ਅੰਮ੍ਰਿਤਸਰ, 8 ਦਸੰਬਰ (ਗੁਰਪ੍ਰੀਤ ਸਿੰਘ) – ਸ੍ਰੀ ਵਨੀਤ ਜੋਸ਼ੀ ਮੀਡੀਆ ਸਲਾਹਕਾਰ ਅਤੇ ਮੁੱਖ ਸੰਸਦੀ ਸਕੱਤਰ ਪੰਜਾਬ ਸਰਕਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਿਕ ਹੋਏ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਲਾਹੀ ਬਾਣੀ ਦਾ ਕੀਰਤਨ ਸੁਣਿਆਂ ਤੇ ਪ੍ਰੀਕਰਮਾ ਕਰਨ ਸਮੇਂ ਗੁਰਬਚਨ ਸਿੰਘ ਮੁੱਖ ਸੂਚਨਾ ਅਧਿਕਾਰੀ ਅਤੇ ਜਸਵਿੰਦਰ ਸਿੰਘ ਸੂਚਨਾ ਅਧਿਕਾਰੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਲਈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਦਫ਼ਤਰ ਵਿਖੇ ਸ੍ਰੀ ਜੋਸ਼ੀ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਦਰ ਉਹ ਮੁਕੱਦਸ ਅਸਥਾਨ ਹੈ ਜੋ ਚਹੁੰ ਵਰਨਾਂ ਲਈ ਸਾਂਝਾ ਹੈ। ਉਨ੍ਹਾਂ ਕਿਹਾ ਕਿ ਏਥੇ ਆ ਕੇ ਮਨ ਨੂੰ ਸ਼ਾਂਤੀ ਅਤੇ ਸਕੂਨ ਮਿਲਦਾ ਹੈ। ਉਨ੍ਹਾਂ ਕਿਹਾ ਕਿ ਅੱਜ ਮੈਂ ਏਥੇ ਸ੍ਰੀ ਗੁਰੂ ਰਾਮਦਾਸ ਜੀ ਦੀ ਅਸ਼ੀਰਵਾਦ ਲੈਣ ਆਇਆ ਹਾਂ।
ਸੂਚਨਾ ਕੇਂਦਰ ਵਿਖੇ ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਸ੍ਰੀ ਵਨੀਤ ਜੋਸ਼ੀ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਗੁਰਬਚਨ ਸਿੰਘ ਮੁੱਖ ਸੂਚਨਾ ਅਧਿਕਾਰੀ, ਜਸਵਿੰਦਰ ਸਿੰਘ ਸੂਚਨਾ ਅਧਿਕਾਰੀ ਅਤੇ ਸਰਬਜੀਤ ਸਿੰਘ ਵੀ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …