Tuesday, May 26, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਮਨਾਈ

ਅੰਮ੍ਰਿਤਸਰ, 21 ਅਕਤੂਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ “ਬੰਦੀ ਛੋੜ ਦਿਵਸ ਅਤੇ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ” ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਇਸ ਤਿਉਹਾਰ ਦੇ ਸਬੰਧੀ ਕਰਵਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।ਸੀਨੀਅਰ ਵਿੰਗ ਦੀ ਦਸਵੀਂ ਸੀ ਦੀ ਵਿਦਿਆਰਥਣ ਪਰਨਾਜ਼ ਕੌਰ ਅਤੇ ਦਸਵੀਂ ਹੀ ਦੀ ਵਿਦਿਆਰਥਣ ਅਮਰੀਨ ਕੌਰ ਨੇ ਸਵੇਰ ਦੀ ਸਭਾ ਵਿੱਚ “ਬੰਦੀ ਛੋੜ ਦਿਵਸ ਅਤੇ “ਦੀਵਾਲੀ ਦੇ ਤਿਉਹਾਰ” ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ । ਸਕੂਲ ਦੇ ਕਲਾ ਵਿਭਾਗ ਵਲੋਂ ਮੋਮਬੱਤੀਆਂ ਅਤੇ ਦੀਵੇ ਸਜਾਉਣ, ਸੁੰਦਰ ਤੋਰਨ ਬਣਾਉਣਾ, ਲੈਂਪ ਬਣਾਉਣਾ, ਰੰਗੋਲੀ ਬਣਾਉਣਾ, ਥਾਲੀ ਅਤੇ ਤੋਹਫੇ ਸਜਾਉਣਾ ਅਤੇ ਪੋਸਟਰ ਬਣਾਉਣ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ।ਸਕੂਲ ਦੇ ਪ੍ਰੀ-ਪ੍ਰਾਇਮਰੀ ਵਿੰਗ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਵਲੋਂ ਦੀਵਾਲੀ ਦੇ ਬਹੁਤ ਹੀ ਸੁੰਦਰ ਕਾਰਡ ਅਤੇ ਮਿੱਟੀ ਦੇ ਦੀਵੇ ਵੀ ਸਜਾਏ ਗਏ।ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸਾਰੀਆਂ ਜਮਾਤਾਂ ਨੂੰ ਬਹੁਤ ਹੀ ਸੋਹਣੇ ਢੰਗ ਨਾਲ ਸਜਾਇਆ ਗਿਆ ਸੀ।
ਕੈਬਨਿਟ ਮੰਤਰੀ ਪੰਜਾਬ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ, ਮੀਤ ਪ੍ਰਧਾਨ ਅਮਰਜੀਤ ਸਿੰਘ ਵਿਕਰਾਂਤ ਅਤੇ ਜਗਜੀਤ ਸਿੰਘ, ਸਥਾਨਕ ਪ੍ਰਧਾਨ ਸੰਤੋਖ ਸਿੰਘ ਸੇਠੀ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਅਤੇ ਅਜੀਤ ਸਿੰਘ ਬਸਰਾ, ਸਰਪ੍ਰਸਤ ਰਾਜਮਹਿੰਦਰ ਸਿੰਘ ਮਜੀਠਿਆ, ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਡਾ. ਐਸ.ਐਸ. ਛੀਨਾ, ਮੈਂਬਰ ਇੰਚਾਰਜ ਮੁੱਖ ਦਫ਼ਤਰ ਚੀਫ਼ ਖ਼ਾਲਸਾ ਦੀਵਾਨ ਸੁਖਜਿੰਦਰ ਸਿੰਘ ਪ੍ਰਿੰਸ ਅਤੇ ਸਾਰੇ ਮੈਂਬਰ ਸਾਹਿਬਾਨਾਂ ਨੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਤਿਉਹਾਰ ਦੀ ਵਧਾਈ ਦਿੱਤੀ ।
ਚੇਅਰਮੈਨ ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਅਤੇ ਸਕੂਲ ਮੈਂਬਰ ਇੰਚਾਰਜ ਪ੍ਰੋ. ਹਰੀ ਸਿੰਘ, ਸਕੂਲ ਮੈਂਬਰ ਇੰਚਾਰਜ਼ ਰਬਿੰਦਰਬੀਰ ਸਿੰਘ ਭੱਲਾ ਅਤੇ ਸਕੂਲ ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਹਾਜ਼ਰ ਹੋ ਕੇ ਸਾਰਿਆਂ ਨੂੰ ਇਸ ਤਿਉਹਾਰ ਦੀ ਵਧਾਈ ਦਿੱਤੀ ਅਤੇ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਰੇਣੂ ਅਹੂਜਾ, ਮੁੱਖ ਅਧਿਆਪਕਾਵਾਂ ਸ੍ਰੀਮਤੀ ਨਿਸਚਿੰਤ ਕਾਹਲੋਂ, ਸ੍ਰੀਮਤੀ ਕਵਲਪ੍ਰੀਤ ਕੌਰ, ਸ੍ਰੀਮਤੀ ਰਵਿੰਦਰ ਕੌਰ ਨਰੂਲਾ, ਸ੍ਰੀਮਤੀ ਕਿਰਨਜੋਤ ਕੌਰ, ਸ੍ਰੀਮਤੀ ਮਨਵਿੰਦਰ ਕੌਰ ਭੁੱਲਰ ਤੇ ਅਧਿਆਪਕ ਹਾਜ਼ਰ ਸਨ।

Check Also

ਵੋਟਰ ਆਪਣੀ ਪਛਾਣ ਲਈ ਈਪਿਕ ਕਾਰਡ ਤੋਂ ਇਲਾਵਾ ਹੋਰ 15 ਦਸਤਾਵੇਜ਼ਾਂ ਦੀ ਵੀ ਕਰ ਸਕਣਗੇ ਵਰਤੋਂ – ਜਿਲ੍ਹਾ ਚੋਣ ਅਫਸਰ

ਅਮ੍ਰਿਤਸਰ, 25 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣਕਾਰ ਅਫ਼ਸਰ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ …