ਸੰਗਰੂਰ, 30 ਅਕਤੂਬਰ (ਜਗਸੀਰ ਲੌਂਗੋਵਾਲ) – ਡੀ.ਟੀ.ਐਫ ਸੰਗਰੂਰ (ਪੰਜਾਬ) ਦੇ ਜਿਲ੍ਹਾ ਪ੍ਰਧਾਨ ਬਲਵੀਰ ਲੌਂਗੋਵਾਲ ਤੇ ਜਿਲ੍ਹਾ ਸਕੱਤਰ ਹਰਭਗਵਾਨ ਗੁਰਨੇ ਨੇ ਜਥੇਬੰਦੀ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮੰਗ ਕੀਤੀ ਹੈ ਕਿ ਦਸਵੀਂ ਤੇ ਜਮਾਤ ਦੀਆਂ ਬੋਰਡ ਫੀਸਾਂ ਜਮਾ ਕਰਵਾਉਣ ਦੀ ਆਖਰੀ ਮਿਤੀ ਵਿੱਚ ਵਾਧਾ ਕੀਤਾ ਜਾਵੇ, ਕਿਉਂਕਿ ਕਿ ਗਰੀਬ ਬੱਚਿਆਂ ਦੇ ਮਾਤਾ-ਪਿਤਾ ਝੋਨੇ ਦੇ ਸੀਜ਼ਨ ਵਿੱਚ ਰੁੱਝੇ ਹੋਏ ਹਨ ਤੇ ਬਹੁਤੇ ਮਜਦੂਰਾਂ, ਛੋਟੇ ਕਿਸਾਨਾਂ ਆਦਿ ਦੇ ਬੱਚਿਆਂ ਕੋਲ ਲੋੜੀਂਦੇ ਪੈਸੇ ਨਹੀਂ ਹਨ।ਜਿਲ੍ਹਾ ਵਿੱਤ ਸਕੱਤਰ ਪਰਮਿੰਦਰ ਉਭਾਵਾਲ ਨੇ ਕਿਹਾ ਕਿਉਂਕਿ ਅਜੇ ਮੰਡੀਆਂ ਵਿੱਚੋਂ ਝੋਨੇ ਦੀ ਵੇਚ-ਵੱਟ ਦਾ ਹਿਸਾਬ ਨਹੀਂ ਹੋਇਆ ਤੇ ਮੰਡੀਆਂ `ਚ ਜਾਂ ਖੇਤਾਂ ਵਿੱਚ ਮਜ਼ਦੂਰੀ ਕਰਦੇ ਪਰਿਵਾਰਾਂ ਦਾ ਹਿਸਾਬ ਕਿਤਾਬ ਵੀ ਨਹੀਂ ਹੋਇਆ ਹੈ।ਇਸ ਕਰਕੇ ਬਹੁ ਗਿਣਤੀ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਫੀਸਾਂ ਦੇਣ ਵਿੱਚ ਮੁਸ਼ਕਿਲ ਆ ਰਹੀ ਹੈ।ਜਥੇਬੰਦੀ ਬੱਚਿਆਂ ਦੇ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਫੀਸ ਜਮ੍ਹਾ ਕਰਵਾਉਣ ਦੀ ਆਖਰੀ ਮਿਤੀ ਵਿੱਚ 15 ਦਿਨ ਦੇ ਵਾਧੇ ਦੀ ਮੰਗ ਕਰਦੀ ਹੈ ਤਾਂ ਕਿ ਬੱਚੇ ਬਿਨਾਂ ਕਿਸੇ ਮਾਨਸਿਕ ਦਬਾਅ ਤੋਂ ਫੀਸਾਂ ਜਮਾ ਕਰਵਾ ਸਕਣ ਤੇ ਆਪਣੀ ਪੜਾਈ ਜਾਰੀ ਰੱਖ ਸਕਣ।
ਇਸ ਸਮੇਂ ਜਸਵੀਰ ਨਮੋਲ, ਜਗਦੇਵ ਸੰਗਰੂਰ ਤੇ ਗਗਨਦੀਪ ਧੂਰੀ ਵੀ ਮੌਜ਼ੂਦ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …