Saturday, October 24, 2026

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਮਨਾਇਆ ਰੌਸ਼ਨੀਆਂ ਦਾ ਤਿਉਹਾਰ ‘ਦੀਵਾਲੀ’

ਅੰਮ੍ਰਿਤਸਰ, 23 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਰੌਸ਼ਨੀਆਂ ਦਾ ਤਿਉਹਾਰ ‘ਦੀਵਾਲੀ’ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਪ੍ਰੀ-ਪ੍ਰਾਇਮਰੀ, ਪ੍ਰਾਇਮਰੀ ਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਦੇ ਕਾਰਡ ਬਣਾਉਣ, ਪੋਸਟਰ ਨਿਰਮਾਣ ਤੇ ਕਵਿਤਾ ਲੇਖਣ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ’ਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ।
ਵਿਦਿਆਰਥੀਆਂ ਨੇ ਆਪਣੀਆਂ ਜਮਾਤਾਂ ਨੂੰ ਖੂਬ ਸਜਾਇਆ ਅਤੇ ਰੰਗੋਲੀ ਬਣਾਈ।ਰੰਗੋਲੀ ਦੇ ਕਰਵਾਏ ਗਏ ਮੁਕਾਬਲੇ’ਚ ‘ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ’ ਨੇ ਪਹਿਲਾ ਸਥਾਨ, ‘ਸਾਹਿਬਜ਼ਾਦਾ ਅਜੀਤ ਸਿੰਘ ਹਾਊਸ’ ਨੇ ਦੂਸਰਾ ਅਤੇ ‘ਸਾਹਿਬਜ਼ਾਦਾ ਜ਼ੋਰਾਵਰ ਸਿੰਘ’ ਨੇ ਤੀਸਰਾ ਸਥਾਨ ਹਾਸਲ ਕੀਤਾ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਕਿਹਾ ਕਿ ਦੀਵਾਲੀ ਦਾ ਪਵਿੱਤਰ ਤਿਉਹਾਰ ਆਪਸੀ ਪਿਆਰ, ਸਾਂਝ ਦਾ ਪ੍ਰਤੀਕ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰਦੂਸ਼ਨ ਮੁਕਤ ਗਰੀਨ ਦੀਵਾਲੀ ਮਨਾਉਣ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀ, ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਹਾਜ਼ਰ ਸੀ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ

ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ …