ਸਮਰਾਲਾ, 14 ਅਕਤੂਬਰ (ਇੰਦਰਜੀਤ ਸਿੰਘ ਕੰਗ) – ਵਾਤਾਵਰਨ ਨੂੰ ਸਮਰਪਿਤ ਸੰਸਥਾ ਸਮਰਾਲਾ ਹਾਕੀ ਕਲੱਬ ਵਲੋਂ ਪਿਛਲੇ ਲੰਮੇ ਤੋਂ ਧੀਆਂ, ਰੁੱਖਾਂ ਅਤੇ ਪਾਣੀ ਦੀ ਸੰਭਾਲ ਲਈ ਯਤਨ ਜਾਰੀ ਹਨ।ਵਾਤਾਵਰਨ ਦੀ ਰੱਖਿਆ ਲਈ ਉਨ੍ਹਾਂ ਵਲੋਂ ਜਿਥੇ ਜਗ੍ਹਾ-ਜਗ੍ਹਾ ਰੁੱਖ ਲਗਾ ਕੇ ਵਾਤਾਵਰਨ ਨੂੰ ਹਰਿਆ-ਭਰਿਆ ਕੀਤਾ ਜਾ ਰਿਹਾ ਹੈ, ਉਥੇ ਹੀ ਸੈਮੀਨਾਰ ਲਗਾ ਕੇ ਧੀਆਂ ਨੂੰ ਪੜ੍ਹਾਉਣ ਅਤੇ ਪਾਣੀ ਦੀ ਸਾਂਭ-ਸੰਭਾਲ ਸਬੰਧੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ।
ਬੀਤੇ ਦਿਨੀਂ ਇਸ ਸੰਸਥਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ-ਕੁੱਲੇਵਾਲ ਦੀਆਂ ਲੋੜਵੰਦ ਵਿਦਿਆਰਥਣਾਂ ਦੀਆਂ ਫੀਸਾਂ ਲਈ 11 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦਾ ਚੈਕ ਸਕੂਲ ਪ੍ਰਿੰਸੀਪਲ ਮੁਨੀਸ਼ ਮਹਿਤਾ ਅਤੇ ਸਟਾਫ ਨੂੰ ਦਿੱਤਾ ਗਿਆ।ਪ੍ਰਧਾਨ ਗੁਰਪ੍ਰੀਤ ਸਿੰਘ ਬੇਦੀ ਨੇ ਕਿਹਾ ਇਲਾਕੇ ਵਿੱਚ ਲੋੜਵੰਦ ਵਿਦਿਆਰਥਣਾਂ ਜੋ ਉਚ ਸਿੱਖਿਆ ਹਾਸਲ ਕਰਨ ਦੀਆਂ ਚਾਹਵਾਨ ਹਨ, ਪ੍ਰੰਤੂ ਫੀਸ ਪੱਖੋਂ ਪੜ੍ਹਾਈ ਜਾਰੀ ਰੱਖਣ ਅਸਮਰੱਥ ਹਨ, ਉਨਾਂ ਪੜ੍ਹਾਈ ਵਿੱਚ ਹੁਸ਼ਿਆਰ ਅਤੇ ਲੋੜਵੰਦ ਵਿਦਿਆਰਥਣਾਂ ਦੀ ਪੜ੍ਹਾਈ ਜਾਰੀ ਰੱਖਣ ਹਿੱਤ ਕਲੱਬ ਵਲੋਂ ਫੀਸ ਦੇਣ ਦਾ ਨਿਰਣਾ ਕੀਤਾ ਗਿਆ।ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੇ ਇਸ ਸਹਾਇਤਾ ਲਈ ਕਲੱਬ ਦਾ ਧੰਨਵਾਦ ਕੀਤਾ।
ਇਸ ਮੌਕੇ ਉਨ੍ਹਾਂ ਦੇ ਨਾਲ ਜਸਵੰਤ ਸਿੰਘ, ਬਲਵਿੰਦਰ ਸਿੰਘ, ਮਨਜੀਤ ਕੌਰ, ਸੁਖਦੀਪ ਕੌਰ, ਹਿਮਲੇਸ਼ ਰਾਣੀ, ਗੁਰਪ੍ਰੀਤ ਕੌਰ, ਜਗਮੋਹਣ ਕੌਰ, ਸ਼ਿਖਾ, ਮਨਦੀਪ ਕੌਰ, ਵੀਰਇੰਦਰ ਸਿੰਘ, ਬਹਾਦਰ ਖਾਨ, ਮਨਜਿੰਦਰ ਸਿੰਘ, ਮੁਨੀਸ਼ ਕੁਮਾਰ ਆਦਿ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …