ਸੰਗਰੂਰ, 26 ਅਕਤੂਬਰ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਗੁਰਦੁਆਰਾ ਯਾਦਗਾਰ ਸ਼ਹੀਦਾਂ ਪੱਤੀ ਦੁੱਲਟ ਵਲੋਂ
ਇਹ ਪ੍ਰਭਾਤ ਫੇਰੀਆਂ ਅੱਜ ਤੋਂ 7 ਨਵੰਬਰ ਤੱਕ ਕੱਢੀਆਂ ਜਾ ਰਹੀਆਂ ਹਨ।ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਜੰਟ ਸਿੰਘ ਅਤੇ ਪੂਰਨ ਸਿੰਘ ਦੁੱਲਟ ਨੇ ਕਿਹਾ ਕਿ ਸੰਗਤਾਂ ਸਵੇਰੇ 4.00 ਵਜੇ ਗੁਰਦੁਆਰਾ ਸਾਹਿਬ ਤੋਂ ਚੱਲ ਕੇ ਕੀਰਤਨ ਕਰਦਿਆਂ ਸੰਗਤਾਂ 7.00 ਵਜੇ ਦੇ ਕਰੀਬ ਆਪਣੇ ਨਿੱਜੀ ਅਸਥਾਨਾਂ ‘ਤੇ ਪਹੁੰਚਿਆ ਕਰਨਗੀਆਂ।ਉਨਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 13 ਦਿਨ ਲਗਾਤਾਰ ਪ੍ਰਭਾਤ ਫੇਰੀਆਂ ਕੱਢੀਆਂ ਜਾਣਗੀਆਂ।ਜਿਸ ਵਿੱਚ ਕੀਰਤਨ ਦੀ ਸੇਵਾ ਬਾਬਾ ਕੁਲਵੰਤ ਸਿੰਘ ਕਾਂਤੀ ਦੇ ਜਥੇ ਵਲੋਂ ਕੀਤੀ ਜਾਵੇਗੀ ਹੈ ਅਤੇ 8 ਨਵੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ।
ਇਸ ਮੌਕੇ ਹੈਡ ਗ੍ਰੰਥੀ ਬਾਬਾ ਹਰਜਿੰਦਰ ਸਿੰਘ, ਕਾਨੂੰਗੋ ਗੁਰਜੀਤ ਸਿੰਘ ਦੁੱਲਟ, ਸੁਸਾਇਟੀ ਪ੍ਰਧਾਨ ਜਸਵਿੰਦਰ ਸਿੰਘ ਦੁੱਲਟ, ਅਮਰਜੀਤ ਸਿੰਘ ਗਿੱਲ, ਚੇਅਰਮੈਨ ਜਗਤਾਰ ਸਿੰਘ, ਕੁਲਦੀਪ ਸਿੰਘ ਦੂਲੋ ਆਦਿ ਮੌਜ਼ੂਦ ਸਨ।
Check Also
ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …
Punjab Post Daily Online Newspaper & Print Media