ਨਿੱਜ਼ਰ ਸਮੇਤ ਪਾਰਟੀ ਦੇ ਸੀਨੀਅਰ ਨੇਤਾਵਾਂ ਨੇ ਦਿੱਤਾ ਆਸ਼ੀਰਵਾਦ
ਅੰਮ੍ਰਿਤਸਰ, 17 ਅਕਤੂਬਰ (ਸੁਖਬੀਰ ਸਿੰਘ) – ਹਾਲ ਹੀ ਵਿਚ ਪੰਜਾਬ ਸਰਕਾਰ ਵਲੋਂ ਨਿਯੁੱਕਤ ਕੀਤੇ ਗਏ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਸਪ੍ਰੀਤ ਸਿੰਘ ਨੇ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾਵਾਂ ਤੇ ਵਰਕਰਾਂ ਦੇ ਭਾਰੀ ਇਕੱਠ ਵਿੱਚ ਆਪਣਾ ਅਹੁੱਦਾ ਸੰਭਾਲ ਲਿਆ।ਵਿਸ਼ੇਸ਼ ਤੌਰ ਉਤੇ ਪੁੱਜੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜ਼ਰ ਨੇ ਜਸਪ੍ਰੀਤ ਸਿੰਘ ਨੂੰ ਮੁਬਾਰਕਾਂ ਦਿੰਦੇ ਕਿਹਾ ਕਿ ਆਮ ਆਦਮੀ ਪਾਰਟੀ ਮਿਹਨਤੀ ਤੇ ਇਮਾਨਦਾਰ ਲੋਕਾਂ ਦੀ ਪਾਰਟੀ ਹੈ ਅਤੇ ਇਹ ਨਿਯੁੱਕਤੀ ਇਸ ਵੱਕਾਰੀ ਅਹੁੱਦੇ ਲਈ ਇਸੇ ਅਧਾਰ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤੀ ਹੈ।ਉਨਾਂ ਕਿਹਾ ਆਸ ਹੈ ਕਿ ਇਸ ਅਹੁੱਦੇ ਦੀ ਮਾਣ ਮਰਿਯਾਦਾ ਨੂੰ ਕਾਇਮ ਰੱਖਦੇ ਹੋਏ ਲੋਕ ਭਲਾਈ ਲਈ ਦਿਨ ਰਾਤ ਇਕ ਕਰੋਗੇ।ਉਨਾਂ ਕਿਹਾ ਕਿ ਜਿਵੇਂ ਵਪਾਰ ਜਾਂ ਘਰ ਚਲਾਉਣ ਲਈ ਚੰਗੀ ਯੋਜਨਾ ਦੀ ਲੋੜ ਪੈਂਦੀ ਹੈ, ਉਸੇ ਤਰਾਂ ਇਸ ਬੋਰਡ ਦਾ ਕੰਮ ਜਿਲ੍ਹੇ ਦੇ ਵਿਕਾਸ ਲਈ ਰਣਨੀਤੀ ਤਿਆਰ ਕਰਨੀ ਤੇ ਕੇਂਦਰ ਸਰਕਾਰ ਤੋਂ ਵੱਖ-ਵੱਖ ਮੱਦਾਂ ਅਧੀਨ ਆਉਂਦੇ ਫੰਡਾਂ ਦੀ ਸਹੀ ਵਰਤੋਂ ਕਰਨੀ ਮੌਜ਼ੂਦਾ ਸੰਦਰਭ ਵਿਚ ਵੱਡੀ ਜ਼ਿੰਮੇਵਾਰੀ ਹੈ।
ਇਸ ਮੌਕੇ ਮੇਅਰ ਕਰਮਜੀਤ ਸਿੰਘ ਰਿੰਟੂ, ਵਿਧਾਇਕ ਡਾ. ਅਜੇ ਗੁਪਤਾ, ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ, ਸ੍ਰੀਮਤੀ ਸੁਹਿੰਦਰ ਕੌਰ ਪਤਨੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ, ਕੌਂਸਲਰ ਸੁਖਦੇਵ ਸਿੰਘ ਚਾਹਲ, ਸੈਨਟ ਮੈਂਬਰ ਸਤਪਾਲ ਸਿੰਘ ਸੋਖੀ, ਬਲਜੀਤ ਸਿੰਘ ਰਿੰਕੂ, ਰਣਦੀਪ ਸਿੰਘ ਗਿੱਲ, ਮਨਜੀਤ ਸਿੰਘ ਫੌਜੀ, ਵਰੁਣ ਰਾਣਾ, ਡਾ. ਇੰਦਰਜੀਤ, ਨਵਨੀਤ ਸ਼ਰਮਾ ਪੀ.ਏ ਅਤੇ ਹੋਰ ਆਗੂ ਹਾਜ਼ਰ ਸਨ।