ਅੰਮ੍ਰਿਤਸਰ, 20 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਸਰਕਾਰੀ ਆਦੇਸ਼ਾਂ ਅਨੁਸਾਰ ‘ਸਾਈਬਰ ਅਟੈਕਸ ਅਤੇ ਸਾਈਬਰ ਟੈਰੋਰਿਜ਼ਮ’
ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ।ਇਸ ਪ੍ਰੋਗਰਾਮ ’ਚ ਸਰਕਾਰੀ ਹਦਾਇਤਾਂ ਅਨੁਸਾਰ ਕੰਪਿਊਟਰ ਸਾਇੰਸ ਵਿਭਾਗ ਅਸਿਸਟੈਂਟ ਪ੍ਰੋਫ਼ੈਸਰ ਡਾ. ਰੰਜਨਦੀਪ ਕੌਰ ਨੂੰ ਚੀਫ਼ ਇਨਫ਼ਰਮੇਸ਼ਨ ਸਕਿਓਰਟੀ ਅਫ਼ਸਰ ਨਿਯੁੱਕਤ ਕੀਤਾ ਗਿਆ।
ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਇੰਟਰਨੈਟ ਦੀ ਸੁਯੋਗ ਵਰਤੋਂ ਕਰਨ ਦੀ ਸਿੱਖਿਆ ਦਿੱਤੀ।ਉਨ੍ਹਾਂ ਕਿਹਾ ਕਿ ਸਮਾਜ ਦੇ ਸੁਚੇਤ ਨਾਗਰਿਕ ਬਣ ਕੇ ਇਸ ਦੇ ਚੰਗੇਰੇ ਵਿਕਾਸ ਲਈ ਅੱਗੇ ਆਉਣਾ ਸਾਡਾ ਸਭ ਦਾ ਬੁਨਿਆਦੀ ਫ਼ਰਜ਼ ਹੈ।ਡਾ. ਰੰਜ਼ਨਦੀਪ ਕੌਰ ਨੇ ਵਿਦਿਆਰਥਣਾਂ ਨੂੰ ਸਾਈਬਰ ਪੁਲਿਸ ਬਾਰੇ ਮੁੱਢਲੀ ਜਾਣਕਾਰੀ ਦਿੰਦਿਆਂ ਇਸ ਦੀ ਮਹੱਤਤਾ ਤੋਂ ਜਾਣੂ ਕਰਵਾਇਆ।ਉਨ੍ਹਾਂ ਕਿਹਾ ਕਿ ਵਰਤਮਾਨ ਸਮਾਂ ਇੰਟਰਨੈਟ ਦਾ ਸਮਾਂ ਹੈ, ਪਰ ਬਹੁਤ ਵਾਰ ਇਸ ਦੀ ਗ਼ਲਤ ਵਰਤੋਂ ਵੀ ਕੀਤੀ ਜਾਂਦੀ ਹੈ।ਸਮਾਜ ਵਿਰੋਧੀ ਮਨਸੂਬਿਆਂ ਨੂੰ ਅੰਜ਼ਾਮ ਦੇਣ ਲਈ ਝੂਠੀਆਂ ਅਫ਼ਵਾਹਾਂ ਫੈਲਾ ਕੇ ਸਮਾਜ ਦਾ ਮਾਹੌਲ ਖ਼ਰਾਬ ਕੀਤਾ ਜਾਂਦਾ ਹੈ।ਜਿਸ ਨੂੰ ਰੋਕਣਾ ਸਾਡੀ ਸਭ ਦੀ ਨੈਤਿਕ ਜ਼ਿੰਮੇਵਾਰੀ ਹੈ।
ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media