Monday, December 23, 2024

ਸ਼ੋ੍ਮਣੀ ਕਮੇਟੀ ਸਿੱਖੀ ਦੇ ਪ੍ਰਚਾਰ ਤੇ ਨੌਜਵਾਨਾਂ ਦੀ ਤੰਦਰੁਸਤੀ ਲਈ ਕਰਵਾਉਂਦੀ ਰਹੇਗੀ ਖ਼ਾਲਸਾਈ ਖੇਡਾਂ : ਜਥੇ: ਅਵਤਾਰ ਸਿੰਘ

ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀਨੀ ਸੈਕੰ: ਸਕੂਲ ਵਿਖੇ ਦੂਜੀਆਂ ਖ਼ਾਲਸਾਈ ਖੇਡਾਂ ਦਾ ਆਗਾਜ਼

PPN0812201412ਅੰਮ੍ਰਿਤਸਰ, 8 ਦਸੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਰਨ-ਤਾਰਨ ਵਿਖੇ ਦੂਸਰੇ ਖ਼ਾਲਸਾਈ ਖੇਡ ਉਤਸਵ (ਸਕੂਲਜ਼) ਦਾ ਸ਼ਾਨੋ-ਸ਼ੌਕਤ ਨਾਲ ਆਗਾਜ਼ ਕੀਤਾ।ਖ਼ਾਲਸਾਈ ਖੇਡਾਂ ਦੇ ਮੁੱਖ ਮੁਕਾਬਲਿਆਂ ਦੀ ਸ਼ੁਰੂਆਤ ਤੋਂ ਪਹਿਲਾਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ।ਉਪਰੰਤ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਝੰਡੇ ਦੀ ਰਸਮ ਅਦਾ ਕੀਤੀ ਤੇ ਖੇਡਾਂ ਵਿੱਚ ਭਾਗ ਲੈ ਰਹੇ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੇ ਮਾਰਚ ਪਾਸਟ ਕੀਤਾ।ਵੱਖ-ਵੱਖ ਰੰਗਾਂ ਦੀਆਂ ਵਰਦੀਆਂ ਵਿੱਚ ਰੰਗੇ ਇਹ ਖਿਡਾਰੀ ਮਾਰਚ ਪਾਸਟ ਦੌਰਾਨ ਭਰੂਣ ਹੱਤਿਆ, ਨਸ਼ਾ ਖੋਰੀ, ਪ੍ਰਦੂਸ਼ਣ, ਵਾਤਾਵਰਣ ਦੀ ਸੁਰੱਖਿਆ, ਪਾਣੀ ਦੀ ਸਾਂਭ ਸੰਭਾਲ ਅਤੇ ਗੁਰਸਿੱਖੀ ਸਬੰਧੀ ਜਾਗਰੂਕ ਕਰਦੇ ਬੈਨਰਾਂ ਰਾਹੀਂ ਸਿੱਖਿਅਤ ਕਰ ਰਹੇ ਸਨ।  ਖ਼ਾਲਸਾਈ ਖੇਡਾਂ ਸਮੇਂ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਖੇਡਾਂ ਸਰੀਰ ਲਈ ਬਹੁਤ ਮਹੱਤਤਾ ਰੱਖਦੀਆਂ ਹਨ ਇਸ ਨਾਲ ਜਿਥੇ ਸਿਹਤ ਤੰਦਰੁਸਤ ਹੁੰਦੀ ਹੈ, ਉਥੇ ਇਨਸਾਨ ਚੰਗੇ ਗੁਣਾਂ ਦਾ ਧਾਰਨੀ ਵੀ ਬਣਦਾ ਹੈ।ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਾਖੋਰੀ ਤੋਂ ਵੀ ਦੂਰ ਰੱਖਦੀਆਂ ਹਨ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਸਿੱਖੀ ਦੇ ਪ੍ਰਚਾਰ ਤੇ ਨੌਜਵਾਨੀ ਨੂੰ ਰਿਸ਼ਟ-ਪੁਸ਼ਟ ਰੱਖਣ ਲਈ ਖ਼ਾਲਸਾਈ ਖੇਡਾਂ ਕਰਵਾਉਂਦੀ ਰਹੇਗੀ।ਉਨ੍ਹਾਂ ਖ਼ਾਲਸਾਈ ਖੇਡਾਂ ਲਈ ਡਾਇਰੈਕਟੋਰੇਟ ਆਫ ਸਪੋਰਟਸ ਨੂੰ 10 ਲੱਖ ਰੁਪਏ ਅਤੇ ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।ਇਸ ਦੇ ਨਾਲ ਉਨ੍ਹਾਂ ਕਿਹਾ ਕਿ ਖੇਡਾਂ ਦੌਰਾਨ ਜੇਤੂ ਬੱਚਿਆਂ ਨੂੰ ਵਿਅਕਤੀਗਤ ਤੌਰ ‘ਤੇ ਵੀ ਇਨਾਮ ਦਿੱਤੇ ਜਾਣਗੇ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਸ੍ਰੀ ਅੰਮ੍ਰਿਤਸਰ, ਫਰੀਦਕੋਟ ਤੇ ਫਤਿਹਗੜ੍ਹ ਸਾਹਿਬ ਵਿਖੇ ਤਿੰਨ ਹਾਕੀ ਅਕੈਡਮੀਆ ਚੱਲ ਰਹੀਆਂ ਹਨ ਜਿਥੇ ਬੱਚਿਆਂ ਨੂੰ ਚੰਗੀ ਖੁਰਾਕ ਅਤੇ ਮੁਫਤ ਵਿੱਦਿਆ ਦਿੱਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਦਿੱਲੀ ਵਿਖੇ ਨਹਿਰੂ ਕੱਪ ਦੌਰਾਨ ਪਹਿਲੀ ਵਾਰ ਹੀ ਇਨ੍ਹਾਂ ਹਾਕੀ ਅਕੈਡਮੀ ਦੇ ਬੱਚਿਆਂ ਨੇ ਸੈਮੀਫਾਈਨਲ ਤੱਕ ਪ੍ਰਵੇਸ਼ ਕੀਤਾ ਹੈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਦੀ ਲੜਕੀਆਂ ਦੀ ਹਾਕੀ ਟੀਮ ਨੇ ਨਹਿਰੂ ਕੱਪ ਜਿੱਤਿਆ ਹੈ।ਇਸ ਦੌਰਾਨ ਉਨ੍ਹਾਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਤੇ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ।

ਇਸ ਮੌਕੇ ਸ. ਹਰਮੀਤ ਸਿੰਘ ਸੰਧੂ ਮੁੱਖ ਸੰਸਦੀ ਸਕੱਤਰ ਨੇ ਖ਼ਾਲਸਾਈ ਖੇਡਾਂ ਕਰਾਉਣ ਤੇ ਜਿਥੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ, ਉੇਥੇ ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਰਨ-ਤਾਰਨ ਲਈ ਆਪਣੇ ਅਖਤਿਆਰੀ ਕੋਟੇ ਵਿੱਚੋਂ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ।ਇਸ ਸਮੇਂ ਸ.ਅਲਵਿੰਦਰਪਾਲ ਸਿੰਘ ਪੱਖੋਕੇ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ, ਸ. ਗੁਰਬਚਨ ਸਿੰਘ ਕਰਮੂੰਵਾਲਾ ਅੰਤ੍ਰਿੰਗ ਮੈਂਬਰ ਤੇ ਸ. ਮਨਜੀਤ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ ਨੇ ਵੀ ਖ਼ਾਲਸਾਈ ਖੇਡਾਂ ਦੌਰਾਨ ਭਾਗ ਲੈਣ ਵਾਲੇ ਬੱਚਿਆਂ ਨੂੰ ਸੰਬੋਧਨ ਕੀਤਾ ਅਤੇ ਇਸ ਚੰਗੇ ਉਪਰਾਲੇ ਬਦਲੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਦਾ ਧੰਨਵਾਦ ਕੀਤਾ। ਇਸ ਤੋਂ ਪਹਿਲਾ ਸ. ਬਲਵਿੰਦਰ ਸਿੰਘ ਡਾਇਰੈਕਟਰ ਸਪੋਰਟਸ ਨੇ ਖ਼ਾਲਸਾਈ ਖੇਡਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਸ. ਮਨਜੀਤ ਸਿੰਘ ਸਕੱਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਏ ਹੋਏ ਮਹਿਮਾਨਾਂ, ਸ਼ੋ੍ਰਮਣੀ ਕਮੇਟੀ ਦੇ ਪ੍ਰਬੰਧਕਾਂ ਤੇ ਖੇਡਾਂ ਵਿੱਚ ਹਿੱਸਾ ਲੈ ਰਹੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਜੀ ਆਇਆਂ ਕਿਹਾ। ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਰਨ-ਤਾਰਨ ਵਿਖੇ ਦੂਸਰੇ ਖ਼ਾਲਸਾਈ ਖੇਡ ਉਤਸਵ (ਸਕੂਲਜ਼) 2014 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 20 ਸਕੂਲਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ।ਇਸ ਖੇਡ ਸਮਾਰੋਹ ਵਿੱਚ ਹਾਕੀ, ਐਥਲੈਟਿਕਸ, ਵਾਲੀਬਾਲ, ਬੈਡਮਿੰਟਨ, ਫੁੱਟਬਾਲ, ਐਥਲੈਟਿਕਸ ਖੇਡਾਂ ਵਿੱਚ 100 ਮੀਟਰ ਲੜਕੇ,100 ਮੀਟਰ ਲੜਕੀਆਂ, 400 ਮੀਟਰ ਲੜਕੇ, 400 ਮੀਟਰ ਲੜਕੀਆਂ, 1500 ਮੀਟਰ ਲੜਕੇ, 1500 ਮੀਟਰ ਲੜਕੀਆਂ,4100 ਮੀਟਰ ਲੜਕੇ,4100 ਮੀਟਰ ਲੜਕੀਆਂ ਤੇ 3000 ਮੀਟਰ ਲੜਕੇ ਅਤੇ ਮਾਰਸ਼ਲ ਆਰਟ (ਗੱਤਕਾ) ਦੇ ਮੁਕਾਬਲੇ ਕਰਵਾਏ ਗਏ।
ਖ਼ਾਲਸਾਈ ਖੇਡ ਉਤਸਵ (ਸਕੂਲਜ਼) 2014 ਦੇ ਮੁਕਾਬਲੇ ‘ਚ ਹਾਕੀ ਦੀਆਂ ਟੀਮਾਂ (ਲੜਕੇ) ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ, ਭਾਈ ਨੰਦ ਲਾਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ, ਦਸਮੇਸ਼ ਪਬਲਿਕ ਸਕੂਲ ਰਾਏ ਕੋਟ, ਦਸਮੇਸ਼ ਪਬਲਿਕ ਸਕੂਲ ਮਨੋਕੇ, ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ, ਗੁਰੁ ਨਾਨਕ ਦੇ ਅਕੈਡਮੀ ਬਟਾਲਾ, ਖਾਲਸਾ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ, ਸ੍ਰੀ ਗੁਰੁ ਰਾਮਦਾਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅੰਮ੍ਰਿਤਸਰ, ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ, ਸ੍ਰੀ ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ, ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ, ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਮਦਾਸ, ਕਲਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਹਰਿਆਣਾ (ਹੁਸ਼ਿਆਰਪੁਰ), ਮਾਤਾ ਗੳਨਗੳ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ, ਬਾਬਾ ਬੁੱਢਾ ਪਬਲਿਕ ਸਕੂਲ ਬੀੜ ਸਾਹਿਬ, ਗੁਰੁ ਨਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤਖਤਪੁਰਾ, ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਖੰਨਾ, ਖਾਲਸਾ ਸੀਨੀਅਰ ਸੈਕੰਡਰੀ ਸਕੂਲ ਗੁਰੂ ਕਾ ਬਾਗ ਸਮੇਤ ਤਕਰੀਬਨ 20 ਸਕੂਲਾਂ ਨੇ ਖ਼ਾਲਸਾਈ ਖੇਡਾਂ ਵਿੱਚ ਭਾਗ ਲਿਆ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply