ਸੰਗਰੂਰ, 26 ਅਕਤੂਬਰ (ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਦੇ ਆਗੂ ਮੈਡਮ ਦਾਮਨ ਥਿੰਦ ਬਾਜਵਾ ਅਤੇ ਹਰਮਨਦੇਵ ਬਾਜਵਾ ਵਲੋਂ ਬੀਤੇ ਦਿਨੀਂ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ ਨੱਡਾ ਨਾਲ ਉਨ੍ਹਾਂ ਦੀ ਰਿਹਾਇਸ਼ ਬਿਲਾਸਪੁਰ (ਹਿਮਾਚਲ ਪ੍ਰਦੇਸ਼) ਵਿਖੇ ਮੁਲਾਕਾਤ ਕੀਤੀ ਗਈ।ਮੈਡਮ ਦਾਮਨ ਬਾਜਵਾ ਨੇ ਦੱਸਿਆ ਕਿ ਪ੍ਰਧਾਨ ਜੇ.ਪੀ ਨੱਡਾ ਨਾਲ ਬਹੁਤ ਹੀ ਖੁੱਲ ਕੇ ਲੰਮੇ ਸਮੇਂ ਤੱਕ ਗੱਲਬਾਤ ਹੋਈ ਕਿ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਵਿੱਚ ਕਿਸ ਤਰ੍ਹਾਂ ਮਜ਼ਬੂਤ ਕੀਤਾ ਜਾਵੇ ਅਤੇ ਕਿਸ ਤਰ੍ਹਾਂ ਕੇਂਦਰ ਸਰਕਾਰ ਵਲੋਂ ਜੋ ਵੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਉਨ੍ਹਾਂ ਬਾਰੇ ਲੋਕਾਂ ਨੂੰ ਕਿਵੇਂ ਜਾਣਕਾਰੀ ਦਿੱਤੀ ਜਾਵੇ।
ਇਸ ਮੌਕੇ ਮੈਡਮ ਬਾਜਵਾ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਲਈ ਪਾਰਟੀ ਉਨਾਂ ਨੂੰ ਜੋ ਵੀ ਸੇਵਾ ਦੇਵੇਗੀ ਉਸ ਨੂੰ ਉਹ ਨਿਭਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ।
Check Also
ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ
ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …