ਅੰਮ੍ਰਿਤਸਰ, 17 ਅਕਤੂਬਰ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਹਰੇਕ ਵੋਟਰ ਪਾਸੋਂ ਫਾਰਮ ਨੰਬਰ 6ਬੀ ਵਿੱਚ ਆਧਾਰ ਕਾਰਡ ਸਬੰਧੀ ਡਾਟਾ ਇਕੱਤਰ ਕੀਤਾ ਜਾਣਾ ਹੈ।ਜਿਲ੍ਹਾ ਅੰਮ੍ਰਿਤਸਰ ਦੇੇ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਇਹ ਡਾਟਾ ਬਹੁਤ ਧੀਮੀ ਗਤੀ ਨਾਲ ਇਕੱਠਾ ਕੀਤਾ ਜਾ ਰਿਹਾ ਹੈ।ਇਸ ਕੰਮ ਵਿੱੱਚ ਤੇਜ਼ੀ ਲਿਆਉਣ ਲਈ ਵਧੀਕ ਜਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਅੰਮ੍ਰਿਤਸਰ ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਨਿਯੁੱਕਤ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-1 ਅਤੇ 2 ਅਤੇ ਚੋਣ ਕਾਨੂੰਗੋ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਜ) ਅੰਮ੍ਰਿਤਸਰ ਵਿਖੇ ਰੀਵਿਊ ਮੀਟਿੰਗ ਕੀਤੀ ਗਈ।ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਲੋਅ ਪੋ੍ਰਗਰੈਸ ਵਾਲੇ ਪੋਲਿੰਗ ਬੂਥਾਂ ਵਿੱਚ ਵਾਧਾ ਲਿਆਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ।ਜਿਹੜੇ ਸੁਪਰਵਾਈਜਰ ਅਤੇ ਬੀ.ਐਲ.ਓ ਦਾ ਕੰਮ ਈ.ਆਰ.ਓ ਨਾਲ ਮੀਟਿੰਗ ਹੋਣ ਦੇ ਬਾਵਜ਼ੂਦ ਵੀ 40 ਪ੍ਰਤੀਸ਼ਤ ਤੋਂ ਵੀ ਘੱਟ ਹੈ, ਉਹਨਾ ਵਿਰੁੱਧ ਕਾਰਵਾਈ ਦੇ ਆਦੇਸ਼ ਜਾਰੀ ਕਰਦੇ ਹੋਏ ਆਧਾਰ ਕਾਰਡ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨ ਦੇ ਕੰਮ ਵਿੱਚ ਤੇਜੀ ਲਿਆਉਣ ਦੀ ਹਦਾਇਤ ਕੀਤੀ ਗਈ।
ਇਸ ਤੋਂ ਇਲਾਵਾ ਈ.ਆਰ.ਓ ਰਾਹੀਂ ਆਮ ਜਨਤਾ ਨੂੰ ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਸਬੰਧੀ ਸਵੀਪ ਗਤੀਵਿਧੀਆਂ ਅਤੇ ਅਖਬਾਰਾਂ, ਕੇਬਲ ਟੀ.ਵੀ ਆਦਿ ‘ਤੇ ਵੱੱਧ ਤੋਂ ਵੱਧ ਪ੍ਰਚਾਰ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅੰਮ੍ਰਿਤਸਰ ਵਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਭਾਰਤ ਚੋਣ ਕਮਿਸ਼ਨ ਵਲੋਂ ਆਧਾਰ ਕਾਰਡ ਨੂੰ ਵੋਟਰ ਸੂਚੀ ਨਾਲ ਲਿੰਕ ਕਰਨ ਲਈ ਮੁਹਿੰਮ ਵਿੱਚ ਚੋਣ ਮਸ਼ੀਨਰੀ ਦਾ ਵੱਧ ਤੋਂ ਵੱਧ ਸਹਿਯੋਗ ਦੇਣ।ਦੱਸਿਆ ਕਿ ਹਫ਼ਤੇ ਦੇ ਦੋ ਦਿਨ (ਮੰਗਲਵਾਰ ਅਤੇ ਸ਼ੁੱਕਰਵਾਰ) ਨੂੰ ਬੂਥ ਲੈਵਲ ਅਫ਼ਸਰਾਂ ਵਲੋਂ ਘਰ ਘਰ ਜਾ ਕੇ ਫਾਰਮ 6ਬੀ ਵਿੱਚ ਵੋਟਰਾਂ ਦੇ ਆਧਾਰ ਕਾਰਡ ਦੇ ਨੰਬਰ ਦੀ ਸੂਚਨਾ ਇਕੱਤਰ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ।
Check Also
ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ
ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …