ਅੰਮ੍ਰਿਤਸਰ, 30 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ਨੂੰ ਅਨੁਸ਼ਾਸਨ ਦੇ
ਧਾਰਨੀ ਅਤੇ ਭਵਿੱਖ ਲਈ ਜ਼ਿੰਮੇਵਾਰ ਨਾਗਰਿਕ ਬਣਾਉਣ ਸਬੰਧੀ ਸਨਮਾਨ ਸਮਾਰੋਹ ਦਾ ਆਯੋਜਿਤ ਕੀਤਾ ਗਿਆ।ਜਿਸ ਵਿਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸੈਕਟਰੀ ਸੰਤੋਖ ਸਿੰਘ ਸੇਠੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸੇਠੀ ਨੇ ਸੰਬੋਧਨ ਕਰਦਿਆਂ ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੂੰ ਵਧਾਈ ਦਿੱਤੀ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਫਰਜ਼ਾਂ ਦੀ ਪਾਲਣਾ ਕਰਦਿਆਂ ਸ਼੍ਰੇਸ਼ਟ ਨਾਗਰਿਕ ਬਣਨ ਅਤੇ ਨਵੇਂ ਕੀਰਤੀਮਾਨ ਸਥਾਪਿਤ ਕਰਨ ਲਈ ਪ੍ਰੇਰਿਤ ਕੀਤਾ।
ਵਿਦਿਆਰਥੀਆਂ ਨੇ ਸਕੂਲ ਦੇ ਸਾਹਿਬਜ਼ਾਦਾ ਅਜੀਤ ਸਿੰਘ, ਹਾਊਸ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ, ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਦੀ ਪੈਰਵਾਈ ਕਰਦਿਆਂ ਸਹੁੰ ਚੁੱਕ ਸਮਾਗਮ ’ਚ ਹਿੱਸਾ ਲਿਆ।ਸੱਭਿਆਚਾਰਕ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਆਪਣੀ ਕਲਾ ਦੇ ਜੌਹਰ ਵਿਖਾਏ।ਉਨ੍ਹਾਂ ਨੇ ਗਿੱਧਾ, ਭੰਗੜਾ ਅਤੇ ਡਾਂਸ ਦੀ ਸ਼ਾਨਦਾਰ ਪੇਸ਼ਕਾਰੀ ਨਾਲ ਦਰਸ਼ਕਾਂ ਤੋਂ ਖੂਬ ਵਾਹ ਵਾਹ ਖੱਟੀ।ਵਿੱਦਿਆ ਦੇ ਖੇਤਰ ’ਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਸ੍ਰੀਮਤੀ ਮਨਦੀਪ ਕੌਰ, ਸ੍ਰੀਮਤੀ ਡਾ. ਸ਼ਰੁਤੀ ਸਰੀਨ, ਸ੍ਰੀਮਤੀ ਪ੍ਰੇਮ ਮਹਾਜਨ, ਸ੍ਰੀਮਤੀ ਮੋਨਿਕਾ ਸ਼ਰਮਾ, ਸ੍ਰੀਮਤੀ ਰਾਜਬੀਰ ਗਰੇਵਾਲ, ਸ੍ਰੀਮਤੀ ਪਰਮਿੰਦਰ ਕੌਰ, ਸੁਪਰਵਾਈਜ਼ਰ ਗੁਲਜ਼ਾਰ ਸਿੰਘ ਰੰਧਾਵਾ, ਦਰਜਾ ਚਾਰ ਕਰਮਚਾਰੀ ਸ੍ਰੀਮਤੀ ਐਲਿਸ, ਸ੍ਰੀਮਤੀ ਰਤਨਜੀਤ ਕੌਰ, ਸਰਬਜੀਤ ਸਿੰਘ, ਜਗਜੀਵਨ ਸਿੰਘ, ਸੁਖਦੇਵ ਸਿੰਘ ਨੂੰ ਸਨਮਾਨਿਤ ਕੀਤਾ ਗਿਆ।
ਸਮਾਗਮ ਦੌਰਾਨ ਅਕਾਦਮਿਕ ਖੇਤਰ ’ਚ ਅੱਵਲ ਦਰਜ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।ਪ੍ਰਿੰ: ਗਿੱਲ ਅਤੇ ਵਾਈਸ ਪ੍ਰਿੰਸੀਪਲ ਰੁਪਿੰਦਰ ਕੌਰ ਮਾਹਲ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ।
ਇਸ ਮੌਕੇ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਇੰਦਰਜੀਤ ਸਿੰਘ ਗੋਗੋਆਣੀ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਤੋਂ ਇਲਾਵਾ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media