Monday, September 16, 2024

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਸਕੂਲ ਜੀ.ਟੀ ਰੋਡ ਵਿਖੇ ਸ਼ਰਧਾ ਨਾਲ ਮਨਾਇਆ “ਸ੍ਰੀ ਗੁਰੂ ਰਾਮਦਾਸ ਜੀ ਦਾ ਅਵਤਾਰ ਪੁਰਬ”

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਬੀਤੇ ਦਿਨੀ ਚੌਥੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੀਨੀਅਰ ਵਿਭਾਗ ਵਲੋਂ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਕਵਿਤਾ, ਭਾਸ਼ਣ ਅਤੇ ਪੋਸਟਰ ਬਣਾਉਣ ਦੇ ਮੁਕਾਬਲੇ, ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੇ ਗੁਰਬਾਣੀ ਦੀਆਂ ਤੁਕਾਂ ਲਿਖਣ ਅਤੇ ਪ੍ਰਾਇਮਰੀ ਵਿਭਾਗ ਦੇ ਵਿਦਿਆਰਥੀਆਂ ਲਈ ਕੁਇਜ਼ ਮੁਕਾਬਲੇ ਕਰਵਾਏ ਗਏ।ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੇ ਸੰਬੋਧਨ ਵਿੱਚ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਜੀਵਨ ਅਤੇ ਬਾਣੀ ਬਾਰੇ ਵਿਸਥਾਰ ਨਾਲ ਦੱਸਿਆ।ਇਹਨਾਂ ਮੁਕਾਬਲਿਆਂ ‘ਚ ਜੱਜ ਦੀ ਭੂਮਿਕਾ ਧਾਰਮਿਕ ਅਧਿਆਪਕ ਜਸਪਾਲ ਸਿੰਘ ਅਤੇ ਪੰਜਾਬੀ ਅਧਿਆਪਕਾ ਸ੍ਰੀਮਤੀ ਕੁਲਬੀਰ ਕੌਰ ਮਠਾਰੂ ਨੇ ਬਾਖੂਬੀ ਨਿਭਾਈ ।
ਇਥੇ ਹੀ ਕੁਇਜ਼ ਮੁਕਾਬਲੇ ਵਿੱਚ ਧਾਰਮਿਕ ਸਿੱਖਿਆ ਦੇ ਅਧਿਆਪਕ ਯਾਦਵਿੰਦਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ, ਸਿੱਖਿਆਵਾਂ, ਬਾਣੀ ਅਤੇ ਮਹਾਨ ਕੰਮਾਂ ਬਾਰੇ ਪ੍ਰਸ਼ਨ ਪੁੱਛੇ ਗਏ।ਭਾਸ਼ਣ ਮੁਕਾਬਲੇ ਵਿੱਚ ਦਸਵੀਂ ਡੀ ਦੀ ਤਰੁਨਪ੍ਰੀਤ ਕੌਰ ਨੇ ਪਹਿਲਾ, ਦਸਵੀਂ ਏ ਦੀ ਜੈਸਮੀਨ ਕੌਰ ਨੇ ਦੂਜਾ, ਦਸਵੀਂ ਐਚ ਦੇ ਜਗਤੇਸ਼ਵਰ ਸਿੰਘ ਅਤੇ ਦਮਨਪ੍ਰੀਤ ਸਿੰਘ ਨੇ ਤੀਜ਼ਾ ਸਥਾਨ ਅਤੇ ਕਵਿਤਾ ਗਾਇਨ ਵਿੱਚ ਨੌਵੀਂ ਡੀ ਦੀ ਜਸਲੀਨ ਕੋਰ ਨੇ ਪਹਿਲਾ, ਨੌਵੀਂ ਏ ਦੀ ਪਰਤਿਸ਼ਠਾ ਨੇ ਦੂਜਾ ਅਤੇ ਨੌਵੀਂ ਆਈ ਦੀ ਮਨਦੀਪ ਕੌਰ ਅਤੇ ਨੌਵੀਂ ਸੀ ਦੀ ਗੁਰਲੀਨ ਕੌਰ ਨੇ ਤੀਜ਼ਾ ਸਥਾਨ ਪ੍ਰਾਪਤ ਕੀਤਾ।ਕੁਇਜ਼ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੇ ਉਚ ਸਥਾਨ ਹਾਸਲ ਕੀਤੇ।ਜਿੰਨਾਂ ਨੂੰ ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ, ਮੁੱਖ ਅਧਿਆਪਕਾਵਾਂ ਸ੍ਰੀਮਤੀ ਕਵਲਪ੍ਰੀਤ ਕੌਰ ਅਤੇ ਸ੍ਰੀਮਤੀ ਰਵਿੰਦਰ ਕੌਰ ਨਰੂਲਾ ਵਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਕੈਬਨਿਟ ਮੰਤਰੀ ਪੰਜਾਬ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਅਤੇ ਸਕੂਲ ਮੈਂਬਰ ਇੰਚਾਰਜ਼ ਸਵਿੰਦਰ ਸਿੰਘ ਕੱਥੂਨੰਗਲ, ਚੇਅਰਮੈਨ ਧਰਮ ਪ੍ਰਚਾਰ ਕਮੇਟੀ ਅਤੇ ਸਕੂਲ ਮੈਂਬਰ ਇੰਚਾਰਜ਼ ਪ੍ਰੋ. ਹਰੀ ਸਿੰਘ ਅਤੇ ਸਕੂਲ ਮੈਂਬਰ ਇੰਚਾਰਜ਼ ਰਬਿੰਦਰਬੀਰ ਸਿੰਘ ਭੱਲਾ ਅਤੇ ਦੀਵਾਨ ਦੇ ਸਮੂਹ ਅਹੁੱਦੇਦਾਰਾਂ ਵਲੋਂ ਵਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ।

Check Also

ਸ਼ਾਕਸ਼ੀ ਸਾਹਨੀ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋਂ ਸੰਭਾਲਿਆ ਅਹੁੱਦਾ

ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕਿਆ ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ) – …