
ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ) ਖਾਲਸਾ ਗਤਕਾ ਅਖਾੜਾ ਵਲੋਂ ਤਰਨਤਾਰਨ ਰੋਡ ਸਥਿਤ ਕੋਟ ਮਿੱਤ ਸਿੰਘ ਵਿਖੇ 8ਵਾਂ ਸਲਾਨਾ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਪੰਥ ਦੇ ਉਘੇ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਸ਼ਬਦ ਕੀਰਤਨ ਅਤੇ ਇਤਿਹਾਸਕ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਮੌਕੇ ਮੁੱਖ ਸੰਸਦੀ ਸਕੱਤਰ ਇੰਦਰਬੀਰ ਸਿੰਘ ਬੁਲਾਰੀਆ ਨੇ ਵਿਸ਼ੇਸ਼ ਤੌਰ ‘ਤੇ ਹਾਜਰੀਆਂ ਭਰੀਆਂ ਜਿੰਨਾਂ ਨੂੰ ਕੌਂਸਲਰ ਅੰਰੀਕ ਸਿੰਘ ਲਾਲੀ ਅਤੇ ਗਤਕਾ ਅਖਾੜਾ ਦੇ ਪ੍ਰੇਮੀਆਂ ਨੇ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ।ਸ੍ਰ. ਬੁਲਾਰੀਆ ਨੇ ਗਤਕਾ ਅਖਾੜਾਂ ਵਲੋਂ ਕਰਵਾਏ ਜਾ ਰਹੇ ਧਾਰਮਿਕ ਪ੍ਰੋਗਰਾਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨਾਂ ਦੇ ਸਾਥੀ ਨੌਜਵਾਨਾਂ ਵਲੋਂ ਜੋ ਸਿੱਖ ਮਾਰਸ਼ਲ ਆਰਟ ਗਤਕੇ ਦੇ ਪ੍ਰਦਰਸ਼ਨ ਕੀਤਾ ਜਾਂਦਾ ਹੈ, ਉਹ ਸਿੱਖ ਇਤਿਹਾਸ ਤੇ ਵਿਰਾਸਤ ਦੀ ਵੱਡੀ ਸੇਵਾ ਹੈ। ਕੀਰਤਨ ਦਰਬਾਰ ਵਿੱਚ ਵੱਡੀ ਗਿਣਤੀ ‘ਚ ਇਲਾਕਾ ਵਾਸੀ ਸੰਗਤਾਂ ਤੋਂ ਇਲਾਵਾ ਸੰਤੋਖ ਸਿੰਘ, ਭੁਪਿੰਦਰ ਸਿੰਘ, ਪਰਮਜੀਤ ਸਿੰਘ, ਦਵਿੰਦਰ ਸਿੰਘ ਮਰਦਾਨਾ ਆਦਿ ਹਾਜਰ ਸਨ।
Check Also
ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ
ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …
Punjab Post Daily Online Newspaper & Print Media