ਅੰਮ੍ਰਿਤਸਰ, 20 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੀ ਵਿਦਿਆਰਥਣ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ।ਕਾਲਜ
ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਦਿਆਰਥਣ ਪ੍ਰਵੀਨ ਕੌਰ ਅਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਆਤਮ ਸਿੰਘ ਰੰਧਾਵਾ ਨੂੰ ਵਧਾਈ ਦਿੱਤੀ।
ਡਾ. ਮਹਿਲ ਸਿੰਘ ਨੇ ਦੱਸਿਆ ਕਿ ਭਾਸ਼ਾ ਵਿਭਾਗ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਪ੍ਰਵੀਨ ਕੌਰ ਨੇ ਉਕਤ ਸਥਾਨ ਹਾਸਲ ਕੀਤਾ ਹੈ।ਉਨ੍ਹਾਂ ਕਿਹਾ ਕਿ ਭਾਸ਼ਾ ਵਿਭਾਗ ਹਰ ਸਾਲ ਪੰਜਾਬ ਅਤੇ ਪੰਜਾਬੀ ਸਾਹਿਤ ਸਬੰਧੀ ਕੁਇਜ਼ ਮੁਕਾਬਲੇ ਕਰਵਾਉਂਦਾ ਹੈ ਅਤੇ ਇਸ ਵਾਰ ਇਹ ਮੁਕਾਬਲੇ ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਘਿਊ ਮੰਡੀ ਵਿਖੇ ਕਰਵਾਏ ਗਏ।ਜਿਸ ਵਿਚ ਕਾਲਜ ਦੀ ਟੀਮ ’ਚ ਪ੍ਰਵੀਨ ਕੌਰ ਅਤੇ ਅਮਨਦੀਪ ਕੌਰ ਨੇ ਹਿੱਸਾ ਲਿਆ।ਉਨ੍ਹਾਂ ਕਿਹਾ ਕਿ ਪ੍ਰਵੀਨ ਕੌਰ ਜੋ ਬੀ.ਏ ਸਮੈਸਟਰ 5ਵਾਂ ਦੀ ਵਿਦਿਆਰਥਣ ਹੈ, ਮੁਕਾਬਲੇ ’ਚ ਅੱਵਲ ਰਹੀ।ਭਾਸ਼ਾ ਵਿਭਾਗ ਦੇ ਨਿਯਮਾਂ ਅਨੁਸਾਰ ਹਰੇਕ ਜ਼ਿਲੇ ’ਚੋਂ ਅੱਵਲ ਰਹਿਣ ਵਾਲਾ ਇਕ-ਇਕ ਵਿਦਿਆਰਥੀ ਸਟੇਟ ਲੈਵਲ ਦੇ ਮੁਕਾਬਲਿਆਂ ’ਚ ਭਾਗ ਲੈਣ ਦੇ ਯੋਗ ਹੁੰਦਾ ਹੈ।ਵਿਭਾਗ ਦੇ ਇਹ ਜਿਲ੍ਹਾ ਪੱਧਰੀ ਮੁਕਾਬਲੇ ਕਾਲਜ ਨੇ ਲਗਾਤਾਰ ਚੌਥੀ ਵਾਰ ਜਿੱਤੇ ਹਨ।
ਡਾ. ਮਹਿਲ ਸਿੰਘ ਨੇ ਵਿਦਿਆਰਥਣ ਨੂੰ ਅਸ਼ੀਰਵਾਦ ਦਿੰਦਿਆਂ ਉਸ ਦਾ ਮੂੰਹ ਮਿੱਠਾ ਕਰਵਾਇਆ।ਉਨ੍ਹਾਂ ਕਿਹਾ ਕਾਲਜ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕਈ ਕਿਸਮ ਦੀਆਂ ਗਤੀਵਿਧੀਆਂ ਕਰਵਾਉਂਦਾ ਹੈ।
ਇਸ ਮੌਕੇ ਪ੍ਰੋ: ਅਨੁਪਮ ਸੰਧੂ, ਪ੍ਰੋ: ਡਾ. ਭੁਪਿੰਦਰ ਸਿੰਘ, ਡਾ. ਪਰਮਿੰਦਰ ਸਿੰਘ, ਡਾ. ਕੁਲਦੀਪ ਸਿੰਘ ਢਿੱਲੋਂ, ਡਾ. ਹੀਰਾ ਸਿੰਘ, ਡਾ. ਮਿੰਨੀ ਸਲਵਾਨ ਅਤੇ ਡਾ. ਹਰਜੀਤ ਕੌਰ ਵੀ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media