Sunday, October 4, 2026

ਖਾਲਸਾ ਕਾਲਜ ਇੰਜਨੀਅਰਿੰਗ ਵਿਖੇ ਮਨਾਈ ਗਈ ‘ਗਰੀਨ ਦੀਵਾਲੀ’

ਅੰਮ੍ਰਿਤਸਰ, 23 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਰਣਜੀਤ ਐਵੀਨਿਊ ਦੇ ਫੈਕਲਟੀ, ਸਟਾਫ ਅਤੇ ਵਿਦਿਆਰਥੀਆਂ ਨੇ ਰੌਸ਼ਨੀਆਂ ਦੇ ਤਿਉਹਾਰ ‘ਦੀਵਾਲੀ’ ਦੇ ਜਸ਼ਨਾਂ ਲਈ ‘ਗਰੀਨ ਦੀਵਾਲੀ ਮਨਾਉਣ ਦਾ ਅਹਿਦ ਲਿਆ। ਕਾਲਜ ਡਾਇਰੈਕਟਰ ਡਾ: ਮੰਜ਼ੂ ਬਾਲਾ ਨੇ ਕਿਹਾ ਕਿ ਵਧ ਰਿਹਾ ਹਵਾ ਪ੍ਰਦੂਸ਼ਣ ਚਿੰਤਾ ਦਾ ਵਿਸ਼ਾ ਹੈ।ਆਧੁਨੀਕੀਕਰਨ ਨੇ ਸਾਡੇ ਇਸ ਰਵਾਇਤੀ ਤਿਉਹਾਰ ਨੂੰ ਤਬਾਹ ਕਰ ਦਿੱਤਾ ਹੈ। ਪਟਾਕੇ ਚਲਾ ਕੇ ਅਸੀਂ ਵਾਤਾਵਰਣ ’ਚ ਪ੍ਰਦੂਸ਼ਿਤ ਕਰ ਰਹੇ ਹਾਂ।ਉਨ੍ਹਾਂ ਕਿਹਾ ਕਿ ਹਰੀ ਦੀਵਾਲੀ ਮਨਾਉਣ ਦਾ ਮਨੋਰਥ ਸਾਫ਼-ਸੁਥਰਾ ਅਤੇ ਹਰਿਆ ਭਰਿਆ ਵਾਤਾਵਰਣ ਲਈ ਯਤਨਸ਼ੀਲ ਹੋਣਾ ਹੈ।ਫੈਕਲਟੀ, ਸਟਾਫ਼ ਅਤੇ ਵਿਦਿਆਰਥੀਆਂ ਨੇ ਮਿੱਟੀ ਦੇ ਦੀਵੇ ਜਗਾਏ।
ਇਸ ਮੌਕੇ ਵਿਦਿਆਰਥੀਆਂ ਨੇ ਹਰੀ ਦੀਵਾਲੀ ਵਿਸ਼ੇ ’ਤੇ ਰੰਗੋਲੀ, ਸਜਾਵਟੀ ਥਾਲੀਆਂ, ਸਜਾਵਟੀ ਦੀਵੇ ਅਤੇ ਕਾਰਡ ਮੇਕਿੰਗ ਦੇ ਵੱਖ-ਵੱਖ ਮੁਕਾਬਲਿਆਂ ’ਚ ਉਤਸ਼ਾਹ ਨਾਲ ਭਾਗ ਲਿਆ।ਜੇਤੂਆਂ ਨੂੰ ਡਾਇਰੈਕਟਰ ਡਾ. ਮੰਜ਼ੂ ਬਾਲਾ ਨੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …