ਅੰਮ੍ਰਿਤਸਰ, 31 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਪ੍ਰਨੀਤ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ
ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਚੌਥਾ ਸਮੈਸਟਰ ਨਤੀਜਿਆਂ ’ਚੋਂ 453 ਅੰਕਾਂ ਨਾਲ ਯੂਨੀਵਰਸਿਟੀ ’ਚੋਂ ਤੀਜ਼ਾ ਅਤੇ ਬੀ.ਏ, ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ 6ਵਾਂ ਦੇ ਨਤੀਜਿਆਂ ’ਚ ਨੰਦਨੀ ਮਹਾਜਨ ਨੇ 438 ਅੰਕਾਂ ਨਾਲ ਤੀਜ਼ਾ ਤੇ ਲਵਪ੍ਰੀਤ ਕੌਰ ਨੇ 437 ਅੰਕ ਲੈ ਕੇ ਯੂਨੀਵਰਸਿਟੀ ’ਚੋਂ ਚੌਥਾ ਸਥਾਨ ਪ੍ਰਾਪਤ ਕੀਤਾ ਹੈ।
ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜਮੈਂਟ ਵਲੋਂ ਸਿਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਅਗਾਂਹ ਹੋਰ ਵੀ ਮਿਹਨਤ ਕਰਕੇ ਆਪਣਾ ਅਤੇ ਆਪਣੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਰਾਸ਼ੀਮਾ ਚੰਗੋਤਰਾ, ਡਾ. ਦਿਵਿਆ ਸ਼ਰਮਾ, ਡਾ. ਮੋਹਿਤ ਸੈਨੀ, ਡਾ. ਸ਼ਿਵਨ ਸਰਪਾਲ ਅਤੇ ਪ੍ਰੋ. ਜੋਬਨਜੀਤ ਸਿੰਘ ਹਾਜ਼ਰ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media