Sunday, September 8, 2024

ਈ.ਟੀ.ਟੀ ਅਧਿਆਪਕਾਂ ਨੇ ਪੁਰਾਣੀ ਪੈਨਸ਼ਨ ਬਹਾਲੀ ਲਈ ਕੀਤਾ ਸਰਕਾਰ ਦਾ ਧੰਨਵਾਦ

ਕੈਬਬਿਟ ਮੰਤਰੀ ਈ.ਟੀ.ਓ ਦਾ ਘਰ ਪਹੁੰਚ ਕੇ ਕੀਤਾ ਸਨਮਾਨ

ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ) – ਈ.ਟੀ.ਟੀ ਅਧਿਆਪਕ ਯੂਨੀਅਨ ਪੰਜਾਬ ਦਾ ਵਫਦ ਬਿਜਲੀ ਅਤੇ ਪੀ.ਡਬਲਿਊ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੂੰ ਉਹਨਾਂ ਦੇ ਦਫਤਰ ਜੰਡਿਆਲਾ ਗੁਰੂ ਵਿਖੇ ਮਿਲਿਆ।ਜਥੇਬੰਦੀ ਵਲੋਂ ਕੈਬਨਿਟ ਮੰਤਰੀ ਵਲੋਂ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਕੀਤੇ ਯਤਨਾਂ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਮੁਲਾਜ਼ਮਾਂ ਦੀ ਚਿਰਾਂ ਤੋਂ ਲਟਕਦੀ ਮੰਗ ਪੂਰੀ ਕਰਨ ਲਈ ਉਹਨਾਂ ਦਾ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਧੰਨਵਾਦ ਕੀਤਾ। ਜਥੇਬੰਦੀ ਦੇ ਫਾਊਂਡਰ ਪ੍ਰਧਾਨ ਜਸਿਵੰਦਰ ਸਿੰਘ ਸਿੱਧੂ ਅਤੇ ਸੂਬਾ ਪ੍ਰਧਾਨ ਰਛਪਾਲ ਸਿੰਘ ਵੜੈਚ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਦੀਵਾਲੀ ਮੌਕੇ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਫੈਸਲਾ ਕਰਕੇ ਅਤੇ ਡੀ.ਏ ਦੀ ਕਿਸ਼ਤ ਜਾਰੀ ਕਰਕੇ ਮੁਲਾਜ਼ਮ ਵਰਗ ਨੂੰ ਵੱਡੇ ਤੋਹਫੇ ਦਿੱਤੇ ਹਨ।ਪੁਰਾਣੀ ਪੈਨਸ਼ਨ ਲਾਗੂ ਕਰਨ ਦੇ ਇਤਿਹਾਸਕ ਫੈਸਲੇ ਲਈ ਜਥੇਬੰਦੀ ਵਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਉਹਨਾਂ ਦੀ ਧਰਮ ਪਤਨੀ ਮੈਡਮ ਸੁਹਿੰਦਰ ਕੌਰ ਜੋ ਖੁਦ ਅਧਿਆਪਕਾ ਹਨ ਦਾ ਸਨਮਾਨ ਕੀਤਾ ਗਿਆ।ਅਧਿਆਪਕਾਂ ਦੇ ਰਹਿੰਦੇ ਮਸਲੇ ਸਿਖਿਆ ਮੰਤਰੀ ਦੇ ਧਿਆਨ ਵਿੱਚ ਲਿਆਉਣ ਅਤੇ ਜਥੇਬੰਦੀ ਨੂੰ ਜਲਦ ਚੰਡੀਗੜ੍ਹ ਸੱਦ ਕੇ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਜਥੇਬੰਦੀ ਦੇ ਸਰਪ੍ਰਸਤ ਰਣਜੀਤ ਸਿੰਘ ਬਾਠ, ਜਿਲ੍ਹਾ ਅੰਮਿ੍ਰਤਸਰ ਪ੍ਰਧਾਨ ਹਰਿੰਦਰ ਸਿੰਘ ਪੱਲ੍ਹਾ, ਨਵਜਿੰਦਰ ਸਿੰਘ, ਗੁਰਪ੍ਰੀਤ ਸਿੰਘ ਜਲਾਲਉਸਮਾ, ਨਛੱਤਰ ਸਿੰਘ ਬੱਲ, ਦਲਜੀਤ ਸਿੰਘ ਬੱਲ, ਅਜੇਪਾਲ ਸਿੰਘ ਰਈਆ, ਅੰਮ੍ਰਿਤਪਾਲ ਸਿੰਘ ਪੰਨੂ, ਸੁਖਵਿੰਦਰ ਸਿੰਘ ਕੋਟਲਾ, ਗੁਰਪ੍ਰੀਤ ਸਿੰਘ ਪੱਲ੍ਹਾ, ਕਰਮਜੀਤ ਸਿੰਘ ਪੱਲ੍ਹਾ, ਪ੍ਰਦੀਪ ਸਿੰਘ ਚੌਹਾਨ, ਸੁਖਪਾਲ ਸਿੰਘ ਚੰਨਣਕੇ, ਮਨਜੀਤ ਸਿੰਘ ਜੱਬੋਵਾਲ ਤੇ ਤਰਸੇਮ ਸਿੰਘ ਬਾਠ ਆਦਿ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …