Sunday, September 8, 2024

ਖਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਵਿਖੇ ਦੀਵਾਲੀ ਮਨਾਈ

ਅੰਮ੍ਰਿਤਸਰ, 23 ਅਕਤੂਬਰ (ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਵਿਦਿਆਰਥਣਾਂ ਨੇ ਸ਼ਬਦ ਕੀਰਤਨ ਨਾਲ ਪੋ੍ਰਗਰਾਮ ਦਾ ਆਗਾਜ਼ ਕੀਤਾ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਬੱਚਿਆਂ ਨੂੰ ਆਪਣੇ ਸੱਭਿਆਚਾਰ ਨਾਲ ਜੁੜਨ ਲਈ ਪ੍ਰੇਰਿਆ ਅਤੇ ਆਪਣੇ ਵਾਤਾਵਰਨ ਨੂੰ ਸਾਫ ਤੇ ਸ਼ੁੱਧ ਬਣਾਉਣ ਲਈ ‘ਗੋ-ਗਰੀਨ ਦੀਵਾਲੀ’ ਦਾ ਸੁਨੇਹਾ ਦਿੰਦਿਆਂ ਪਟਾਕੇ ਤੇ ਧੰੂਆਂ ਰਹਿਤ ਦਿਵਾਲੀ ਮਨਾਉਣ ਲਈ ਕਿਹਾ।ਇਸ ਸਮੇਂ ‘ਬੇਟੀ ਬਚਾਉ- ਬੇਟੀ ਪੜਾਉ’ ਸਿਰਲੇਖ ਤਹਿਤ ਨਾਟਕ ਪੇਸ਼ ਕਰਕੇ ਸਮਾਜ ਨੂੰ ਇੱਕ ਨਵੀਂ ਸੇਧ ਦਿੱਤੀ ਗਈ।
ਪ੍ਰੋਗਰਾਮ ਮੌਕੇ ਵਿਦਿਆਰਥਣਾਂ ਨੇ ਆਪਣੀ ਕਲਾ ਦੇ ਜੌਹਰ ਦਿਖਾਉਦਿਆਂ ਲੋਕ-ਗੀਤ, ਝੰੂਮਰ, ਕਲਾਸੀਕਲ ਡਾਂਸ ਅਤੇ ਮਾਡਲਿੰਗ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ।ਮਾਡਲਿੰਗ ’ਚ ਵਿਦਿਆਰਥਣਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨ ਲਈ ਵੱਖ-ਵੱਖ ਥੀਮ ਰੱਖੇ ਗਏ।ਮਨੋਰੰਜਨ ਲਈ ਵੱਖ-ਵੱਖ ਖੇਡਾਂ, ਕਿਤਾਬਾਂ ਤੇ ਖਾਣ-ਪੀਣ ਦੇ ਸਟਾਲ ਲਗਾਏ।ਵਿਦਿਆਰਥੀਆਂ ਨੇ ਆਪਣੀ ਰੁਚੀ ਮੁਤਾਬਿਕ ਵੱਖ-ਵੱੱਖ ਖੇਡਾਂ ’ਚ ਹਿੱਸਾ ਲਿਆ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …