Tuesday, May 14, 2024

ਐਜੂਕੇਸ਼ਨ ਸੈਲ ਵੱਲੋਂ ਵੈਦਿਕ ਗਰਲਜ਼ ਸਕੂਲ਼ ਵਿਖੇ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 28 ਅਕਤੂਬਰ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਰੁਨ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀਮਤੀ ਅਮਨਦੀਪ ਕੌਰ ਏ.ਡੀ.ਸੀ.ਪੀ ਟਰੈਫਿਕ ਦੀ ਅਗਵਾਈ ਹੇਠ ਰਜੇਸ਼ ਕੱਕੜ ਏ.ਸੀ.ਪੀ ਟਰੈਫਿਕ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਅੱਜ ਟਰੈਫਿਕ ਅਜੂੈਕੇਸ਼ਨ ਸੈਲ ਵੱਲੋਂ ਸਥਾਨਕ ਵੈਦਿਕ ਗਰਲਜ਼ ਸਕੂਲ਼ ਹਾਲ ਗੇਟ ਵਿਖੇ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ।
ਸੈਮੀਨਾਰ ਦੌਰਾਨ ਐਸ.ਆਈ ਹਰਭਜਨ ਸਿੰਘ ਇੰਚਾਰਜ਼ ਟਰੈਫਿਕ ਐਜੂਕੇਸ਼ਨ ਸੈਲ ਸਮੇਤ ਪੁਲਿਸ ਪਾਰਟੀ ਨਾਲ ਏ.ਐਸ.ਆਈ ਅਰਵਿੰਦਰਪਾਲ ਸਿੰਘ, ਐਚ.ਸੀ ਸਲਵੰਤ ਸਿੰਘ, ਸੀ.ਟੀ ਰਾਜੇਸ਼ ਕੁਮਾਰ ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਨਵੇਂ ਮੋਟਰ ਵਹੀਕਲ ਐਕਟ ਅਧੀਨ ਆਈਆਂ ਤਬਦੀਲੀਆਂ ਤੋਂ ਜਾਣੂ ਕਰਵਾਇਆ ਗਿਆ ਅਤੇ ਨਵੇ ਜੁਰਮਾਨਿਆਂ ਪ੍ਰਤੀ ਵੀ ਜਾਣੂ ਕਰਵਾਇਆ ਗਿਆ।ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਅਨੁਸ਼ਾਸ਼ਨ ਵਿੱਚ ਰਹਿ ਕੇ ਅਤੇ ਸਾਰੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਹੀ ਆਪਣੇ ਵਹੀਕਲ ਚਲਾਉਣ ਲਈ ਅਤੇ ਓਵਰ ਸਪੀਡ, ਰੈਸ਼ ਡਰਾਈਵਿੰਗ ਨਾ ਕਰਨ ਅਤੇ ਆਪਣਾ ਵਹੀਕਲ ਚਲਾਉਂਦੇ ਸਮੇਂ ਹੈਲਮੇਟ ਤੇ ਸੀਟ ਬੈਲਟ ਦੀ ਵਰਤੋ ਜਰੂਰ ਕਰਨ।ਵਹੀਕਲ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋ ਨਾ ਕਰਨ।ਇਸ ਤੋਂ ਇਲਾਵਾ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਨੈਤਿਕ ਕਦਰਾਂ ਕੀਮਤਾਂ ਨਾਲ ਜੀਵਨ ਬਤੀਤ ਕਰਨ ਲਈ ਪੇ੍ਰਰਿਤ ਕੀਤਾ ਗਿਆ।
ਸਿਕੰਦਰੀ ਗੇਟ ਵਿਖੇ ਛੋਟਾ ਹਾਥੀ ਗੇਟ ਸਟੈਂਡ ਵਿਖੇ ਡਰਾਈਵਰਾਂ ਨਾਲ ਇੱਕ ਟਰੈਫਿਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਅਤੇ ਡਰਾਈਵਰਾਂ ਨੂੰ ਮਾਣਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ ਤੌਰ ‘ਤੇ ਲੇਨ ਡਰਾਇਵਿੰਗ ਦੀ ਪਾਲਣਾ ਕਰਨ ਅਤੇ ਹੌਲੀ ਚੱਲਣ ਵਾਲੇ ਵਹੀਕਲ ਖੱਬੀ ਲੇਨ ਅਤੇ ਤੇਜ਼ ਰਫਤਾਰ ਵਿੱਚ ਚੱਲਣ ਵਾਲੇ ਵਹੀਕਲ ਸੱਜੀ ਲੇਨ ਵਿੱਚ ਚਲਾਉਣ ਬਾਰੇ ਦੱਸਿਆ ਗਿਆ।ਹਾਈਵੇਅ ਤੇ ਚੱਲਦੇ ਸਮੇਂ ਤੁਰੰਤ ਬਰੇਕ ਨਾ ਲਗਾਉਣ ਬਾਰੇ ਕਿਹਾ ਗਿਆ ਅਤੇ ਓਵਰਲੋਡਿੰਗ ਬਾਰੇ, ਡ੍ਰਿੰਕ ਐਂਡ ਡਰਾਇਵ, ਰੈਡ ਲਾਇਟ ਜੰਪ ਨਾ ਕਰਨ ਬਾਰੇ ਦੱਸਿਆ ਗਿਆ।

Check Also

ਡੀ.ਏ.ਵੀ ਇੰਟਰਨੈਸ਼ਨਲ ਦੀ ਭਾਵਿਕਾ ਸ਼ਾਰਦਾ ਦਾ 98.6% ਅੰਕਾਂ ਨਾਲ ਸਕੂਲ ਤੇ ਅੰਮ੍ਰਿਤਸਰ ‘ਚ ਪਹਿਲਾ ਸਥਾਨ

ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦਾ ਦਸਵੀ ਕਲਾਸ ਸੀ.ਬੀ.ਐਸ.ਈ ਦਾ ਨਤੀਜਾ …