Wednesday, June 24, 2026

ਜੀ.ਟੀ ਰੋਡ ਤੋਂ ਨਿੱਜ਼ਰਪੁਰਾ ਸੜਕ ਕੀਤੀ ਜਾਵੇਗੀ 18 ਫੁੱਟ ਚੌੜੀ, ਈ.ਟੀ.ਓ ਨੇ ਕੀਤਾ ਉਦਘਾਟਨ

ਖੇਲੇ ਪਿੰਡ ਦੀ ਫਿਰਨੀ ਪੱਕੀ ਕਰਨ ਤੇ ਨਾਲੇ ਦੀ ਸਫਾਈ ਦੀ ਵੀ ਕਰਵਾਈ ਸ਼ੁਰੂਆਤ

ਅੰਮ੍ਰਿਤਸਰ, 22 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਦੀਆਂ ਸੰਪਰਕ ਸੜਕਾਂ ਦੀ ਚੌੜਾਈ ਦੁੱਗਣੀ ਕਰਨ ਜਾ ਰਹੀ ਹੈ, ਜਿਸ ਦੀ ਸ਼ੁਰੂਆਤ ਜੰਡਿਆਲਾ ਗੁਰੂ ਹਲਕੇ ਦੀ ਮਹੱਤਵਪੂਰਨ ਸੜਕ, ਜੋ ਨਿਜ਼ਰਪੁਰਾ ਤੋਂ ਵਡਾਲਾ ਜੌਹਲ ਹੁੰਦੀ ਅੰਮ੍ਰਿਤਸਰ-ਪਠਾਨਕੋਟ ਸੜਕ ‘ਤੇ ਜਾ ਚੜਦੀ ਹੈ, ਤੋਂ ਕਰ ਦਿੱਤੀ ਗਈ ਹੈ।ਰਿਹ ਪ੍ਰਗਟਾਵਾ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਉਕਤ ਸੜਕ ਨੂੰ 10 ਤੋਂ 18 ਫੁੱਟ ਚੌੜਾ ਕਰਨ ਮੌਕੇ ਕੀਤਾ।ਉਨ੍ਹਾਂ ਕਿਹਾ ਕਿ ਕਰੀਬ 8 ਕਿਲੋਮੀਟਰ ਲੰਮੀ ਇਹ ਸੜਕ ਚੌੜੀ ਹੋਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
ਉਨ੍ਹਾਂ ਇਸ ਮਗਰੋਂ ਖੇਲੇ ਪਿੰਡ ਦੀ ਫਿਰਨੀ ਪੱਕੀ ਕਰਨ ਅਤੇ ਨਾਲੇ ਦੀ ਸਫਾਈ ਕਰਵਾਉਣ ਦੀ ਵੀ ਸ਼ੁਰੂਆਤ ਕੀਤੀ।ਹਰਭਜਨ ਸਿੰਘ ਨੇ ਕਿਹਾ ਕਿ ਮੁੱਖ ਮੰਤਰ ਭਗਵੰਤ ਸਿੰਘ ਮਾਨ ਸੂਬੇ ਨੂੰ ਖੁਸ਼ਹਾਲ ਵੇਖਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ ਅਤੇ ਸੜਕਾਂ ਜੋ ਕਿ ਵਿਕਾਸ ਦਾ ਮੂਲ ਅਧਾਰ ਹਨ, ਨੂੰ ਚੌੜਾ ਕਰਨ ਦਾ ਸੁਪਨਾ ਵੀ ਉਨ੍ਹਾਂ ਲਿਆ ਹੈ, ਜਿਸ ਦੀ ਸ਼ੁਰੂਆਤ ਜੰਡਿਆਲਾ ਗੁਰੂ ਹਲਕੇ ਵਿੱਚ ਵੀ ਕਰ ਦਿੱਤੀ ਗਈ ਹੈ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …