Sunday, June 23, 2024

ਰਾਸ਼ਟਰੀ ਏਕਤਾ ਦਿਵਸ ਮਨਾਇਆ

ਸੰਗਰੂਰ, 31 ਅਕਤੂਬਰ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ, ਉਪ ਜ਼ਿਲ੍ਹਾ ਸਿੱਖਿਆ ਅਫਸਰ ਹਰਕੰਵਲਜੀਤ ਕੌਰ ਅਤੇ ਜਿਲ੍ਹਾ ਸਿੱਖਿਆ ਸੁਧਾਰ ਟੀਮ ਇੰਚਾਰਜ਼ ਸਟੇਟ ਅਤੇ ਨੈਸ਼ਨਲ ਐਵਾਰਡੀ ਬਰਜਿੰਦਰਪਾਲ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਡਬਰ ਜ਼ਿਲ੍ਹਾ ਬਰਨਾਲਾ ਵਿਖੇ ਪ੍ਰਿੰਸੀਪਲ ਸ੍ਰੀਮਤੀ ਰੇਨੂੰ ਬਾਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ.ਐਸ ਕਾਰਨਰ ਇੰਚਾਰਜ਼ ਅਵਨੀਸ਼ ਕੁਮਾਰ ਐਸ.ਐਸ ਮਾਸਟਰ ਦੀ ਰਹਿਨੁਮਾਈ ਹੇਠ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ।
ਸਰਦਾਰ ਵੱਲਭ ਭਾਈ ਪਟੇਲ ਵਲੋਂ ਦੇਸ਼ ਲਈ ਦਿੱਤੇ ਯੋਗਦਾਨ ਅਤੇ ਉਨ੍ਹਾਂ ਦੇ ਕੰਮਾਂ ਸਬੰਧੀ ਵਿਦਿਆਰਥੀਆਂ ਨੂੰ ਦੱਸਿਆ ਗਿਆ।ਪ੍ਰੋਗਰਾਮ ਵਿਚ ਲੈਕਚਰਾਰ ਗੁਰਪ੍ਰੀਤ ਕੌਰ ਰਾਜਨੀਤੀ ਸ਼ਾਸਤਰ ਵਲੋਂ ਸਹੁੰ ਚੁੱਕਾਈ ਗਈ।ਜਿਸ ਵਿੱਚ ਵਿਦਿਆਰਥੀਆਂ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਪ੍ਰਣ ਕੀਤਾ।ਐਸ.ਐਸ ਮਾਸਟਰ ਅਵਨੀਸ਼ ਕੁਮਾਰ ਨੇ ਦੱਸਿਆ ਕਿ ਸਰਦਾਰ ਵਲਭ ਭਾਈ ਪਟੇਲ ਦਾ ਦੇਸ਼ ਦੀ ਅਖੰਡਤਾ ਵਿੱਚ ਬਹੁਤ ਵੱਡਾ ਯੋਗਦਾਨ ਹੈ, ਸਮਾਜਿਕ ਵਿਗਿਆਨ ਦੇ ਪਾਠਕ੍ਰਮ ਵਿੱਚ ਵੀ ਵਿਦਿਆਰਥੀ ਇਨ੍ਹਾਂ ਦਾ ਦੇ ਕੰਮਾਂ ਬਾਰੇ ਜਾਣਕਾਰੀ ਹਾਸਲ ਕਰਦੇ ਹਨ।ਸ਼੍ਰੀਮਤੀ ਰੇਨੂੰ ਬਾਲਾ ਨੇ ਸਰਦਾਰ ਵੱਲਭ ਭਾਈ ਪਟੇਲ ਦੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਕਿਹਾ।
ਇਸ ਮੌਕੇ ਜੂਨੀਅਰ ਸਹਾਇਕ ਅਵਤਾਰ ਸਿੰਘ ਭੈਣੀ ਮਹਿਰਾਜ, ਅਨੀਤਾ ਪਾਠਕ, ਸਾਇੰਸ ਮਿਸਟ੍ਰੈਸ ਤਰਨਜੋਤ ਕੌਰ ਅਤੇ ਰਾਜਬੀਰ ਕੌਰ, ਮੈਥ ਮਿਸਟ੍ਰੈਸ ਮਿਨਾਕਸ਼ੀ ਆਦਿ ਮੌਜ਼ੂਦ ਸਨ।

Check Also

ਪੁਲਿਸ ਮੁਲਾਜ਼ਮ ਪਭਜੋਤ ਸਿੰਘ ਦੇ ਬੇਵਕਤੀ ਵਿਛੋੜੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 22 ਜੂਨ (ਜਗਸੀਰ ਲੌਂਗਵਾਲ) – ਦੇਸ਼ ਭਗਤ ਯਾਦਗਾਰ ਕਮੇਟੀ, ਤਰਕਸ਼ੀਲ ਸੁਸਾਇਟੀ ਪੰਜਾਬ, ਸਲਾਈਟ ਇੰਪਲਾਈਜ਼ …