Friday, November 21, 2025
Breaking News

ਖ਼ਾਲਸਾ ਕਾਲਜ ਦੀਆਂ ਟੀਮਾਂ ਜ਼ਿਲ੍ਹਾ ਪੱਧਰੀ ਰੈਡ ਰਿਬਨ ਕਲੱਬਾਂ ਦੇ ਮੁਕਾਬਲਿਆਂ ’ਚ ਜੇਤੂ

ਅੰਮ੍ਰਿਤਸਰ, 30 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਵਲੋਂ ਡਾਇਰੈਕਟੋਰੇਟ ਆਫ਼ ਯੁਵਕ ਸੇਵਾਵਾਂ ਪੰਜਾਬ ਵਲੋਂ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਸਰਕਾਰੀ ਕਾਲਜ ਲੜਕੀਆਂ ਵਿਖੇ ਆਯੋਜਿਤ ਕੁਇਜ਼, ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲਿਆਂ ’ਚ ਬੇਹਤਰੀਨ ਪ੍ਰਦਰਸ਼ਨ ਕੀਤਾ ਗਿਆ।
ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਾਲਜ ਦੇ ਰੈਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਡਾ. ਭੁਪਿੰਦਰ ਸਿੰਘ ਜੌਲੀ ਦੀ ਮੌਜ਼ੂਦਗੀ ’ਚ ਵਿਦਿਆਰਥੀਆਂ ਨੂੰ ਉਚੇਚੇ ਤੌਰ ’ਤੇ ਸਨਮਾਨਿਤ ਕਰਦਿਆਂ ਚੰਗੇਰੇ ਭਵਿੱਖ ਲਈ ਸ਼ੁਭਇੱਛਾਵਾਂ ਦਿੱਤੀਆਂ।ਉਨ੍ਹਾਂ ਅਕਾਦਮਿਕ, ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ’ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਬਣਦੀਆਂ ਸਹੂਲਤ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਲੱਬ ਦੀਆਂ ਗਤੀਵਿਧੀਆਂ ਤੇ ਪ੍ਰਾਪਤੀਆਂ ’ਤੇ ਖ਼ੁਸ਼ੀ ਜ਼ਾਹਿਰ ਕੀਤੀ।
ਉਨ੍ਹਾਂ ਕਿਹਾ ਕਿ ਏਡਜ਼ ਤੇ ਟੀ.ਬੀ ਜਾਗਰੂਕਤਾ, ਖ਼ੂਨ ਦੀ ਮਹੱਤਤਾ ਅਤੇ ਨਸ਼ੇ ਦੀ ਦੁਰਵਰਤੋਂ ਅਤੇ ਨਿਰਭਰਤਾ ਸਬੰਧੀ ਜਾਗਰੂਕਤਾ ਵਿਸ਼ੇ ’ਤੇ ਆਯੋਜਿਤ ਉਕਤ ਮੁਕਾਬਲਿਆਂ ’ਚ ਕਾਲਜ ਦੇ ਵਿਦਿਆਰਥੀਆਂ ਮਨਪ੍ਰੀਤ ਕੌਰ ਅਤੇ ਦਮਨਦੀਪ ਕੌਰ ਨੇ ਕੁਇਜ਼ ਮੁਕਾਬਲੇ ’ਚ ਪਹਿਲਾ ਸਥਾਨ, ਪੋਸਟਰ ਮੇਕਿੰਗ ’ਚ ਕੀਰਤੀ ਨੇ ਪਹਿਲਾ ਸਥਾਨ ਤੇ ਹਰਜੀਤ ਸਿੰਘ ਨੇ ਤੀਸਰਾ ਸਥਾਨ, ਸਲੋਗਨ ਰਾਈਟਿੰਗ ’ਚ ਜਸਪ੍ਰੀਤ ਸਿੰਘ ਤੇ ਗਗਨਦੀਪ ਕੌਰ ਨੇ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਹਾਸਲ ਕਰਕੇ 2 ਹਜ਼ਾਰ ਦੇ ਨਕਦ ਇਨਾਮ, ਸਰਟੀਫਿਕੇਟ ਅਤੇ ਮੈਡਲ ਹਾਸਲ ਕੀਤੇ ਹਨ।
ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਅੰਮ੍ਰਿਤਸਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ’ਚ ਅੰਮ੍ਰਿਤਸਰ ਜ਼ਿਲ੍ਹੇ ਦੇ 15 ਦੇ ਕਰੀਬ ਵੱਖ-ਵੱਖ ਕਾਲਜਾਂ ਦੇ ਰੈਡ ਰਿਬਨ ਕਲੱਬਾਂ ਨੇ ਸ਼ਿਰਕਤ ਕੀਤੀ ਅਤੇ ਇਹ ਜੇਤੂ ਟੀਮਾਂ ਹੁਣ ਚੰਡੀਗੜ੍ਹ ਵਿਖੇ ਹੋਣ ਵਾਲੇ ਸਟੇਟ ਪੱਧਰੀ ਮੁਕਾਬਲਿਆਂ ’ਚ ਹਿੱਸਾ ਲੈ ਕੇ 50 ਹਜ਼ਾਰ ਦੇ ਪਹਿਲੇ ਇਨਾਮ ਲਈ ਭਿੜਨਗੀਆਂ।
ਇਸ ਮੌਕੇ ਸਿਵਲ ਹਸਪਤਾਲ ਤੋਂ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਮਨਪ੍ਰੀਤ ਮੱਘੂ ਤੇ ਅੰਜੂ, ਡਿਪਟੀ ਨੋਡਲ ਅਫ਼ਸਰ ਡਾ. ਪਰਮਿੰਦਰ ਸਿੰਘ, ਕੁਇਜ਼ ਇੰਚਾਰਜ਼ ਡਾ. ਸਾਵੰਤ ਸਿੰਘ ਮੰਟੋ, ਫਾਈਨ ਆਰਟਸ ਇੰਚਾਰਜ ਡਾ. ਮਹਿਤਾਬ ਕੌਰ, ਡਾ. ਹਰਮਨਦੀਪ ਕੌਰ, ਪ੍ਰੋ. ਜਗਦੀਪ ਕੌਰ, ਡਾ. ਕੁਲਦੀਪ ਸਿੰਘ ਢਿੱਲੋਂ, ਡਾ. ਹੀਰਾ ਸਿੰਘ ਨੇ ਵਿਦਿਆਰਥੀਆਂ ਨੂੰ ਸ਼ੁਭਇਛਾਵਾਂ ਦਿੱਤੀਆਂ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …