Saturday, September 7, 2024

ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼

ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਸਰਕਾਰਾਂ ਸਿੱਖਾਂ ਨਾਲ ਦੋਹਰੇ ਮਾਪਦੰਡ ਅਪਣਾ ਰਹੀਆਂ ਹਨ।ਇਕ ਪਾਸੇ ਬਲਾਤਕਾਰ ਤੇ ਕਤਲ ਵਰਗੇ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਹੇ ਅਤੇ ਬੇਅਦਬੀ ਮਾਮਲਿਆਂ ਦੇ ਦੋਸ਼ਾਂ ਵਿਚ ਘਿਰੇ ਗੁਰਮਤਿ ਰਾਮ ਰਹੀਮ ’ਤੇ ਖਾਸ ਮਿਹਰਬਾਨੀ ਦਿਖਾਈ ਜਾ ਰਹੀ ਹੈ, ਜਦਕਿ ਦੂਸਰੇ ਪਾਸੇ ਤਿੰਨ-ਤਿੰਨ ਦਹਾਕਿਆਂ ਤੋਂ ਜ਼ੇਲ੍ਹਾਂ ਅੰਦਰ ਨਜ਼ਰਬੰਦ ਸਿੱਖਾਂ ਨੂੰ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ। ਇਥੋਂ ਤੱਕ ਕਿ ਬਹੁਤ ਸਾਰੇ ਬੰਦੀ ਸਿੰਘਾਂ ਨੂੰ ਪੈਰੋਲ ਵੀ ਨਸੀਬ ਨਹੀਂ ਹੋਈ।ਐਡਵੋਕੇਟ ਧਾਮੀ ਨੇ ਕਿਹਾ ਕਿ ਰਾਜਸੀ ਲਾਹਾ ਲੈਣ ਲਈ ਅਜਿਹੇ ਹੱਥਕੰਡੇ ਦੇਸ਼ ਦੇ ਹਿੱਤ ਵਿਚ ਨਹੀਂ ਹਨ ਅਤੇ ਸਰਕਾਰਾਂ ਨੂੰ ਸਿੱਖ ਭਾਵਨਾਵਾਂ ਦਿਖਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …