Saturday, July 27, 2024

ਚੀਫ਼ ਖ਼ਾਲਸਾ ਦੀਵਾਨ ਦੀਆਂ ਪ੍ਰਾਪਤੀਆਂ ਸਬੰਧੀ ਸੈਮੀਨਾਰ ਆਯੋਜਿਤ

ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅੱਜ ਚੀਫ਼ ਖ਼ਾਲਸਾ ਦੀਵਾਨ ਦਾ 120ਵੇਂ ਸਥਾਪਨਾ ਦਿਵਸ ਮੌਕੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪ੍ਰੋ. ਹਰੀ ਸਿੰਘ ਸੈਮੀਨਾਰ ਦੇ ਮੁੱੱਖ ਵਕਤਾ ਸਨ।ਉਨ੍ਹਾਂ ਨੇ ਵਿਦਿਆਰਥੀਆਂ ਨੂੰ 1902 ਤੋਂ ਲੈ ਕੇ 2022 ਤੱਕ ਚੀਫ਼ ਖ਼ਾਲਸਾ ਦੀਵਾਨ ਦੀ ਸਥਾਪਨਾ ਅਤੇ ਇਤਿਹਾਸ ਬਾਰੇ ਦੱਸਿਆ।1908 ਵਿੱਚ ਐਜੂਕੇਸ਼ਨਲ ਕਮੇਟੀ ਦੀ ਸਥਾਪਨਾ ਅਤੇ ਅਦਾਰੇ ਵਲੋਂ 1947 ਦੀ ਵੰਡ ਤੋਂ ਪਹਿਲਾ ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸਕੂਲਾਂ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ ਕਿ ਅੱਜ ਇਸ ਸੰਸਥਾ ਦੁਆਰਾ 47 ਵਿਦਿਅਕ ਸੰਸਥਾਵਾਂ, ਨਰਸਿੰਗ ਕਾਲਜ, ਤਕਨੀਕੀ ਕਾਲਜ, ਸੈਂਟਰਲ ਖ਼ਾਲਸਾ ਯਤੀਮਖਾਨਾ, ਬਿਰਧ ਘਰ ਆਦਿ ਚਲਾਏ ਜਾ ਰਹੇ ਹਨ।ਸਕੂਲ ਦੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਆਏ ਹੋਏ ਪਤਵੰਤੇ ਸੱਜਣਾਂ ਨੂੰ ‘ਜੀ ਆਇਆਂ’ ਆਖਿਆ।ਉਨ੍ਹਾਂ ਵਿਦਿਆਰਥੀਆਂ ਨੂੰ ਇਹਨਾਂ ਸੰਸਥਾਵਾਂ ਤੋਂ ਵਿਦਿਆ ਪ੍ਰਾਪਤ ਕਰਕੇ ਦੇਸ਼ ਦੇ ਉੱਚ ਅਹੁਦਿਆਂ ‘ਤੇ ਬਿਰਾਜ਼ਮਾਨ ਵਿਅਕਤੀਆਂ ਬਾਰੇ ਦੱਸਿਆ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਵਾਂਗ ਸਾਬਤ ਸੂਰਤ ਰਹਿ ਕੇ ਸਿੱਖਿਆ ਲੈਣ ਅਤੇ ਦੇਸ਼ ਦੇ ਉੱਚ ਅਹੁਦਿਆਂ ‘ਤੇ ਪਹੁੰਚ ਕੇ ਸੰਸਥਾ ਦਾ ਨਾਮ ਰੌਸ਼ਨ ਕਰਨ ਦੀ ਪ੍ਰੇਰਨਾ ਦਿੱਤੀ।ਡਾ: ਸੁਬੇਗ ਸਿੰਘ ਜੀ ਨੇ ‘ਸਿੱਖੀ ਅਤੇ ਕੇਸ ਮਨੁੱਖੀ ਵਿਰਸੇ ਦੀ ਸੰਭਾਲ’ ਵਿਸ਼ੇ ਬਾਰੇ ਚਾਨਣਾ ਪਾਇਆ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕੇਸਾਂ ਦੀ ਮਹੱਤਤਾ ਬਾਰੇ ਦੱਸਦੇ ਹੋਏ ਕਿਹਾ ਕਿ ਕੇਸ ਮਨੁੱਖੀ ਸਰੀਰ ਵਿੱਚ ਸਰੀਰਕ ਸ਼ਕਤੀ ਦਾ ਪ੍ਰਮੁੱਖ ਸਾਧਨ ਹਨ।ਪ੍ਰੋਗਰਾਮ ਦੌਰਾਨ ਡਾ: ਸੁਬੇਗ ਸਿੰਘ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਸੈਮੀਨਾਰ ਦੇ ਬੁਲਾਰਿਆਂ ਵਲੋਂ ਡਾ: ਇੰਦਰਬੀਰ ਸਿੰਘ ਨਿੱਜ਼ਰ ਪ੍ਰਧਾਨ ਚੀਫ਼ ਖ਼ਾਲਸਾ ਦੀਵਾਨ ਅਤੇ ਕੈਬਨਿਟ ਮੰਤਰੀ ਪੰਜਾਬ, ਸਵਿੰਦਰ ਸਿੰਘ ਕੱਥੂਨੰਗਲ ਆਨਰੇਰੀ ਸੱਕਤਰ, ਅਮਰਜੀਤ ਸਿੰਘ ਵਿਕਰਾਂਤ ਮੀਤ ਪ੍ਰਧਾਨ, ਜਗਜੀਤ ਸਿੰਘ ਮੀਤ ਪ੍ਰਧਾਨ, ਸੰਤੋਖ ਸਿੰਘ ਸੇਠੀ ਰੈਜੀਡੈਂਟ ਪ੍ਰ੍ਰੈਜੀਡੈਂਟ, ਅਜੀਤ ਸਿੰਘ ਬਸਰਾ ਆਨਰੇਰੀ ਸਕੱਤਰ, ਰਾਜਮਹਿੰਦਰ ਸਿੰਘ ਮਜੀਠਾ ਪੈਟਰਨ, ਡਾ: ਐਸ.ਐਸ ਛੀਨਾ ਆਨਰੇਰੀ ਸਕੱਤਰ ਐਜੂ. ਕਮੇਟੀ, ਸਮੂਹ ਅਹੁੱਦੇਦਾਰ ਅਤੇ ਮੈਂਬਰਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ।ਸਕੂਲ ਦੇ ਮੈਂਬਰ ਇੰਚਾਰਜ਼ ਰਵਿੰਦਰਬੀਰ ਸਿੰਘ ਭੱਲਾ ਨੇ ਪ੍ਰੋਗਰਾਮ ਵਿੱਚ ਸ਼ਾਮਲ ਮਹਿਮਾਨਾਂ ਦਾ ਧੰਨਵਾਦ ਕੀਤਾ।
ਪ੍ਰੋਗਰਾਮ ਵਿੱਚ ਐਡੀ: ਸਕੱਤਰ ਜਸਪਾਲ ਸਿੰਘ ਢਿੱਲੋਂ, ਡਾ: ਆਤਮਜੀਤ ਸਿੰਘ ਬਸਰਾ, ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ, ਅਧਿਆਪਕ ਅਤੇ ਵਿਦਿਆਰਥੀ ਸ਼ਾਮਲ ਹੋਏ।

 

 

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …