ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ ਸੱਗੂ) – ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ 100 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵੱਲੋਂ ਇਕੱਤਰਤਾ ਕੀਤੀ ਗਈ।ਦੱਸਣਯੋਗ ਹੈ ਕਿ ਸ਼ਤਾਬਦੀ ਦੇ ਸਮਾਗਮ ਭਾਰਤ ਅਤੇ ਪਾਕਿਸਤਾਨ ਅੰਦਰ ਕੀਤੇ ਜਾਣੇ ਹਨ।ਸ੍ਰੀ ਅੰਮ੍ਰਿਤਸਰ ਵਿਖੇ 26 ਅਤੇ 27 ਅਕਤੂਬਰ ਨੂੰ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼ਤਾਬਦੀ ਸਮਾਗਮ ਹੋਣਗੇ, ਜਦਕਿ 30 ਅਕਤੂਬਰ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਸਮਾਗਮਾਂ ਦਾ ਆਯੋਜਨ ਕੀਤਾ ਜਾਵੇਗਾ।ਅੰਮ੍ਰਿਤਸਰ ਵਿਖੇ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਲਗਾਈਆਂ ਗਈਆਂ ਡਿਊਟੀਆਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਕੱਤਰਤਾ ਕਰਕੇ ਦਿਸ਼ਾ-ਨਿਰਦੇਸ਼ ਦਿੱਤੇ।
ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ 27 ਅਕਤੂਬਰ ਨੂੰ ਮੁੱਖ ਸਮਾਗਮ ਹੋਵੇਗਾ, ਜਿਸ ਵਿਚ ਸਿੰਘ ਸਾਹਿਬਾਨ ਅਤੇ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸੰਗਤਾਂ ਨੂੰ ਸੰਬੋਧਤ ਹੋਣਗੀਆਂ।ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਥਾਵਾਚਕ ਵੀ ਹਾਜ਼ਰੀ ਭਰਨਗੇ।ਇਸ ਤੋਂ ਪਹਿਲਾਂ 26 ਅਕਤੂਬਰ ਨੂੰ ਸਿੱਖ ਮਿਸ਼ਨਰੀਆਂ ਕਾਲਜਾਂ ਨਾਲ ਸਬੰਧਤ 100 ਵਿਦਿਆਰਥੀ ਪੁਰਾਤਨ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਕਰਨਗੇ।ਉਨ੍ਹਾਂ ਦੱਸਿਆ ਕਿ ਸ਼ਤਾਬਦੀ ਸਮਾਗਮਾਂ ਦੌਰਾਨ ਗੁਰਦੁਆਰਾ ਸੁਧਾਰ ਲਹਿਰ ਅਤੇ ਸਾਕਾ ਸ੍ਰੀ ਪੰਜਾ ਸਾਹਿਬ ਨਾਲ ਸਬੰਧਤ ਤਿਆਰ ਕਰਵਾਈਆਂ ਗਈਆਂ ਤਸਵੀਰਾਂ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ।
ਇਕੱਤਰਤਾ ਮੌਕੇ ਵਧੀਕ ਸਕੱਤਰ ਬਿਜੈ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਹਰਜੀਤ ਸਿੰਘ ਲਾਲੂਘੁੰਮਣ, ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਨਿਰਵੈਲ ਸਿੰਘ, ਗੁਰਦਿਆਲ ਸਿੰਘ, ਸਤਨਾਮ ਸਿੰਘ ਮਾਂਗਾਸਰਾਏ, ਲਖਬੀਰ ਸਿੰਘ, ਕੁਲਦੀਪ ਸਿੰਘ ਰੋਡੇ, ਪਰਮਜੀਤ ਸਿੰਘ ਦੁਨੀਆਮਾਜਰਾ, ਮੈਨੇਜਰ ਸੁਖਰਾਜ ਸਿੰਘ, ਬਘੇਲ ਸਿੰਘ, ਸਤਨਾਮ ਸਿੰਘ ਰਿਆੜ, ਜਗਤਾਰ ਸਿੰਘ, ਗੁਰਪ੍ਰੀਤ ਸਿੰਘ, ਨਿਸ਼ਾਨ ਸਿੰਘ, ਇੰਚਾਰਜ਼ ਅਜ਼ਾਦਦੀਪ ਸਿੰਘ, ਮਨਜੀਤ ਸਿੰਘ, ਗੁਲਜ਼ਾਰ ਸਿੰਘ, ਰਜਵੰਤ ਸਿੰਘ, ਕਰਤਾਰ ਸਿੰਘ, ਗੁਰਪ੍ਰੀਤ ਸਿੰਘ ਰੋਡੇ, ਐਸ.ਡੀ.ਓ ਜਤਿੰਦਰਪਾਲ ਸਿੰਘ ਰੋਡੇ ਆਦਿ ਮੌਜ਼ੂਦ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media