Monday, December 23, 2024

ਅਕੇਡੀਆ ਵਰਲਡ ਸਕੂਲ ਵਿਖੇ ‘ਊਰਜਾ ਸੰਭਾਲ’ ਨਾਲ ਸਬੰਧਿਤ ਪੇਂਟਿੰਗ ਮੁਕਾਬਲੇ

ਸੰਗਰੂਰ, 17 ਅਕਤੂਬਰ (ਜਗਸੀਰ ਲੌਂਗੋਵਾਲ) – ਅਕੇਡੀਆ ਵਰਲਡ ਸਕੂਲ ਸੁਨਾਮ ਵਿਖੇ ਬੀਤੇ ਦਿਨੀਂ ਊਰਜਾ ਦੇ ਸੋਮਿਆਂ ਨੂੰ ਬਚਾਉਣ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਕਰਨ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਦੋ ਵੱਖ-ਵੱਖ ਵਰਗਾਂ ਵਿੱਚ ਪੇਂਟਿੰਗ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਜਮਾਤਾਂ ਦੇ ਕਰੀਬ 21 ਵਿਦਿਆਰਥੀਆਂ ਨੇ ਹਿੱਸਾ ਲਿਆ।ਕੈਟਾਗਰੀ ਏ ਵਿਚੋਂ ਛੇਵੀਂ ਜਮਾਤ ਦੇ ਵਿਦਿਆਰਥੀ ਦੀਵਾਂਸ, ਮੀਹਾਂਸੀ ਅਤੇ ਕੈਟਾਗਰੀ ਬੀ ਵਿਚੋਂ ਨੌਵੀਂ ਦੀ ਵਿਦਿਆਰਥਣ ਵੰਸ਼ਿਕਾ ਅਤੇ 8ਵੀਂ ਜਮਾਤ ਦੀ ਵਿਦਿਆਰਥਣ ਅਨਮੋਲਪ੍ਰੀਤ ਕੌਰ ਨੂੰ ਰਾਜ ਪੱਧਰੀ ਪੇਂਟਿੰਗ ਮੁਕਾਬਲੇ ਲਈ ਚੁਣਿਆ ਗਿਆ।ਜੇਤੂਆਂ ਨੂੰ ਇਨਾਮਾਂ ਦੀ ਵੰਡ ਕਰਦਿਆਂ ਸਕੂਲ ਪ੍ਰਿੰਸੀਪਲ ਰਣਜੀਤ ਕੌਰ ਨੇ ਕਿਹਾ ਕਿ ਊਰਜਾ ਦੇ ਸੋਮੇ ਲਗਾਤਾਰ ਇਸਤੇਮਾਲ ਕਰਨ ਨਾਲ ਖਤਮ ਹੋਣ ਦੀ ਕਗਾਰ ’ਤੇ ਹਨ ਅਤੇ ਇਸ ਨੂੰ ਮੁੜ ਸੁਰਜੀਤ ਕਰਕੇ ਵਰਤੋਂ ਵਿੱਚ ਆਉਣ ਵਾਲੇ ਸਾਧਨਾਂ ਵਿੱਚ ਵਾਧਾ ਕਰਨਾ ਚਾਹੀਦਾ ਹੈ।
ਇਸ ਮੌਕੇ ਸਕੂਲ ਦੇ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …