Wednesday, October 14, 2026

ਜਗਨਨਾਥ ਪੁਰੀ ਮੰਦਰ ਪ੍ਰਸ਼ਾਸਨ ਦੇ ਚੇਅਰਮੈਨ ਦਿਬਿਆਸਿੰਘਾ ਦੇਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ ਸੱਗੂ) – ਜਗਨਨਾਥ ਪੁਰੀ ਮੰਦਰ ਪ੍ਰਸ਼ਾਸਨ ਦੇ ਚੇਅਰਮੈਨ ਅਤੇ ਪੁਰੀ ਦੇ ਰਾਜੇ ਦਿਬਿਆਸਿੰਘਾ ਦੇਬ ਨੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ।ਉਨ੍ਹਾਂ ਨੇ ਇਥੇ ਕੁੱਝ ਸਮਾਂ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਸੂਚਨਾ ਅਧਿਕਾਰੀ ਹਰਿੰਦਰ ਸਿੰਘ ਪਾਸੋਂ ਇਤਿਹਾਸ ਦੀ ਜਾਣਕਾਰੀ ਹਾਸਲ ਕੀਤੀ।ਉਨਾਂ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਵਿਖੇ ਪ੍ਰਸ਼ਾਦਾ ਵੀ ਛਕਿਆ।ਆਪਣੇ ਅਨੁਭਵ ਸਾਂਝੇ ਕਰਦਿਆਂ ਯਾਤਰੂ ਕਿਤਾਬ ਵਿਚ ਲਿਖਿਆ ਕਿ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਸੁਭਾਗਸ਼ਾਲੀ ਮਹਿਸੂਸ ਕਰ ਰਹੇ ਹਨ।
ਇਸੇ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਦਿਬਿਆਸਿੰਘਾ ਦੇਬ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਸਕੱਤਰ ਪ੍ਰਤਾਪ ਸਿੰਘ ਤੇ ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਅਤੇ ਜਸਕਰਨ ਸਿੰਘ ਵੀ ਮੌਜ਼ੂਦ ਸਨ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …