ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿਂਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਰੁਨ ਪਾਲ ਸਿੰਘ ਆਈ.ਪੀ.ਐਸ, ਏ.ਡੀ.ਸੀ.ਪੀ-ਟਰੈਫਿਕ ਸ਼੍ਰੀਮਤੀ ਅਮਨਦੀਪ ਕੌਰ ਅਤੇ ਏ.ਸੀ.ਪੀ-ਟਰੈਫਿਕ ਅੰਮ੍ਰਿਤਸਰ ਰਜੇਸ਼ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਟਰੈਫਿਕ ਅੂਜੈਕੇਸ਼ਨ ਸੈਲ ਵੱਲੋਂ ਸ਼ਾਈਨਿੰਗ ਸਟਾਰ ਸਕੂਲ ਛੇਹਰਟਾ (ਅੰਮ੍ਰਿਤਸਰ) ਵਿਖੇ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੁਕ ਕਰਨ ਲਈ ਸੈਮੀਨਾਰ ਲਗਾਇਆ ਗਿਆ।ਜਿਸ ਦੌਰਾਨ ਐਸ.ਆਈ ਹਰਭਜਨ ਸਿੰਘ ਇੰਚਾਰਜ਼ ਟਰੈਫਿਕ ਐਜੂਕੇਸ਼ਨ ਸੈਲ ਅਤੇ ਉਹਨਾਂ ਦੇ ਸਹਿਯੋਗੀਆਂ ਨਾਲ ਐਚ.ਸੀ ਸਲਵੰਤ ਸਿੰਘ, ਸੀ.ਟੀ ਰਜੇਸ਼ ਕੁਮਾਰ ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਨਵੇਂ ਮੋਟਰ ਵਹੀਕਲ ਐਕਟ ਅਧੀਨ ਆਈਆਂ ਤਬਦੀਲੀਆਂ ਤੋਂ ਜਾਣੂ ਕਰਵਾਇਆ ਗਿਆ ਅਤੇ ਨਵੇ ਜੁਰਮਾਨਿਆਂ ਪ੍ਰਤੀ ਵੀ ਜਾਣੂ ਕਰਾਇਆ ਗਿਆ।ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਅਨੁਸ਼ਾਸਨ ਵਿੱਚ ਰਹਿ ਕੇ ਅਤੇ ਸਾਰੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਆਪਣੇ ਵਾਹਣ ਚਲਾਉਣ ਅਤੇ ਕਦੇ ਵੀ ਓਵਰ ਸਪੀਡ ਅਤੇ ਰੈਸ਼ ਡਰਾਈਵਿੰਗ ਨਾ ਕਰਨ ਅਤੇ ਆਪਣਾ ਵਹੀਕਲ ਚਲਾਉਂਦੇ ਸਮੇਂ ਹੈਲਮੇਟ ਅਤੇ ਸੀਟ ਬੈਲਟ ਦੀ ਵਰਤੋਂ ਜਰੂਰ ਕਰਨ ਅਤੇ ਕਦੇ ਵੀ ਵਾਹਣ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋ ਨਾ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਸਕੂਲ ਪਿ੍ਰੰਸੀਪਲ ਸ਼੍ਰੀਮਤੀ ਅਨੂ ਖੰਨਾ ਅਤੇ ਕਰੀਬ 100 ਵਿਦਿਆਰਥੀ ਮੌਜ਼ੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …