ਸੰਗਰੂਰ, 25 ਅਕਤੂਬਰ (ਜਗਸੀਰ ਲੌਂਗੋਵਾਲ)- ਸੀਟੂ ਦੇ ਮੁੱਖ ਦਫ਼ਤਰ ਲੁਧਿਆਣਾ ਰੋਡ ਰਾਏਕੋਟ ਵਿਖੇ ਸੀਟੂ ਦੇ ਆਗੂਆਂ, ਅਹੁੱਦੇਦਾਰਾਂ ਅਤੇ ਜਥੇਬੰਦੀ ਦੇ ਵਰਕਰਾਂ ਨੇ ਮਿਲ ਕੇ ਵਿਸ਼ਵਕਰਮਾ ਦਿਵਸ ਬੜੀ ਸ਼ਰਧਾ ਨਾਲ ਮਨਾਇਆ।ਜਥੇਬੰਦੀ ਦੇ ਮੈਂਬਰਾਂ ਅਤੇ ਅਹੁੱਦੇਦਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸੀਟੂ ਦੇ ਸੂਬਾ ਸਕੱਤਰ ਦਲਜੀਤ ਕੁਮਾਰ ਗੋਰਾ ਨੇ ਕਿਹਾ ਬਾਬਾ ਵਿਸ਼ਵਕਰਮਾ ਨੂੰ ‘ਕਿਰਤ ਦਾ ਦੇਵਤਾ’ ਕਿਹਾ ਜਾਂਦਾ ਹੈ।ਭਗਵਾਨ ਵਿਸ਼ਵਕਰਮਾ ਦੀ ਹਥਿਆਰਾਂ, ਔਜ਼ਾਰਾਂ ਤੇ ਮਸ਼ੀਨਾਂ ਆਦਿ ਦੀ ਬਣਤਰ ਕਲਾ ਵਿੱਚ ਵੱਡੀ ਦੇਣ ਹੈ।ਵੱਡੇ-ਵੱਡੇ ਡੈਮ, ਵੱਡੀਆਂ-ਵੱਡੀਆਂ ਮਿੱਲਾਂ, ਆਸਮਾਨ ਨੂੰ ਛੂੰਹਦੀਆਂ ਇਮਾਰਤਾਂ, ਰੇਲਵੇ ਲਾਈਨਾਂ ਦੇ ਵਿਛੇ ਜਾਲ, ਪਹਾੜਾਂ ਵਿਚ ਸੁਰੰਗਾਂ ਆਦਿ ਸਭ ਦੀ ਉਸਾਰੀ ਵਿੱਚ ਵਰਤੇ ਜਾਣ ਵਾਲੇ ਔਜ਼ਾਰ ਅਤੇ ਮਸ਼ੀਨਰੀ ਬਾਬਾ ਵਿਸ਼ਵਕਰਮਾ ਜੀ ਦੀ ਦਸਤਕਾਰੀ ਕਲਾ ਦੀ ਦੇਣ ਹਨ।ਸੰਸਾਰ ਦੇ ਸੱਤ ਅਜ਼ੂਬਿਆਂ ਦੇ ਨਿਰਮਾਣ ਵਿਚ ਬਾਬਾ ਵਿਸ਼ਵਕਰਮਾ ਦੁਆਰਾ ਦਰਸਾਈ ਭਵਨ ਨਿਰਮਾਣ ਕਲਾ ਝਲਕਦੀ ਹੈ।
ਪ੍ਰਾਚੀਨ ਧਾਰਮਿਕ ਗ੍ਰੰਥ, ਰਿਗਵੇਦ ਵਿਚ ਵੀ ਬਾਬਾ ਵਿਸ਼ਵਕਰਮਾ ਦਾ ਜਿਕਰ ਮਿਲਦਾ ਹੈ।ਭਗਵਾਨ ਵਿਸ਼ਵਕਰਮਾ ਨੂੰ ਇੰਜੀਨੀਅਰਿੰਗ ਦਾ ਦੇਵਤਾ ਵੀ ਕਿਹਾ ਜਾਂਦਾ ਹੈ।ਮਹਾਂਭਾਰਤ ਅਤੇ ਪੁਰਾਣਾਂ ਵਿਚ ਉਨ੍ਹਾਂ ਨੂੰ ਦੇਵਤਿਆਂ ਦਾ ਮੁੱਖ ਇੰਜੀਨੀਅਰ ਕਿਹਾ ਗਿਆ ਹੈ। ਇਕ ਉਪ-ਵੇਦ ਜਿਸ ਵਿਚ ਦਸਤਕਾਰੀ ਦੀ ਕਲਾ ਦੇ ਹੁਨਰਾਂ ਦਾ ਵਰਨਣ ਮਿਲਦਾ ਹੈ, ਉਹ ਵਿਸ਼ਵਕਰਮਾ ਜੀ ਦੀ ਮਹਾਨ ਰਚਨਾ ਹੈ।ਵਿਸ਼ਵਕਰਮਾ ਦਿਵਸ ਦੇ ਸ਼ੁਭ ਅਵਸਰ ‘ਤੇ ਹਰ ਰਾਜ ਮਿਸਤਰੀ, ਤਰਖ਼ਾਣ, ਔਜ਼ਾਰਾਂ ਦੇ ਨਿਰਮਾਤਾ ਅਤੇ ਹਰ ਪ੍ਰਕਾਰ ਦੀ ਵਰਕਸ਼ਾਪ ਮਸ਼ੀਨਰੀ ਦੀ ਵਰਤੋਂ ਕਰਨ ਵਾਲੇ ਸਭ ਵਿਸ਼ਵਕਰਮਾ ਜੀ ਦੀ ਕਿਰਤ ਦੇ ਦੇਵਤੇ ਦੇ ਰੂਪ ਵਿਚ ਪੂਜਾ ਕਰਦੇ ਹਨ।ਸਥਾਪਤਯ ਉਪਵੇਦ ਜਿਸ ਵਿਚ ਦਸਤਕਾਰੀ ਦੇ ਹੁਨਰ ਦੱਸੇ ਹਨ, ਉਹ ਵਿਸ਼ਵਕਰਮਾ ਦਾ ਹੀ ਰਚਿਆ ਹੋਇਆ ਹੈ।ਮਹਾਂਭਾਰਤ ਵਿਚ ਇਸ ਦੀ ਬਾਬਤ ਇਉਂ ਲਿਖਿਆ ਹੈ, ‘ਦੇਵਤਿਆਂ ਦਾ ਪਤ, ਗਹਿਣੇ ਘੜਨ ਵਾਲਾ, ਵਧੀਆ ਕਾਰੀਗਰ, ਜਿਸ ਨੇ ਦੇਵਤਿਆਂ ਦੇ ਰੱਥ ਬਣਾਏ ਹਨ।
ਇਸ ਮੌਕੇ ਪ੍ਰਧਾਨ ਪ੍ਰਕਾਸ਼ ਸਿੰਘ ਬਰਮੀ, ਰਾਜ ਜਸਵੰਤ ਸਿੰਘ ਜੋਗਾ, ਕਰਮਜੀਤ ਸਿੰਘ ਸੰਨੀ, ਪ੍ਰਧਾਨ ਚੌਕੀਦਾਰ ਯੂਨੀਅਨ ਸ਼ਾਦੀ ਖ਼ਾਨ, ਸੁਖਚੈਨ ਸਿੰਘ, ਪ੍ਰਿਤਪਾਲ ਬਿੱਟਾ, ਪੰਚ ਚਮਕੌਰ ਸਿੰਘ ਨੂਰਪੁਰਾ, ਪੰਚ ਬਹਾਦਰ ਨੂਰਪੁਰਾ, ਰਾਜਪਾਲ ਸਿੰਘ ਅਤੇ ਰੁਲਦਾ ਸਿੰਘ ਆਦਿ ਹਾਜ਼ਰ ਸਨ।
Check Also
ਪੁਲ ਮੋਰਾਂ (ਪੁਲ ਕੰਜ਼ਰੀ) ਵਾਰ ਮੈਮੋਰੀਅਲ ਤੱਕ ਯਾਦਗਾਰੀ ਮੋਟਰਸਾਈਕਲ ਰਾਈਡ ਦਾ ਆਯੋਜਨ 12 ਜੁਲਾਈ ਨੂੰ
ਅੰਮ੍ਰਿਤਸਰ, 10 ਜੁਲਾਈ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਆਈ.ਏ.ਐਸ ਨੇ …
Punjab Post Daily Online Newspaper & Print Media