ਕਾਲਜ਼ ਵਿਦਿਆਰਥੀਆਂ ਨੇ ਪ੍ਰਤੀਯੋਗਤਾ ’ਚ ਪਹਿਲਾ ਸਥਾਨ ਹਾਸਲ ਕੀਤਾ – ਡਾ. ਮਹਿਲ ਸਿੰਘ
ਅੰਮ੍ਰਿਤਸਰ, 18 ਅਕਤੂਬਰ (ਖੁਰਮਣੀਆਂ) – ਖਾਲਸਾ ਕਾਲਜ ਦੀ ਤੈਰਾਕੀ ਅਤੇ ਵਾਟਰ ਪੋਲੋ ਦੀ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਈ ਗਈ ‘ਇੰਟਰ ਕਾਲਜ ਟੂਰਨਾਮੈਂਟ’ ’ਚ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰ ਆਲ ਟਰਾਫੀ ’ਤੇ ਕਬਜ਼ਾ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ।ਕਾਲਜ ਵਿਦਿਆਰਥੀ ਬਿਕਰਮ ਦੱਤਾ ਨੇ ‘ਬੈਸਟ ਤੈਰਾਕ’ ਦਾ ਖਿਤਾਬ ਹਾਸਲ ਕਰਦਿਆਂ 8 ਸੋਨੇ ਅਤੇ 3 ਚਾਂਦੀ ਦੇ ਤਗਮੇ ਹਾਸਲ ਕੀਤੇ, ਜਦ ਕਿ ਸੰਦੀਪ ਨੇ 3 ਸੋਨੇ, 1 ਚਾਂਦੀ ਦਾ ਤਗਮਾ ਹਾਸਲ ਕਰਕੇ ਕਾਲਜ਼ ਦਾ ਨਾਮ ਰੌਸ਼ਨ ਕੀਤਾ ਹੈ।
ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਉਕਤ ਖਿਡਾਰੀਆਂ ਨਾਲ ਜਿੱਤ ਦੀ ਖੁਸ਼ੀ ਸਾਂਝੀ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਉਕਤ ਮੁਕਾਬਲੇ ਦੌਰਾਨ ਤੈਰਾਕੀ ’ਚ ਖ਼ਾਲਸਾ ਕਾਲਜ ਨੇ 112 ਅੰਕਾਂ ਨਾਲ ਜਿੱਤ ਹਾਸਲ ਕਰ ਕੇ ਟਰਾਫ਼ੀ ਜਿੱਤੀ।ਉੇਸ ਨੇ ਡੀ.ਏ.ਵੀ ਕਾਲਜ ਅੰਮ੍ਰਿਤਸਰ ਅਤੇ ਲਾਇਲਪੁਰ ਖ਼ਾਲਸਾ ਕਾਲਜ ਨੂੰ ਮਾਤ ਦਿੱਤੀ।ਉਨ੍ਹਾਂ ਕਿਹਾ ਕਿ ਹੋਰਨਾਂ ਤੈਰਾਕਾਂ ’ਚ ਬਿਸ਼ਵਾਜੀਤ ਨੇ 2 ਸੋਨੇ, ਇਕ ਚਾਂਦੀ ਤੇ ਇਕ ਕਾਂਸੇ, ਮੌਂਟਾਜੁੁਲ ਮੌਲਾ 1 ਸੋਨਾ, ਇਕ ਚਾਂਦੀ ਤੇ 1 ਕਾਂਸੇ, ਆਰੀਅਨ ਦਵੇਸਰ ਨੇ 4 ਸੋਨੇ, ਮਹਾਂਵੀਰ ਨੇ 1 ਸੋਨੇ, ਦਿਵਿਆਸ਼ੂ ਨੇ 1 ਸੋਨਾ, 1 ਚਾਂਦੀ ਤੇ 2 ਬ੍ਰੋਂਜ਼ ਅਤੇ ਸਰਤਾਜ ਸਿੰਘ ਨੇ 1 ਚਾਂਦੀ ਅਤੇ 1 ਕਾਂਸੇ ਦਾ ਤਗਮਾ ਹਾਸਲ ਕੀਤਾ।ਇਸੇ ਤਰ੍ਹਾਂ ਵਾਟਰ ਪੋਲੋਂ ’ਚ ਖ਼ਾਲਸਾ ਕਾਲਜ ਨੇ ਡੀ.ਏ.ਵੀ ਕਾਲਜ ਅੰਮਿ੍ਰਤਸਰ ਨੂੰ ਮਾਤ ਦੇ ਕੇ 11/7 ਅਤੇ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਨੂੰ 10/0 ਦੇ ਸਕੋਰ ਨਾਲ ਹਰਾ ਕੇ ਪਹਿਲਾਂ ਸਥਾਨ ਹਾਸਲ ਕੀਤਾ।
ਇਸ ਮੌਕੇ ਡਾ. ਮਹਿਲ ਸਿੰਘ ਨੇ ਵਿਦਿਆਰਥੀਆਂ ਦੀ ਆਪਣੇ ਦਫਤਰ ਵਿਖੇ ਹੌਂਸਲਾ ਅਫ਼ਜਾਈ ਕਰਦਿਆਂ ਉਨ੍ਹਾਂ ਨੂੰ ਭਵਿੱਖ ’ਚ ਹੋਰ ਉਚੇਰੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਵਿਭਾਗ ਮੁੱਖੀ ਡਾ. ਦਲਜੀਤ ਸਿੰਘ, ਮਨਜੋਤ ਕੌਰ, ਅੰਮ੍ਰਿਤਪਾਲ ਸਿੰਘ ਦੁਆਰਾ ਕਰਵਾਏ ਸਖ਼ਤ ਅਭਿਆਸ ਦੀ ਸ਼ਲਾਘਾ ਕੀਤੀ।