ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ ਸੱਗੂ) – ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਵਿਖੇ ਇਕ ‘ਅਫੋਰਡਏਬਲ ਆਰਟ ਵੀਕ’ ਦੇ ਬੈਨਰ ਹੇਠ
ਪ੍ਰਦਰਸ਼ਨੀ ਲਗਾਈ ਗਈ।ਆਰਟ ਗੈਲਰੀ ਦੇ ਆਨਰੇਰੀ ਜਨਰਲ ਸੈਕਟਰੀ ਡਾ. ਏ.ਐਸ ਚਮਕ ਨੇ ਦੱਸਿਆ ਕਿ ਇਸ ਪ੍ਰਦਰਸ਼ਨੀ ਵਿੱਚ ਉਚ ਕੋਟੀ ਦੇ ਨਾਮੀ ਕਲਾਕਾਰਾਂ ਵਲੋਂ ਤਿਆਰ ਕੀਤੀਆਂ 80 ਦੇ ਕਰੀਬ ਕਲਾਕ੍ਰਿਤੀਆਂ ਪ੍ਰਦਰਸ਼ਿਤ ਕੀਤੀਆਂ ਗਈਆਂ।ਇਸ ਪ੍ਰਦਰਸ਼ਨੀ ਦਾ ਮਕਸਦ ਲੋਕਾਂ ‘ਚ ਕਲਾ ਦੇ ਪ੍ਰਤੀ ਰੁਚੀ ਪੈਦਾ ਕਰਨਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਇਹ ਲਾਜ਼ਵਾਬ ਕੰਮ ਹਰ ਕਲਾ ਪ੍ਰੇਮੀ ਦੀ ਪਹੁੰਚ ਵਿੱਚ ਹੋ ਸਕੇ।ਉਨਾਂ ਕਿਹਾ ਕਿ ਦੁਨੀਆਂ ਦੇ ਬਦਲਦੇ ਦੌਰ ਅਤੇ ਕੰਪਿਊਟਰ ਯੁੱਗ ਵਿੱਚ ਅਜਿਹੀਆਂ ਕਲਾਕ੍ਰਿਤੀਆਂ ਦਾ ਮਿਲਣਾ ਬਹੁਤ ਦੁਰਲੱਭ ਕਾਰਜ਼ ਹੈ।ਇਸ ਪ੍ਰਦਰਸ਼ਨੀ ਦਾ ਉਦਘਾਟਨ ਆਰਟ ਗੈਲਰੀ ਦੇ ਪ੍ਰਧਾਨ ਸ਼ਿਵਦੇਵ ਸਿੰਘ ਨੇ ਕੀਤਾ।ਉਨਾਂ ਨੇ ਕਲਾਕਾਰਾਂ ਦੇ ਕੰਮ ਦੀ ਬਹੁਤ ਸ਼ਲਾਘਾ ਕੀਤੀ ਅਤੇ ਆਰਟ ਗੈਲਰੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ
ਇਸ ਮੌਕੇ ਆਰਟ ਗੈਲਰੀ ਦੇ ਮੈਂਬਰ ਸੁਖਪਾਲ ਸਿੰਘ, ਸੁਭਾਸ਼ ਚੰਦਰ, ਕੁਲਵੰਤ ਸਿੰਘ ਗਿੱਲ, ਨਰਿੰਦਰਜੀਤ ਸਿੰਘ, ਧਰਮਿੰਦਰ ਸ਼ਰਮਾ, ਨਰਿੰਦਰ ਨਾਥ ਕਪੂਰ ਤੇ ਸ਼ਹਿਰ ਦੇ ਪਤਵੰਤੇ ਮੌਜ਼ੂਦ ਰਹੇ।
ਇਹ ਪ੍ਰਦਰਸ਼ਨੀ 31 ਅਕਤੂਬਰ ਤੱਕ ਚੱਲੇਗੀ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media