Friday, September 18, 2026

ਡਿਪਟੀ ਕਮਿਸ਼ਨਰ ਜ਼ੋਰਵਾਲ ਵਲੋਂ ਸੰਗਰੂਰ ਵਾਸੀਆਂ ਨੂੰ ਹਰੀ ਦੀਵਾਲੀ ਮਨਾਉਣ ਦਾ ਸੱਦਾ

ਸੰਗਰੂਰ, 23 ਅਕਤੂਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਨੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਦੀ ਮੁਹਿੰਮ ਵਿੱਚ ਸਾਰਥਕ ਯੋਗਦਾਨ ਪਾਉਣ ਲਈ ਜਿਲ੍ਹਾ ਵਾਸੀਆਂ ਨੂੰ ਹਰੀ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ ਹੈ।ਉਨਾਂ ਨੇ ਰੌਸ਼ਨੀਆਂ ਦੇ ਤਿਓਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਹੈ ਕਿ ਦੀਵਾਲੀ ਦਾ ਤਿਓਹਾਰ ਸਭ ਦੀ ਜ਼ਿੰਦਗੀ ਵਿੱਚ ਖੁਸ਼ਹਾਲੀ ਲੈ ਕੇ ਆਵੇ।ਡੀ.ਸੀ ਜੋਰਵਾਲ ਨੇ ਕਿਹਾ ਕਿ ਪਟਾਖਿਆਂ ਤੋਂ ਨਿਕਲਣ ਵਾਲਾ ਜ਼ਹਿਰੀਲਾ ਧੂੰਆਂ ਮਾਰੂ ਬਿਮਾਰੀਆਂ ਦਾ ਜ਼ਰੀਆ ਬਣਦਾ ਹੈ ਅਤੇ ਵੱਡੇ ਪਟਾਖਿਆਂ ਦੀ ਵਰਤੋਂ ਬੱਚਿਆਂ, ਬਜ਼ੁਰਗਾਂ ਅਤੇ ਮਰੀਜ਼ਾਂ ਲਈ ਘਾਤਕ ਸਿੱਧ ਹੁੰਦੀ ਹੈ।ਉਨ੍ਹਾਂ ਕਿਹਾ ਕਿ ਦਿਵਾਲੀ ਮੌਕੇ ਇੱਕ ਦੂਜੇ ਨੂੰ ਵਧਾਈਆਂ ਦੇ ਕੇ ਆਪਸੀ ਭਾਈਚਾਰਕ ਸਾਂਝ ਨੂੰ ਵਧੇਰੇ ਮਜ਼ਬੂਤ ਕੀਤਾ ਜਾਵੇ।

Check Also

ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …