ਸੰਗਰੂਰ, 30 ਅਕਤੂਬਰ (ਜਗਸੀਰ ਲੌਂਗੋਵਾਲ) – ਸਰਕਾਰੀ ਰਣਬੀਰ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੰਗਰੂਰ ਜ਼ੋਨ ਦਾ ਚਾਰ ਰੋਜ਼ਾ ‘ਖੇਤਰੀ ਯੁਵਕ ਅਤੇ ਲੋਕ ਮੇਲਾ` ਸ਼ੂਰੂ ਹੋ ਗਿਆ ਹੈ।ਮੇਲੇ ਦਾ ਉਦਘਾਟਨ ਡਾ. ਗਗਨਦੀਪ ਥਾਪਾ ਇੰਚਾਰਜ਼ ਯੁਵਕ ਭਲਾਈ ਵਿਭਾਗ ਪੰਜਾਬੀ ਯੂਨੀਵਰਸਿਟੀ ਵਲੋਂ ਕੀਤਾ ਗਿਆ।ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਗਤੀਵਿਧੀਆਂ ਵਿੱਚ ਵਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਆ ਗਿਆ।ਮਹਿੰਦਰ ਸਿੰਘ ਸਿੱਧੂ ਚੇਅਰਮੈਨ ਸੀਡ ਕਾਰਪੋਰੇਸ਼ਨ ਪੰਜਾਬ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਯੂਨੀਵਰਸਿਟੀ ਨਾਲ ਸਬੰਧਤ 49 ਕਾਲਜਾਂ ਦੇ ਵਿਦਿਆਰਥੀ ਵੱਖ ਵੱਖ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਭਾਗ ਲੈ ਰਹੇ ਹਨ।ਵਿਦਿਆਰਥੀਆਂ ਵਲੋਂ ਪੰਜਾਬ ਦੇ ਪ੍ਰਸਿੱਧ ਲੋਕ ਨਾਚ ਭੰਗੜੇ ਦੇ ਨਾਲ-ਨਾਲ ਸਕਿੱਟ ਅਤੇ ਮਾਈਮ ਦੀ ਪੇਸ਼ਕਾਰੀ ਕੀਤੀ ਗਈ।
ਪਹਿਲੇ ਦਿਨ ਸ਼ਾਮ ਦੇ ਸੈਸ਼ਨ ਵਿੱਚ ਗੁਰਦੇਵ ਸਿੰਘ ਦੇਵ ਮਾਨ ਵਿਧਾਇਕ ਨਾਭਾ ਨੇ ਮੁੱਖ ਮਹਿਮਾਨ ਵਜੋਂ ਸ਼ਮੂਲ਼ੀਅਤ ਕੀਤੀ।ਇਸ ਦੇ ਨਾਲ ਪੰਜਾਬੀ ਫਿਲਮ ਜਗਤ ਦੀਆਂ ਉਘੀਆਂ ਹਸਤੀਆਂ ਕਰਮਜੀਤ ਅਨਮੋਲ, ਬਿਨੂ ਢਿੱਲੋਂ ਅਤੇ ਹੌਬੀ ਧਾਲੀਵਾਲ ਨੇ ਵੀ ਸ਼ਾਮਲ ਹੋ ਕੇ ਆਪਣੀਆਂ ਵਿਦਿਆਰਥੀ ਜੀਵਨ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ ਅਤੇ ਨੌਜਵਾਨਾਂ ਨੂੰ ਸਭਿਆਚਾਰ ਨਾਲ ਜੁੜਨ ਦਾ ਸੱਦਾ ਦਿੱਤਾ।ਕਾਲਜ ਪ੍ਰਿੰਸੀਪਲ ਪ੍ਰੋ. ਸੁਖਬੀਰ ਸਿੰਘ ਨੇ ਯੁਵਕ ਮੇਲੇ ਦੇ ਉਦਘਾਟਨ ਲਈ ਪਹੁੰਚੇ ਮੁੱਖ ਮਹਿਮਾਨ ਅਤੇ ਹੋਰ ਪਤਵੰਤਿਆਂ ਦਾ ਧੰਨਵਾਦ ਕੀਤਾ।ਕਾਲਜ ਦੇ ਯੂਥ ਕੋਆਰਡੀਨੇਟਰ ਡਾ. ਹਰਦੀਪ ਸਿੰਘ ਨੇ ਦੱਸਿਆ ਕਿ ਲਗਾਤਾਰ ਚਾਰ ਦਿਨ ਚੱਲਣ ਵਾਲੇ ਇਸ ਯੁਵਕ ਮੇਲੇ ਵਿੱਚ ਸੰਗਰੂਰ ਖੇਤਰ ਦੇ ਕਾਲਜਾਂ ਦੇ ਵਿਦਿਆਰਥੀ ਵੱਡੀ ਗਿਣਤੀ ‘ਚ ਸੱਭਿਆਚਾਰਕ ਅਤੇ ਲੋਕ ਕਲਾਵਾਂ ਦੀਆਂ ਗਤੀਵਿਧੀਆਂ ਵਿੱਚ ਭਾਗ ਲੈ ਰਹੇ ਹਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …