ਅੰਮ੍ਰਿਤਸਰ, 16 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ
ਐਵੀਨਿਊ ਵਿਖੇ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਧਾਰਮਿਕ ਸਮਾਗਮ ਕਰਵਾਇਆ ਗਿਆ।ਸਕੂਲ ਵਿਦਿਆਰਥੀਆਂ ਵਲੋਂ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ, ਕੀਰਤਨ ਉਪਰੰਤ ਅਨੰਦ ਸਾਹਿਬ ਦਾ ਪਾਠ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਕਿਹਾ ਕਿ ‘ਸ੍ਰੀ ਗੁਰੂ ਨਾਨਕ ਰੂਪੀ ਜੋਤ’ ਸ੍ਰੀ ਗੁਰੂ ਰਾਮਦਾਸ ਜੀ ਦੀ ਸਿੱਖ ਧਰਮ ਨੂੰ ਮਹਾਨ ਦੇਣ ਹੈ।ਗੁਰੂ ਸਾਹਿਬ ਦੁਆਰਾ ਰਚਿਤ ਬਾਣੀ ਜਿਥੇ ਜੀਵਨ ਦਾ ਮਾਰਗਦਰਸ਼ਨ ਬਣਦੀ ਹੈ, ਉਥੇ ਉਨ੍ਹਾਂ ਦਾ ਜੀਵਨ ਬਿਰਤਾਂਤ ਵੀ ਸਾਡੇ ਸਭ ਲਈ ਪ੍ਰੇਰਨਾ ਦਾ ਸਰੋਤ ਹੈ।ਉਨ੍ਹਾਂ ਕਿਹਾ ਕਿ ‘ਗੁਰੂ ਕੀ ਨਗਰੀ’ ਅੰਮ੍ਰਿਤਸਰ ਸ਼ਹਿਰ ਵਸਾਉਣ ਲਈ ਆਪ ਜੀ ਨੇ ਵਿਸ਼ੇਸ਼ ਉਪਰਾਲੇ ਕੀਤੇ ਜੋ ਕਿ ਸਿੱਖ ਜਗਤ ’ਚ ਇਕ ਵਿਸ਼ੇਸ਼ ਦਰਜ਼ਾ ਰੱਖਦਾ ਹੈ।ਪ੍ਰਿੰ: ਗਿੱਲ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਤੋਂ ਸੇਧ ਅਤੇ ਲੈ ਲਈ ਪ੍ਰੇਰਿਤ ਕੀਤਾ।ਗੁਰੂ ਸਾਹਿਬ ਜੀ ਦੇ ਜੀਵਨ ਅਤੇ ਉਨਾਂ ਦੀ ਸਿੱਖ ਧਰਮ ਨੂੰ ਦੇਣ ਸਬੰਧੀ ਵਿਚਾਰ ਗੋਸ਼ਟੀਆਂ ਕੀਤੀਆਂ ਗਈਆਂ।
ਇਸ ਮੌਕੇ ਸਮੂਹ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media