ਸੰਗਰੂਰ, 25 ਅਕਤੂਬਰ (ਜਗਸੀਰ ਲੌਂਗੋਵਾਲ) – ਜਿਲ੍ਹੇ ਦੀ ਨਾਮਵਰ ਸਿੱਖਿਆ ਸੰਸਥਾ ਅਕੇਡੀਆ ਵਰਲਡ ਸਕੂਲ ਸੁਨਾਮ ਵਿਖੇ ਦੀਵਾਲੀ ਦਾ ਤਿਉਹਾਰ ਬੜੀ ਧੂਮ-ਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ।ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇ ਵੀ ਕਰਵਾਏ ਗਏ ਤੇ ਕਿੰਡਰਗਾਰਟਨ ਦੇ ਵਿਦਿਆਰਥੀਆਂ ਨੇ ਵੀ ਸਮਾਗਮ ਵਿੱਚ ਵਧ ਚੜ੍ਹ ਕੇ ਹਿੱਸਾ ਲਿਆ।ਵਿਦਿਆਰਥੀਆਂ ਵਲੋਂ ਡਾਂਸ, ਕਵਿਤਾ ਅਤੇ ਹਰੀ ਦੀਵਾਲੀ ਨਾਲ ਸਬੰਧਿਤ ਇੰਗਲਿਸ਼ ਰੋਲ ਪਲੇਅ ਪੇਸ਼ ਕੀਤਾ ਗਿਆ।
ਪ੍ਰਿੰਸੀਪਲ ਸ਼੍ਰੀਮਤੀ ਰਣਜੀਤ ਕੌਰ ਨੇ ਦੱਸਿਆ ਕਿ ਸਕੂਲ ਵਿਖੇ ਦੀਵਾਲੀ ਸਬੰਧੀ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਨਾਚ, ਹਰੀ ਦੀਵਾਲੀ ਨਾਲ ਸਬੰਧਿਤ ਨਾਟਕ, ਭਾਸ਼ਣ, ਗੀਤ ਅਤੇ ਕਵਿਤਾਵਾਂ ਪੇਸ਼ ਕੀਤੀਆਂ।ਸਟੇਜ਼ ਦਾ ਸੰਚਾਲਨ ਅੱਠਵੀਂ ਜਮਾਤ ਦੀ ਵਿਦਿਆਰਥਣ ਅਵਨੀਤ ਕੌਰ ਦੁਆਰਾ ਕੀਤਾ ਗਿਆ।ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਹਰੀ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਗਿਆ , ਜਿਸ ਦੀ ਸਮੂਹ ਵਿਦਿਆਰਥੀਆਂ ਵਲੋਂ ਸਹਿਮਤੀ ਪ੍ਰਗਟਾਈ ਗਈ ਤੇ ਵਿਦਿਆਰਥੀਆਂ ਨੇ ਵਾਤਾਵਰਨ ਦੀ ਸੰਭਾਲ ਕਰਨ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਸਬੰਧੀ ਪ੍ਰਣ ਵੀ ਲਿਆ।
ਸਕੂਲ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਅਨੁਸਾਰ ਸਕੂਲ ਦੇ ਚਾਰੇ ਹਾਊਸਾਂ ਦੇ ਇੰਟਰ ਹਾਊਸ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਦੀਵਾਲੀ ਨਾਲ ਸਬੰਧਤ ਵੱਖੋ ਵੱਖਰੇ ਥੀਮ ਲੈ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਤੇ ਇੰਟਰ ਹਾਊਸ ਰੰਗੋਲੀ ਮੁਕਾਬਲੇ ਵਿੱਚ ਗਰੁੱਪ ‘ਏ’ ਵਿਚੋਂ ਛੇਵੀਂ ਜਮਾਤ ਦੀਆਂ ਵਿਦਿਆਰਥਣਾਂ ਜਪਲੀਨ ਕੌਰ ਨੇ ਪਹਿਲਾ, ਖੁਸ਼ਮੀਤ ਕੌਰ ਅਤੇ ਏਕਮਜੋਤ ਕੌਰ ਨੇ ਦੂਜਾ, ਜੈਪ੍ਰੀਤ ਕੌਰ ਨੇ ਤੀਜ਼ਾ ਸਥਾਨ ਹਾਸਲ ਕੀਤਾ। ਗਰੁੱਪ‘ ਬੀ’ ਵਿਚੋਂ ਨੌਵੀਂ ਜਮਾਤ ਦੀ ਵਿਦਿਆਰਥਣ ਵੰਸ਼ਿਕਾ ਨੇ ਪਹਿਲਾਂ, ਸੱਤਵੀਂ ਜਮਾਤ ਦੀ ਵਿਦਿਆਰਥਣ ਸਨ੍ਹਾ ਨੇ ਦੂਜਾ ਅਤੇ 9ਵੀਂ ਜਮਾਤ ਦੀ ਵਿਦਿਆਰਥਣਾਂ ਪ੍ਰਤਿੱਭਾ, ਕ੍ਰਿਤਿਕਾ ਨੇ ਤੀਜ਼ਾ ਸਥਾਨ ਹਾਸਲ ਕੀਤਾ।
ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਸ਼੍ਰੀਮਤੀ ਰਣਜੀਤ ਕੌਰ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਕਰਨ ਲਈ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਵਿਦਿਆਰਥੀ ਹੋਰ ਲੋਕਾਂ ਨੂੰ ਵੀ ਪ੍ਰੇਰਿਤ ਕਰਨ। ਉਨ੍ਹਾਂ ਵਿਦਿਆਰਥੀਆਂ ਨੂੰ ਪਟਾਕਿਆਂ ‘ਤੇ ਬੇਲੋੜੇ ਪੈਸੇ ਖਰਚਣ ਦੀ ਥਾਂ ਕਿਸੇ ਲੋੜਵੰਦ ਦੀ ਸਹਾਇਤਾ ਕਰਨ ਲਈ ਪ੍ਰੇਰਿਤ ਕੀਤਾ ਜਿਸ ਤੇ ਸਮੂਹ ਵਿਦਿਆਰਥੀਆਂ ਨੇ ਪਟਾਕੇ ਨਾ ਚਲਾਉਣ ਲਈ ਵਚਨਬੱਧਤਾ ਪ੍ਰਗਟ ਕੀਤੀ।
Check Also
ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ
ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …