Tuesday, September 17, 2024

ਸਰਕਾਰੀ ਕੰਮਾਂ ਲਈ ਹਲਫੀਆ ਬਿਆਨ ਲੈਣ ਦੀ ਪੂਰਨ ਮਨਾਹੀ-ਡਿਪਟੀ ਕਮਿਸ਼ਨਰ

ਡਿਜ਼ੀਟਲ ਸਾਈਨ ਹੋਣ ਵਾਲੇ ਸਰਟੀਫਿਕੇਟਾਂ ‘ਤੇ ਕਿਸੇ ਵੀ ਤਰ੍ਹਾਂ ਦੇ ਦਸਤਖਤ, ਮੋਹਰ ਜਾਂ ਹੋਲੋਗਰਾਮ ਦੀ ਜਰੂਰਤ ਨਹੀਂ

ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਵੱਖ ਵੱਖ ਸੇਵਾਵਾਂ ਲਈ ਹਲਫੀਆ ਬਿਆਨ ਦੀ ਥਾਂ ਸਵੈ ਘੋਸ਼ਣਾ ਪੱਤਰ ਲੈਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ।ਪਰ ਕੁੱਝ ਦਫਤਰਾਂ/ਨਿੱਜੀ ਸੰਸਥਾਵਾਂ, ਸਕੂਲਾਂ ਨੇ ਫਿਰ ਤੋਂ ਹਲਫੀਆ ਬਿਆਨਾਂ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ ਹੈ, ਜੋ ਕਿ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਉਲੰਘਣਾ ਹੈ।
ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਹਲਫੀਆ ਬਿਆਨ ਬੰਦ ਕਰਕੇ ਸਵੈ ਘੋਸ਼ਣਾ ਪੱਤਰ ਸ਼ੁਰੂ ਕੀਤੇ ਗਏ ਸਨ ਤਾਂ ਜੋ ਲੋਕਾਂ ਨੂੰ ਬਿਨਾਂ ਵਜ੍ਹਾ ਤੋਂ ਸੇਵਾ ਕੇਂਦਰਾਂ ਦੇ ਚੱਕਰ ਨਾ ਮਾਰਨੇ ਪੈਣ।ਸੂਦਨ ਨੇ ਸਖਤ ਸ਼ਬਦਾਂ ਵਿੱਚ ਹਦਾਇਤ ਕਰਦਿਆਂ ਕਿਹਾ ਕਿ ਕੁੱਝ ਦਫਤਰਾਂ ਵੱਲੋਂ ਅਜੇ ਵੀ ਹਲਫੀਆ ਬਿਆਨਾਂ ਦੀ ਮੰਗ ਕੀਤੀ ਜਾਂਦੀ ਹੈ ਜੋ ਕਿ ਪੂਰੀ ਤਰ੍ਹਾਂ ਸਰਕਾਰੀ ਹਦਾਇਤਾਂ ਦੀ ਉਲੰਘਣਾ ਹੈ।ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਸੂਦਨ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਸਰਕਾਰ ਵਲੋਂ ਈ ਸੇਵਾ ਪੋਰਟਲਾਂ ਰਾਹੀਂ ਡਿਜ਼ੀਟਲ ਸਾਈਨ ਹੋਣ ਵਾਲੇ ਸਰਟੀਫਿਕੇਟਾਂ/ਦਸਤਾਵੇਜਾਂ ਤੇ ਕਿਸੇ ਵੀ ਤਰ੍ਹਾਂ ਦੇ ਭੌਤਿਕ ਦਸਤਖਤਾਂ, ਮੋਹਰ ਜਾਂ ਹੋਲੋਗਰਾਮ ਦੀ ਜਰੂਰਤ ਨਹੀਂ ਹੋਵੇਗੀ ਅਤੇ ਇਨ੍ਹਾਂ ਦੀ ਵੈਰੀਫਿਕੇਸ਼ਨ ਜਾਂ ਪ੍ਰਮਾਣਿਕਤਾ ਵੈਲ ਲਿੰਕ https://esewa.punjab.gov.in/certificateVerification ‘ਤੇ ਦਸਤਾਵੇਜ਼ ਸੀਰੀਅਲ ਨੰਬਰ ਦੀ ਵਰਤੋਂ ਕਰਕੇ ਚੈਕ ਕੀਤੀ ਜਾ ਸਕਦੀ ਹੈ।ਜੇਕਰ ਇਸ ਵਿੱਚ ਮੌਜ਼ੂਦਾ ਵੇਰਵਿਆਂ ਦੀ ਤੁਲਨਾ ਵਿੱਚ ਅੰਤਰ ਪਾਇਆ ਜਾਂਦਾ ਹੈ ਤਾਂ ਉਹ ਸਰਟੀਫਿਕੇਟ/ਦਸਤਾਵੇਜ ਅਵੈਧ ਸਮਝਿਆ ਜਾਵੇਗਾ।ਉਨ੍ਹਾਂ ਦੱਸਿਆ ਕਿ ਡਿਜ਼ੀਟਲ ਸਾਈਨ ਹੋਣ ਤੋਂ ਬਾਅਦ ਪ੍ਰਾਰਥੀ ਆਪਣੇ ਸਰਟੀਫਿਕੇਟ ਐਸ.ਐਮ.ਐਸ/ ਈ ਮੇਲ ’ਤੇ ਲਿੰਕ ਭੇਜਿਆ ਜਾਵੇਗਾ।ਜਿਥੇ ਉਹ ਪ੍ਰਾਪਤ ਹੋਏ ਲਿੰਕ ਰਾਹੀਂ ਸਿੱਧੇ ਤੌਰ ‘ਤੇ ਸਰਟੀਫਿਕੇਟ ਡਾਊਨਲੋਡ ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਆਪਣੇ ਨਜ਼ਦੀਕੀ ਸੇਵਾ ਕੇਂਦਰ ਤੋਂ ਅਰਜ਼ੀ ਦੀ ਰਸੀਦ ਦਿਖਾ ਕੇ ਜਾਂ ਈ ਸੇਵਾ ਪੋਰਟਲ https://esewa.punjab.gov.in ਰਾਹੀਂ ‘ਲਿੰਕ ‘ਤੇ ਜਾ ਕੇ ਪ੍ਰਿੰਟ ਲਿਆ ਜਾ ਸਕਦਾ ਹੈ।

Check Also

ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਨਵ-ਨਿਯੁੱਕਤ ਡੀ.ਸੀ ਸੰਦੀਪ ਰਿਸ਼ੀ ਦਾ ਸਵਾਗਤ

ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ …