾਰਡ ਹਾਸਲ ਕਰਨ ਦਾ ਮਾਣ ਪ੍ਰਾਪਤ ਹੋਇਆ ਹੈ।ਪ੍ਰਿੰ: ਗਿੱਲ ਨੇ ਕਿਹਾ ਕਿ ਗਰੇਵਾਲ ਸਕੂਲ ਵਿਖੇ ਸੱਭਿਆਚਾਰਕ, ਧਾਰਮਿਕ ਐਡਮਿਸ਼ਨ ਸੈਲ ਦੇ ਇੰਚਾਰਜ਼ ਹਨ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …