Sunday, July 12, 2026

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ 30 ਨਵੰਬਰ ਤੱਕ ਅਰਜ਼ੀਆਂ ਦੀ ਮੰਗ – ਡਿਪਟੀ ਕਮਿਸ਼ਨਰ

ਪੁਰਸਕਾਰ ਜੇਤੂ ਨੌਜਵਾਨਾਂ ਨੂੰ ਮਿਲੇਗਾ 51 ਹਜ਼ਾਰ ਰੁਪਏ ਦਾ ਨਕਦ ਇਨਾਮ

ਅੰਮ੍ਰਿਤਸਰ 29 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੁਆਰਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।ਇਸ ਪੁਰਸਕਾਰ ਲਈ ਚੁਣੇ ਗਏ ਨੌਜਵਾਨਾਂ ਨੂੰ ਮੈਡਲ, ਸਕਰੌਲ ਸਰਟੀਫਿਕੇਟ ਤੇ 51 ਹਜ਼ਾਰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਯੁਵਕ ਗਤੀਵਿਧੀਆਂ ਵਿੱਚ ਉਘਾ ਤੇ ਸ਼ਲਾਘਾਯੋਗ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਦਿੱਤਾ ਜਾਂਦਾ ਹੈ।ਉਨਾਂ ਕਿਹਾ ਕਿ ਪੁਰਸਕਾਰ ਲਈ ਨੌਜਵਾਨ ਪਿਛਲੇ ਸਾਲਾਂ ਤੋਂ ਵੱਖ-ਵੱਖ ਯੁਵਕ ਗਤੀਵਿਧੀਆਂ ਜਿਵੇ, ਯੁਵਕ ਭਲਾਈ ਗਤੀਵਿਧੀਆਂ, ਕੌਮੀ ਸੇਵਾ ਯੋਜਨਾ, ਐਨ.ਸੀ.ਸੀ, ਸੱਭਿਆਚਾਰਕ ਗਤੀਵਿਧੀਆਂ, ਪਰਬਤ ਰੋਹਣ, ਹਾਈਕਿੰਗ ਟਰੈਕਿੰਗ, ਖੇਡਾਂ, ਸਮਾਜ ਸੇਵਾ, ਰਾਸ਼ਟਰੀ ਏਕਤਾ, ਖੂਨਦਾਨ, ਨਸ਼ਿਆਂ ਵਿਰੁੱਧ ਜਾਗਰੂਕਤਾ, ਵਿੱਦਿਅਕ ਯੌਗਤਾ, ਬਹਾਦਰੀ ਦੇ ਕਾਰਨਾਮੇ, ਸਕਾਊਟਿੰਗ ਅਤੇ ਗਾਈਡਿੰਗ ਅਤੇ ਸਾਹਸੀ ਗਤੀਵਿਧੀਆਂ ਵਿਚ ਹਿੱਸਾ ਲੈਂਦਾ ਰਿਹਾ ਹੋਵੇ।
ਉਨਾਂ ਦੱਸਿਆ ਕਿ ਇਹ ਪੁਰਸਕਾਰ ਸਿਰਫ਼ ਪੰਜਾਬ ਦੇ ਨੌਜਵਾਨਾਂ ਲਈ ਹੈ ਤੇ ਉਮੀਦਵਾਰ ਦੀ ਉਮਰ ਮਿਤੀ 31 ਮਾਰਚ 2022 ਨੂੰ 15 ਸਾਲ ਤੋਂ ਘੱਟ ਅਤੇ 35 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ।ਉਨਾਂ ਕਿਹਾ ਕਿ ਉਮੀਦਵਾਰ ਯੁਵਕ ਭਲਾਈ ਗਤੀਵਿਧੀਆਂ ਜਾਂ ਸਮਾਜ ਸੇਵਾ ਵਿੱਚ ਸ਼ਾਮਿਲ ਹੁੰਦਾ ਰਿਹਾ ਹੋਵੇ ਅਤੇ ਪੁਰਸਕਾਰ ਪ੍ਰਾਪਤ ਹੋਣ ਉਪਰੰਤ ਵੀ 2 ਸਾਲ ਬਾਅਦ ਇਨਾਂ ਗਤੀਵਿਧੀਆਂ ਨੂੰ ਚਾਲੂ ਰੱਖਣ ਦਾ ਇਛੁੱਕ ਹੋਵੇ ਤੇ ਇਹ ਗਤੀਵਿਧੀਆਂ ਸਮਾਜ ਸੇਵਾ ਅਤੇ ਨੌਜਵਾਨਾਂ ਦੇ ਵਿਕਾਸ ਵਿੱਚ ਸਹਾਈ ਹੋਣੀਆਂ ਚਾਹੀਦੀਆਂ ਹਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪੁਰਸਕਾਰ ਲਈ ਚੋਣ ਉਸ ਦੀ ਸਮਾਜ ਸੁਧਾਰ ਵਿੱਚ ਅਸਲ ਇੱਛਾ ਅਤੇ ਪ੍ਰਤੀਨਿਧਤਾ ਦੇ ਅਧਾਰ ’ਤੇ ਕੀਤੀ ਜਾਵੇਗੀ।ਇਸ ਪੁਰਸਕਾਰ ਲਈ ਯੋਗ ਉਮੀਦਵਾਰ ਆਪਣੀਆਂ ਅਰਜ਼ੀਆਂ ਅਤੇ ਪ੍ਰਾਪਤੀ ਸਬੰਧੀ ਆਪਣੇ ਦਸਤਾਵੇਜ਼ ਦੀ ਫਾਇਲ ਜ਼ਿਲੇ ਦੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦੇ ਦਫ਼ਤਰ ਵਿਖੇ 30 ਨਵੰਬਰ 2022 ਤੱਕ ਭੇਜ ਸਕਦੇ ਹਨ।

Check Also

ਪੁਲ ਮੋਰਾਂ (ਪੁਲ ਕੰਜ਼ਰੀ) ਵਾਰ ਮੈਮੋਰੀਅਲ ਤੱਕ ਯਾਦਗਾਰੀ ਮੋਟਰਸਾਈਕਲ ਰਾਈਡ ਦਾ ਆਯੋਜਨ 12 ਜੁਲਾਈ ਨੂੰ

ਅੰਮ੍ਰਿਤਸਰ, 10 ਜੁਲਾਈ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਆਈ.ਏ.ਐਸ ਨੇ …