ਅੰਮ੍ਰਿਤਸਰ, 16 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ‘ਡੀ’ ਜ਼ੋਨ (ਨਵਾਸ਼ਹਿਰ, ਕਪੂਰਥਲਾ, ਫਗਵਾੜਾ) ਦੇ ਕਾਲਜਾਂ ਦਾ ਯੁਵਕ ਮੇਲਾ
ਅੱਜ ਸਮਾਪਤ ਹੋਇਆ ਜਿਸ ਦੇ ‘ਏ’ ਅਤੇ ‘ਬੀ’ ਡਵੀਜ਼ਨ ਵਿਚ ਕ੍ਰਮਵਾਰ ਸਿੱਖ ਨੈਸ਼ਨਲ ਕਾਲਜ ਬੰਗਾ ਅਤੇ ਹਿੰਦੂ ਕੰਨਿਆਂ ਕਾਲਜ ਕਪੂਰਥਲਾ ਜੇਤੂ ਰਹੇ।‘ਬੀ’ ਡਵੀਜ਼ਨ ਵਿੱਚ ਦੂਜਾ ਸਥਾਨ ਪ੍ਰਾਪਤ ਕਰਨ ਵਿਚ ਗੁਰੂ ਨਾਨਕ ਖਾਲਸਾ ਕਾਲਜ ਕਾਮਯਾਬ ਰਿਹਾ ਅਤੇ ਤੀਜਾ ਸਥਾਨ ਕਮਲਾ ਨਹਿਰੂ ਕਾਲਜ ਫ਼ਾਰ ਵਿਮਨ ਫਗਵਾੜਾ ਨੇ ਪ੍ਰਾਪਤ ਕੀਤਾ।
ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਚ ਚੈਂਪੀਅਨ ਟਰਾਫੀ ਪ੍ਰਾਪਤ ਕਰਨ ਸਮੇਂ ਵਿਦਿਆਰਥੀਆਂ ਦਾ ਜੋਸ਼ ਵੇਖਣ ਵਾਲਾ ਸੀ।ਓਵਰਆਲ ਚੈਂਪੀਅਨਸ਼ਿਪ ਪ੍ਰਦਾਨ ਕਰਨ ਸਮੇਂ ਜੇਤੂ ਟੀਮਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਅਧਿਆਪਕ ਸਾਹਿਬਾਨ ਵੀ ਭਾਰੀ ਗਿਣਤੀ ਵਿੱਚ ਹਾਜ਼ਰ ਸਨ, ਜਿਨ੍ਹਾਂ ਨੂੰ ਅੱਜ ਦੇ ਇਨਾਮ ਵੰਡ ਸਮਾਰੋਹ ਦੀ ਪ੍ਰਧਾਨਗੀ ਕਰ ਰਹੇ ਡੀਨ ਵਿਦਿਆਰਥੀ ਭਲਾਈ ਪ੍ਰੋ. ਅਨੀਸ਼ ਦੂਆ ਨੇ ਟਰਾਫੀਆਂ ਪ੍ਰਦਾਨ ਕੀਤੀਆਂ।ਉਨ੍ਹਾਂ ਦੇ ਨਾਲ ਡਾ. ਅਮਨਦੀਪ ਸਿੰਘ, ਡਾ. ਤੇਜਵੰਤ ਸਿੰਘ ਕੰਗ, ਡਾ. ਪਰਮਬੀਰ ਸਿੰਘ ਮੱਲ੍ਹੀ, ਡਾ. ਸਤਨਾਮ ਸਿੰਘ ਦਿਓਲ ਡਾ. ਮੁਨੀਸ਼ ਸੈਣੀ ਡਾ. ਗੁਰਪ੍ਰੀਤ ਸਿੰਘ ਹਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਵੀ ਸਟਾਫ ਦੇ ਮੈਂਬਰ ਹਾਜ਼ਰ ਸਨ।ਪ੍ਰੋ. ਦੂਆ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਠੀਕ ਦਿਸ਼ਾ ਵਿਚ ਮਿਹਨਤ ਕਰਦੇ ਰਹਿਣ ਲਈ ਪ੍ਰੇਰਨਾ ਦਿੱਤੀ।
ਇਨ੍ਹਾਂ ਯੁਵਕ ਮੇਲਿਆਂ ਦਾ ਆਯੋਜਨ ਵਾਈਸ ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਦੀ ਸੁਯੋਗ ਅਗਵਾਈ ‘ਚ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਵੱਡੀ ਟੀਮ ਵਲੋਂ ਕੀਤਾ ਜਾਂਦਾ ਹੈ।
Check Also
ਖ਼ਾਲਸਾ ਕਾਲਜ ਨੇ ਬਾਇਓਟੈਕਨਾਲੋਜੀ ਦੇ ਖੇਤਰ ’ਚ ਪੇਟੈਂਟ ਪ੍ਰਾਪਤ ਕੀਤਾ
ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਨੇ ਇੱਕ ਵਾਰ ਫ਼ਿਰ ਵਿਗਿਆਨਕ ਡੇਟਾ …
Punjab Post Daily Online Newspaper & Print Media