Sunday, September 8, 2024

ਦਮਦਮੀ ਟਕਸਾਲ ਮੁਖੀ ਨੇ ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਲਈ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ

ਬੰਦੀ ਛੋੜ ਦਿਵਸ ’ਤੇ ਸਿੱਖ ਸਿਆਸੀ ਕੈਦੀਆਂ ਨੂੰ ਛੱਡਿਆ ਜਾਵੇ- ਗਿ. ਹਰਨਾਮ ਸਿੰਘ ਖ਼ਾਲਸਾ

ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਰੋਪਵੇਅ ਤਿਆਰ ਕਰਨ ਲਈ ਕੀਤੇ ਯਤਨਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾਂ ਧੰਨਵਾਦ ਕੀਤਾ ਹੈ ।
ਟਕਸਾਲ ਮੁਖੀ ਨੇ ਕਿਹਾ ਕਿ ਜੋ ਵੀ ਵਿਅਕਤੀ ਪੰਥ ਲਈ ਚੰਗਾ ਕੰਮ ਕਰਦਾ ਹੈ, ਉਸ ਦੀ ਹੌਸਲਾ ਅਫਜਾਈ ਕੀਤੀ ਜਾਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪੂਰਬਲੇ ਜਨਮ ਦੇ ਤਪ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੀ ਅਹਿਮੀਅਤ ਨੂੰ ਪਛਾਣਿਆ ਹੈ।ਰੋਪਵੇਅ ਦੇ ਮੁਕੰਮਲ ਹੋਣ ਨਾਲ ਜਿਥੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਪ੍ਰਤੀ ਸੰਗਤਾਂ ਦਾ ਉਤਸ਼ਾਹ ਵਧੇਗਾ, ਉਥੇ ਹੀ ਉਨ੍ਹਾਂ ਵਿਅਕਤੀਆਂ ਲਈ ਇਹ ਯਾਤਰਾ ਬਹੁਤ ਸੁਖਾਲੀ ਹੋ ਜਾਵੇਗੀ ਜੋ ਪੈਦਲ ਜਾਂ ਘੋੜਿਆਂ ਦੀ ਸਵਾਰੀ ਕਰਨ ’ਚ ਅਸਮਰਥ ਹਨ।
ਉਨ੍ਹਾਂ ਕਿਹਾ ਕਿ ਚੰਗਾ ਹੁੰਦਾ ਜੇਕਰ ਬੰਦੀ ਛੇੜ ਦਿਵਸ ਮੌਕੇ ਸਿੱਖ ਸਿਆਸੀ ਕੈਦੀਆਂ ਨੂੰ ਰਿਹਾਅ ਕਰ ਦਿੱਤਾ ਜਾਂਦਾ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …