ਅੰਮ੍ਰਿਤਸਰ, 19 ਅਕਤੂਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਪਿਛਲੇ ਦਿਨੀਂ ਭਾਸ਼ਾ ਵਿਭਾਗ ਅਤੇ ਸ੍ਰੀ ਗੁਰੂ ਰਾਮਦਾਸ ਅਵਤਾਰ ਪੁਰਬ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਅਵਤਾਰ ਪੁਰਬ ਦੇ ਸੰਬੰਧ ਵਿੱਚ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿੱਚ ਇਨਾਮ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ।ਭਾਸ਼ਾ ਵਿਭਾਗ ਵਲੋਂ ਲੇਖ ਰਚਨਾ ਅਤੇ ਕਹਾਣੀ ਰਚਨਾ ਮੁਕਾਬਲਿਆਂ ਵਿਚੋਂ ਦਸਵੀਂ ਡੀ ਦੀ ਵਿਦਿਆਰਥਣ ਬਿਸਮਨ ਕੌਰ ਨੇ ਲੇਖ ਰਚਨਾ ‘ਚ ਪਹਿਲਾ ਸਥਾਨ ਪ੍ਰਾਪਤ ਕਰਕੇ 1000 ਰੁਪਏ ਅਤੇ ਦਸਵੀਂ ਸੀ ਦੀ ਪਰਨਾਜ਼ ਕੌਰ ਨੇ ਕਹਾਣੀ ਰਚਨਾ ‘ਚੋਂ ਦੂਜਾ ਸਥਾਨ ਹਾਸਲ ਕਰਕੇ 750 ਰੁਪਏ ਦਾ ਨਕਦ ਇਨਾਮ ਪ੍ਰਾਪਤ ਕੀਤਾ।ਇਸੇ ਤਰ੍ਹਾਂ ਸ੍ਰੀ ਗੁਰੂ ਰਾਮਦਾਸ ਜੀ ਅਵਤਾਰ ਪੁਰਬ ਕਮੇਟੀ ਵਲੋਂ ਕਰਵਾਏ ਗਏ ਭਾਸ਼ਣ ਮੁਕਾਬਲੇ ਵਿੱਚ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਇਰਵਨ ਕੌਰ ਅਤੇ ਦਸਵੀਂ ਐਚ ਦੀ ਵਿਦਿਆਰਥਣ ਮੰਨਤ ਕੌਰ ਦੀ ਟੀਮ ਨੇ ਪਹਿਲਾ ਸਥਾਨ ਅਤੇ ਇਰਵਨ ਕੌਰ ਨੇ “ਬੈਸਟ ਸਪੀਕਰ” ਦਾ ਪਹਿਲਾ ਇਨਾਮ ਹਾਸਲ ਕੀਤਾ।
ਸਕੂਲ ਮੈਂਬਰ ਇੰਚਾਰਜ਼ ਅਤੇ ਆਨਰੇਰੀ ਸਕੱਤਰ ਚੀਫ਼ ਖ਼ਾਲਸਾ ਦੀਵਾਨ ਸਵਿੰਦਰ ਸਿੰਘ ਕੱਥੂਨੰਗਲ, ਸਕੂਲ ਮੈਂਬਰ ਇੰਚਾਰਜ਼ ਅਤੇ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਪ੍ਰੋ. ਹਰੀ ਸਿੰਘ, ਸਕੂਲ ਮੈਂਬਰ ਇੰਚਾਰਜ਼ ਰਬਿੰਦਰਬੀਰ ਸਿੰਘ ਭੱਲਾ ਅਤੇ ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ‘ਤੇ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …