ਅੰਮ੍ਰਿਤਸਰ, 21 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੀਆਂ ਹਦਾਇਤਾਂ ‘ਤੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਵਲੋਂ
ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੰਮ ਕਰਦੇ ਮੁਲਾਜ਼ਮਾਂ ਨਾਲ ਦੀਵਾਲੀ ਦੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕਰਦਿਆਂ ਉਨ੍ਹਾਂ ਨੂੰ ਤੋਹਫੇ ਵੰਡੇ ਗਏ।ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਾਦੇ ਸਮਾਗਮ ਦੌਰਾਨ ਕਰਮਚਾਰੀਆਂ ਨੂੰ ਤੋਹਫੇ ਵੰਡਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਦੀਵਾਲੀ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।ਉਨ੍ਹਾਂ ਕਿਹਾ ਕਿ ਦੀਵਾਲੀ ਰੌਸ਼ਨੀਆਂ ਦਾ ਤਿਉਹਾਰ ਹੈ, ਜਿਸ ਨੂੰ ਖੁਸ਼ੀਆਂ ਵੰਡ ਕੇ ਅਤੇ ਸਭ ਨਾਲ ਮਿਲ ਕੇ ਮਨਾਉਣਾ ਚਾਹੀਦਾ ਹੈ।ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਨਾ ਸਿਰਫ਼ ਹਰ ਘਰ ਨੂੰ ਰੁਸ਼ਨਾਉਂਦਾ ਹੈ, ਸਗੋਂ ਇਹ ਹਨੇਰੇ ਉਪਰ ਰੌਸ਼ਨੀ, ਬੁਰਾਈ `ਤੇ ਚੰਗਿਆਈ ਅਤੇ ਨਿਰਾਸ਼ਾ ’ਤੇ ਆਸ਼ਾ ਦੀ ਜਿੱਤ ਦਾ ਵੀ ਪ੍ਰਤੀਕ ਹੈ।ਉਨ੍ਹਾਂ ਆਸ ਪ੍ਰਗਟ ਕੀਤੀ ਕਿ ਦੀਵਾਲੀ ਦਾ ਤਿਉਹਾਰ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਸਭ ਲਈ ਖੁਸ਼ੀਆਂ ਤੇ ਖੁਸ਼ਹਾਲੀ ਲੈ ਕੇ ਆਵੇਗਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media