Monday, May 13, 2024

ਵਿਜੀਲੈਂਸ ਵਲੋਂ ਰਿਸ਼ਵਤਖੋਰੀ ਦੇ ਮਾਮਲੇ ਚ ਏ.ਐਸ.ਆਈ ਗ੍ਰਿਫਤਾਰ

ਅੰਮ੍ਰਿਤਸਰ, 28 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੇਰਕਾ ਵਿਖੇ ਪੀ.ਐਸ.ਪੀ.ਸੀ.ਐਲ ਦੇ ਬਿਜਲੀ ਚੋਰੀ ਵਿਰੋਧੀ (ਐਂਟੀ ਪਾਵਰ ਥੈਫਟ) ਥਾਣੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਨਰਿੰਦਰ ਸਿੰਘ (831/ਅੰਮ੍ਰਿਤਸਰ ਦਿਹਾਤੀ) ਨੂੰ 4000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਏ.ਐਸ.ਆਈ ਨੂੰ ਤਰਲੋਚਨ ਸਿੰਘ ਵਾਸੀ ਨਵੀਂ ਅਬਾਦੀ, ਵੇਰਕਾ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ।ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਗਾਇਆ ਸੀ ਕਿ ਪੁਲਿਸ ਮੁਲਾਜ਼ਮ ਨੇ ਉਸ ਦੇ ਖਿਲਾਫ ਦਰਜ਼ ਹੋਏ ਬਿਜਲੀ ਚੋਰੀ ਦੇ ਕੇਸ ਵਿੱਚ ਜਾਂਚ ਅਧਿਕਾਰੀ ਹੈ ਅਤੇ ਇਸ ਮਾਮਲੇ ਸਬੰਧੀ ਅਦਾਲਤ ‘ਚ ਜਾਂਚ ਰਿਪੋਰਟ ਪੇਸ਼ ਕਰਨ ਬਦਲੇ ਉਸ ਤੋਂ 4000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ।ਉਨਾਂ ਕਿਹਾ ਕਿ ਇਸ ਸ਼ਿਕਾਇਤ ਵਿਚਲੇ ਤੱਥਾਂ ਦੀ ਪੁਸ਼ਟੀ ਕਰਨ ਤੋਂ ਬਾਅਦ ਵਿਜੀਲੈਂਸ ਬਿਉਰੋ ਦੇ ਅੰਮ੍ਰਿਤਸਰ ਯੂਨਿਟ ਦੀ ਇੱਕ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜ਼ੂਦਗੀ ਵਿੱਚ 4000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

Check Also

ਡੀ.ਏ.ਵੀ ਇੰਟਰਨੈਸ਼ਨਲ ਦੀ ਭਾਵਿਕਾ ਸ਼ਾਰਦਾ ਦਾ 98.6% ਅੰਕਾਂ ਨਾਲ ਸਕੂਲ ਤੇ ਅੰਮ੍ਰਿਤਸਰ ‘ਚ ਪਹਿਲਾ ਸਥਾਨ

ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦਾ ਦਸਵੀ ਕਲਾਸ ਸੀ.ਬੀ.ਐਸ.ਈ ਦਾ ਨਤੀਜਾ …