ਅੰਮ੍ਰਿਤਸਰ, 23 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਲੋਂ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਸਬੰਧੀ ਜਨਮ
ਅਸਥਾਨ ਗੁਰਦਆਰਾ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਹਰ ਸਾਲ ਦੀ ਤਰ੍ਹਾਂ ਪ੍ਰਿੰਸੀਪਲ ਗੁਰਦੇਵ ਸਿੰਘ ਦੀ ਅਗਵਾਈ ’ਚ ਭਰਵਾਂ ਸਵਾਗਤ ਕੀਤਾ ਗਿਆ।ਕਾਲਜ ਵਲੋਂ ਪੰਜ ਪਿਆਰਿਆਂ ਨੂੰ ਸਿਰਪਾਓ ਭੇਂਟ ਕੀਤੇ ਗਏ ਅਤੇ ਸੰਗਤ ਲਈ ਚਾਹ ਦਾ ਲੰਗਰ ਵਰਤਾਇਆ ਗਿਆ।ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਨਗਰ ਸੇਵਾ ‘ਚ ਹਿੱਸਾ ਲਿਆ।ਪ੍ਰੋ: ਗੁਰਦੇਵ ਸਿੰਘ ਨੇ ਵਿਦਿਆਰਥੀਆਂ ਨੂੰ ਸਿੱਖ ਧਰਮ ਦੀਆ ਮਹਾਨ ਸਖਸ਼ੀਅਤਾਂ ਅਤੇ ਪ੍ਰੰਪਰਾਵਾਂ ਤੋਂ ਪ੍ਰੇਰਣਾ ਲੈਣ ਲਈ ਉਤਸ਼ਾਹਿਤ ਕੀਤਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media