Thursday, October 15, 2026

ਸ਼ਹੀਦ ਭਾਈ ਬੇਅੰਤ ਸਿੰਘ ਦੀ 38ਵੀਂ ਸਲਾਨਾ ਬਰਸੀ 31 ਨੂੰ – ਸਖੀਰਾ

ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਭਾਰਤ ਦੀ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਕਤਲ ਕਾਂਡ ਦੇ ਦੌਰਾਨ ਭਾਰਤੀ ਸੁਰੱਖਿਆ ਫੋਰਸਾਂ ਦੇ ਵੱਲੋਂ ਸ਼ਹੀਦ ਕੀਤੇ ਗਏ ਸ਼ਹੀਦ ਭਾਈ ਬੇਅੰਤ ਸਿੰਘ ਦੀ 38ਵੀਂ ਸਲਾਨਾ ਬਰਸੀ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 31 ਅਕਤੂਬਰ ਦਿਨ ਸੋਮਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਮਨਾਈ ਜਾਵੇਗੀ।ਸੰਨ 2015 ਦੇ ਸਰਬੱਤ ਖਾਲਸਾ ਸੰਮੇਲਨ ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ ਨੇ ਦੱਸਿਆ ਕਿ 31 ਅਕਤੂਬਰ ਦਿਨ ਸੋਮਵਾਰ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ 7.00 ਵਜੇ ਭੋਗ ਪਾਉਣ ਉਪਰੰਤ ਰਾਗੀ ਸਿੰਘਾਂ ਵੱਲੋਂ ਵੈਰਾਗਮਈ ਕੀਰਤਨ ਕੀਤਾ ਜਾਵੇਗਾ ਤੇ ਸਮਾਰੋਹ ਪ੍ਰਬੰਧਕਾਂ ਦੇ ਵੱਲੋਂ ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …