ਅੰਮ੍ਰਿਤਸਰ, 30 ਅਕਤੂਬਰ (ਸੁਖਬੀਰ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚੱਲਦਾ ਵਹੀਰ ਦੇ ਛੇਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਅਕਾਲੀ
ਬਾਬਾ ਫੂਲਾ ਸਿੰਘ ਜੀ ਦੇ 200 ਸਾਲਾ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਅਤੇ ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਪ੍ਰੋਗਰਾਮ ਵਿੱਚ ਪਹੁੰਚ ਕੇ ਨਵੀਂ ਦਿੱਲੀ ਤੋਂ ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਜੀ ਇਸਤਰੀ ਸਤਿਸੰਗ ਸਭਾ ਨੇ ਸੁਖਮਨੀ ਦੇ ਪਾਠ ਅਤੇ ਮਨੋਹਰ ਕੀਰਤਨ ਕਰਕੇ ਹਾਜ਼ਰੀ ਲਵਾਈ।
ਭੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਸਭਾ ਦੀ ਮੁੱਖੀ ਬੀਬੀ ਤ੍ਰਿਪਤ ਕੌਰ ਨੂੰ ਸਨਮਾਨਿਤ ਕੀਤਾ। ਉਨਾਂ ਨੇ ਗੁਰਦੁਆਰਾ ਸਾਹਿਬ ਦੇ ਇਤਿਹਾਸ ਅਤੇ ਅਕਾਲੀ ਬਾਬਾ ਫੂਲਾ ਸਿੰਘ ਦੇ ਜੀਵਨ ਦੇੇ ਇਤਿਹਾਸਕ ਤੇ ਧਾਰਮਿਕ ਪੱਖ ਤੋਂ ਚਾਨਣਾ ਪਾਇਆ।ਬੇਦੀ ਨੇ ਬਾਬਾ ਬਲਬੀਰ ਸਿੰਘ 96 ਕਰੋੜੀ ਬੁੱਢਾ ਦਲ ਵਲੋਂ ਦਿੱਲੀ ਤੋਂ ਪੁੱਜੀ ਸੰਗਤ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।ਸੇਵਾ ਸੁਸਾਇਟੀਆਂ ਦੀਆਂ ਬੀਬੀਆਂ ਵਿਚ ਬੀਬੀ ਗੁਰਚਰਨ ਕੌਰ, ਬੀਬੀ ਚਰਨਜੀਤ ਕੌਰ, ਬੀਬੀ ਪਰਮਿੰਦਰ ਕੌਰ, ਬੀਬੀ ਕਮਲਦੀਪ ਕੌਰ, ਬੀਬੀ ਬਲਬੀਰ ਕੌਰ, ਬੀਬੀ ਨਰਿੰਦਰ ਕੌਰ ਤਹਿਸੀਲ ਪੁਰਾ, ਬੀਬੀ ਸੁਰਜੀਤ ਕੌਰ, ਬੀਬੀ ਰਾਜਵੰਤ ਕੌਰ, ਬੀਬੀ ਨਰਿੰਦਰ ਕੌਰ ਗੁਰਨਾਮ ਨਗਰ, ਬੀਬੀ ਹਰਜਿੰਦਰ ਕੌਰ, ਬੀਬੀ ਪ੍ਰੀਤ ਕੌਰ, ਬੀਬੀ ਪਰਮਜੀਤ ਕੌਰ ਪਿੰਕੀ, ਬੀਬੀ ਨਰਿੰਦਰ ਕੌਰ ਮੌਜ਼ੂਦ ਸਨ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media