Monday, June 2, 2025
Breaking News

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਹੋਏ ਸੇਵਾ ਮੁਕਤ

ਸ਼੍ਰੋਮਣੀ ਕਮੇਟੀ ਅਹੁੱਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੂੰ ਅੱਜ ਸੇਵਾ ਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਅਧਿਕਾਰੀਆਂ ਨੇ ਸਨਮਾਨਿਤ ਕੀਤਾ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੀਤੇ ਗਏ ਸਨਮਾਨ ਸਮਾਰੋਹ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸੁਲੱਖਣ ਸਿੰਘ ਭੰਗਾਲੀ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੀ ਮੌਜੂਦ ਸਨ।ਜਿਨ੍ਹਾਂ ਨੇ ਭੰਗਾਲੀ ਦੀ ਪ੍ਰਬੰਧਕੀ ਕੁਸ਼ਲਤਾ ਦੀ ਪ੍ਰਸ਼ੰਸਾ ਕਰਦਿਆਂ ਨਵੇਂ ਕਰਮਚਾਰੀਆਂ ਨੂੰ ਪ੍ਰੇਰਣਾ ਲੈਣ ਲਈ ਕਿਹਾ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਜੋਧ ਸਿੰਘ ਸਮਰਾ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਸਕੱਤਰ ਪ੍ਰਤਾਪ ਸਿੰਘ, ਭਗਵੰਤਪਾਲ ਸਿੰਘ ਸੱਚਰ ਆਦਿ ਬੁਲਾਰਿਆਂ ਨੇ ਕਿਹਾ ਕਿ ਸੁਲੱਖਣ ਸਿੰਘ ਭੰਗਾਲੀ ਸਿੱਖ ਸੰਸਥਾ ਨੂੰ ਸਮਰਪਤ ਸ਼ਖ਼ਸੀਅਤ ਹਨ, ਜੋ ਆਪਣੇ ਸੇਵਾਕਾਲ ਦੌਰਾਨ ਸੰਸਥਾ ਦੀ ਬਿਹਤਰੀ ਲਈ ਯਤਨਸ਼ੀਲ ਰਹੇ।ਸੁਲੱਖਣ ਸਿੰਘ ਨੇ ਆਈਆਂ ਹੋਈਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਬਲਵਿੰਦਰ ਸਿੰਘ ਵੇਈਂਪੂਈਂ, ਅਮਰਜੀਤ ਸਿੰਘ ਬੰਡਾਲਾ, ਜੋਧ ਸਿੰਘ ਸਮਰਾ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਭਾਈ ਗੁਰਚਰਨ ਸਿੰਘ ਗਰੇਵਾਲ, ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਸੁਖਮਿੰਦਰ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਹਰਜਿੰਦਰ ਸਿੰਘ ਕੈਰੋਂਵਾਲ, ਨਿਰਵੈਲ ਸਿੰਘ, ਸਤਨਾਮ ਸਿੰਘ ਮਾਂਗਾਸਰਾਏ, ਕੁਲਦੀਪ ਸਿੰਘ ਰੋਡੇ, ਲਖਬੀਰ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਸਾਬਕਾ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪਰਮਜੀਤ ਸਿੰਘ ਮੁੰਡਾਪਿੰਡ, ਮੈਨੇਜਰ ਸੁਖਰਾਜ ਸਿੰਘ, ਬਘੇਲ ਸਿੰਘ, ਹਰਪ੍ਰੀਤ ਸਿੰਘ, ਜਗਤਾਰ ਸਿੰਘ, ਸਤਨਾਮ ਸਿੰਘ ਰਿਆੜ, ਨਿਸ਼ਾਨ ਸਿੰਘ, ਇੰਚਾਰਜ ਮੇਜਰ ਸਿੰਘ, ਮੀਤ ਮੈਨੇਜਰ ਗੁਰਤਿੰਦਰਪਾਲ ਸਿੰਘ ਆਦਿ ਮੌਜੂਦ ਸਨ।

Check Also

ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਕੈਬਨਿਟ ਮੰਤਰੀਆਂ ਅਤੇ ਸੰਸਦ ਮੈਂਬਰਾਂ ਵਲੋਂ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਸੰਗਰੂਰ, 31 ਮਈ (ਜਗਸੀਰ …