ਅੰਮ੍ਰਿਤਸਰ, 23 ਅਕਤੂਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੁੱਚੇ ਸਿੱਖ ਜਗਤ
ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ।ਆਪਣੇ ਵਧਾਈ ਸੰਦੇਸ਼ ਵਿਚ ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੀ ਕੈਦ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਪਹੁੰਚਣ ਦੀ ਯਾਦ ਵਿਚ ਮਨਾਇਆ ਜਾਂਦਾ ਇਹ ਦਿਹਾੜਾ ਮਾਨਵਤਾ ਦੇ ਹੱਕ ਵਿੱਚ ਅਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦਾ ਹੈ।ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਨੇ ਆਪਣੇ ਨਾਲ 52 ਰਾਜਿਆਂ ਨੂੰ ਮੁਗ਼ਲ ਕੈਦ ਵਿੱਚੋਂ ਰਿਹਾਅ ਕਰਵਾ ਕੇ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਪਰਉਪਕਾਰ ਦੀ ਮਿਸਾਲੀ ਉਦਾਹਰਨ ਪੇਸ਼ ਕੀਤੀ।ਉਨ੍ਹਾਂ ਕਿਹਾ ਕਿ ਇਸ ਸਮੇਂ ਜਿਥੇ ਅਸੀਂ ਆਪਣਾ ਚੌਗਿਰਦਾ ਰੁਸ਼ਨਾਉਣਾ ਹੈ, ਉਥੇ ਹੀ ਗੁਰਬਾਣੀ ਜਾਪ ਦੁਆਰਾ ਆਪਣਾ ਮਨ ਵੀ ਰੌਸ਼ਨ ਕਰਨਾ ਹੈ।
ਦੱਸਣਯੋਗ ਹੈ ਕਿ ਸਿੱਖ ਕੌਮ ਦੀ ਚੱਲਦੀ ਆ ਰਹੀ ਪ੍ਰੰਪਰਾ ਅਨੁਸਾਰ ਭਲਕੇ 24 ਅਕਤੂਬਰ ਨੂੰ ਸ਼ਾਮ 5.00 ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਿੱਖ ਕੌਮ ਦੇ ਨਾਂ ਸੰਦੇਸ਼ ਦੇਣਗੇ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media